ਵਿਧਾਇਕ ਚੱਢਾ ਨੇ ਕਰਵਾਈ ਬਲਾਕ ਸੰਮਤੀ ਨੂਰਪੁਰਬੇਦੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ

Spread the love
 ਨੂਰਪੁਰਬੇਦੀ — (ਦਲਜੀਤ ਚਨੌਲੀ )  ਬੀਤੇ ਦਿਨੀਂ ਬਲਾਕ ਸੰਮਤੀ ਨੂਰਪੁਰਬੇਦੀ ਲਈ ਨਿਯੁਕਤ ਕੀਤੇ ਗਏ ਨਵੇਂ ਚੇਅਰਮੈਨ ਸੁਨੀਤਾ ਦੇਵੀ ਅਤੇ ਵਾਈਸ ਚੇਅਰਮੈਨ ਰਾਮ ਪ੍ਰਤਾਪ ਤਾਰੀ ਦਾ ਅੱਜ ਬੀਡੀਪੀਓ ਦਫਤਰ ਨੂਰਪੁਰਬੇਦੀ ਵਿਖੇ ਤਾਜਪੋਸ਼ੀ ਸਮਾਰੋਹ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਖਾਸ ਤੌਰ ’ਤੇ ਸ਼ਾਮਲ ਹੋਏ ਅਤੇ ਉਨ੍ਹਾਂ ਵੱਲੋਂ ਦੋਵੇਂ ਅਹੁਦੇਦਾਰਾਂ ਨੂੰ ਹਾਰ ਪਾ ਕੇ ਤਾਜਪੋਸ਼ੀ ਦੀ ਰਸਮ ਅਦਾ ਕੀਤੀ ਗਈ।  ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਪਿੰਡਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਜਿਵੇਂ ਸੜਕਾਂ, ਪਾਣੀ, ਸਫਾਈ ਅਤੇ ਹੋਰ ਵਿਕਾਸੀ ਕੰਮਾਂ ਨੂੰ ਅੱਗੇ ਵਧਾਉਣ ਵਿੱਚ ਸੰਮਤੀ ਦੀ ਕੇਂਦਰੀ ਭੂਮਿਕਾ ਹੁੰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਅਹੁਦੇਦਾਰ ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। ਵਿਧਾਇਕ ਚੱਢਾ ਨੇ ਕਿਹਾ ਕਿ ਉਹ ਖੁਦ ਵੀ ਹਮੇਸ਼ਾ ਇਲਾਕੇ ਦੇ ਵਿਕਾਸ ਲਈ ਵਚਨਬੱਧ ਹਨ ਅਤੇ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਨੂਰਪੁਰਬੇਦੀ ਬਲਾਕ ਨੂੰ ਵਿਕਾਸ ਦੇ ਮਾਡਲ ਵਜੋਂ ਸਥਾਪਿਤ ਕੀਤਾ ਜਾ ਸਕੇ। ਨਵੇਂ ਚੇਅਰਮੈਨ ਸੁਨੀਤਾ ਦੇਵੀ ਅਤੇ ਵਾਈਸ ਚੇਅਰਮੈਨ ਰਾਮ ਪ੍ਰਤਾਪ ਤਾਰੀ ਨੇ ਆਪਣੇ ਸੰਬੋਧਨ ਵਿੱਚ ਹਲਕਾ ਵਿਧਾਇਕ ਦਿਨੇਸ਼ ਚੱਢਾ, ਸੰਮਤੀ ਮੈਂਬਰਾਂ, ਸਮੂਹ ਵੋਟਰਾਂ ਅਤੇ ਸਪੋਰਟਰਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹਨਾਂ ’ਤੇ ਕੀਤਾ ਗਿਆ ਵਿਸ਼ਵਾਸ ਉਹ ਕਦੇ ਵੀ ਟੁੱਟਣ ਨਹੀਂ ਦੇਣਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਸਮੂਹ ਸੰਮਤੀ ਮੈਂਬਰਾਂ ਅਤੇ ਵੱਖ-ਵੱਖ ਪੰਚਾਇਤਾਂ ਨੂੰ ਨਾਲ ਲੈ ਕੇ ਇਲਾਕੇ ਦੇ ਹਰ ਪਿੰਡ ਵਿੱਚ ਸਮਾਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਤਰਜੀਹ ਦੇ ਅਧਾਰ ’ਤੇ ਹੱਲ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ। ਸਮਾਗਮ ਦੇ ਅੰਤ ’ਤੇ ਹਾਜ਼ਰ ਇਲਾਕੇ ਦੇ ਲੋਕਾਂ ਵੱਲੋਂ ਨਵੇਂ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ
ਗਈਆਂ ਅਤੇ ਇਲਾਕੇ ਵਿੱਚ ਵਿਕਾਸ ਦੇ ਨਵੇਂ ਦੌਰ ਦੀ ਆਸ ਜਤਾਈ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ਅਖਲ ਭਾਰਤੀਅ ਗੁੱਜਰ ਮਹਾਸਭਾ ਪੰਜਾਬ ਦੇ ਪ੍ਰਧਾਨ ਚੌਧਰੀ ਕਮਲ ਚੌਹਾਨ, ਚੇਅਰਮੈਨ ਸੁਨੀਤਾ ਦੇਵੀ, ਵਾਈਸ ਚੇਅਰਮੈਨ ਰਾਮ ਪ੍ਰਤਾਪ, ਜ਼ਿਲ੍ਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ਼ਰਾਜ ਸੈਣੀ, ਸਮਤੀ ਮੈਂਬਰ ਕੇਵਲ ਕ੍ਰਿਸ਼ਨ, ਰਾਮ ਪ੍ਰਸ਼ਾਦ ਪਾਲੀ, ਸਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸਮਤੀ ਮੈਂਬਰ ਹਿਮੰਤ ਸੈਣੀ, ਸੰਮਤੀ ਮੈਂਬਰ ਰਵਿੰਦਰ ਸਿੰਘ, ਚੌਧਰੀ ਦੌਲਤ ਸਿੰਘ ਚਬਰੇਵਾਲ, ਬਲਾਕ ਪ੍ਰਧਾਨ ਨਰਿੰਦਰ ਝਾਂਡੀਆਂ, ਚੌਧਰੀ ਹੁਸਨ ਲਾਲ ਚੌਹਾਨ, ਸਰਪੰਚ ਅਜਵਿੰਦਰ ਸਿੰਘ ਬਾਈ ਹਰ, ਬਾਬਾ ਦਿਲਬਾਗ ਸਿੰਘ, ਮਨਜੀਤ ਸਿੰਘ, ਸਮਤੀ ਮੈਂਬਰ ਮਹਿੰਦਰ ਸਿੰਘ, ਸਰਪੰਚ ਬਲਵੀਰ ਸਿੰਘ ਭੋਲੇਵਾਲ, ਸਰਪੰਚ ਜਰਨੈਲ ਸਿੰਘ ਗੱਦੀਵਾਲ, ਸਰਪੰਚ ਮਹਿੰਦਰ ਸਿੰਘ ਮਾਣਕੂ ਮਾਜਰਾ, ਬਲਕਾਰ ਸਿੰਘ, ਸਰਪੰਚ ਸੂਰਜ ਕੁਮਾਰ ਪਚਰੰਡਾ, ਮਨੀਸ਼ ਰਾਣਾ, ਖੁਸ਼ੀ ਰਾਮ, ਨਰਿੰਦਰ ਸੈਣੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *