ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕੀਤੀ ਲੋਕਾਂ ਨੂੰ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ ਦੀ ਅਪੀਲ

Spread the love

ਗਿੱਦੜਬਾਹਾ, 03 ਸਤੰਬਰ (ਨਵਜੋਤ ਕੁਮਾਰ) – ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸੋਸ਼ਲ ਮੀਡੀਆ ਤੇ ਵੀਡੀਓ ਰਾਹੀਂ ਹਲਕਾ ਗਿੱਦੜਬਾਹਾ ਦੇ ਸਮੂਹ ਨਿਵਾਸੀਆਂ ਤੋਂ ਹੜ ਪੀੜ੍ਹਤਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆਂ ਕਿ ਸਾਰਿਆਂ ਦੇ ਸਹਿਯੋਗ ਨਾਲ ਇੱਕ ਬੈਂਕ ਅਕਾਊਂਟ ਖੋਲਿਆਂ ਜਾਵੇਗਾ, ਜਿਸ ਵਿੱਚ ਹਰ ਹਲਕਾ ਨਿਵਾਸੀ ਆਪਣੀ ਸ਼ਰਧਾ ਅਨੁਸਾਰ ਸਹਿਯੋਗ ਪਾ ਸਕੇਗਾ ਅਤੇ ਇਹ ਪੈਸਾ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੇ ਜਨਜੀਵਨ ਨੂੰ ਮੁੜ ਬਹਾਲ ਕਰਨ ਲਈ ਹੀ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸਮਾਂ ਹੈ ਕਿ ਸਾਨੂੰ ਸਭ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ ਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਔਖੇ ਸਮੇਂ ਆਪਣੇ ਲੋਕਾਂ ਨਾਲ ਖੜ ਕੇ ਉਨ੍ਹਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦਾ ਪਾਣੀ ਨਿਕਲ ਜਾਣ ਤੋਂ ਬਾਅਦ ਹੜ ਪੀੜਤਾਂ ਨੂੰ ਦੁਬਾਰਾ ਬਹਾਲ ਕਰਨ ਲਈ ਜ਼ਿਆਦਾ ਸਹਿਯੋਗ ਦੀ ਜ਼ਰੂਰਤ ਹੋਵੇਗੀ। ਇਸ ਲਈ ਇਕੱਠਾ ਕੀਤਾ ਪੈਸਾ ਹੜ੍ਹਾਂ ਦੀ ਮਾਰ ਹੇਠ ਆਏ ਕੋਈ ਵੀ ਪਿੰਡ ਗੋਦ ਲੈ ਲਵਾਂਗੇ ਅਤੇ ਉਹਨਾਂ ਪਿੰਡਾਂ ਵਿੱਚ ਜਿਸ ਚੀਜ਼ ਦੀ ਜ਼ਰੂਰਤ ਹੋਵੇਗੀ ਉਹ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਬੈਂਕ ਅਕਾਊਂਟ ਵਿੱਚ ਹੜ ਪੀੜਤਾਂ ਲਈ ਜੋ ਵੀ ਪੈਸਾ ਜਮਾਂ ਹੋਵੇਗਾ ਉਸ ਦਾ ਹਿਸਾਬ ਕਿਤਾਬ ਸਾਰੇ ਲੋਕਾਂ ਦੇ ਨਾਲ ਸਾਂਝਾ ਕੀਤਾ ਜਾਵੇਗਾ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *