ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ-ਸਰਕਲ ਪ੍ਰਧਾਨ ਸੁਖਪਾਲ ਸਮਰਾ                 

Spread the love

 ਤਪਾ ਮੰਡੀ 09 ਜੁਲਾਈ (ਵਿਜੇ ਸ਼ਰਮਾ) ਵਿਧਾਨ ਸਭਾ ਦੀਆਂ 2027 ਵਿੱਚ ਹੋ ਰਹੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਅੰਦਰ ਸਰਕਾਰ ਬਣਾਏਗਾ ਕਿਉਂਕਿ ਪਾਰਟੀ ਦੇ ਕੌਮੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ ਇਸ ਲਈ ਸਰਕਾਰ ਬਣਨੀ ਲਗਭਗ ਤੈਅ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਅਤੇ ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ ਪੱਖੋ ਕਲਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਜਨਮਦਿਨ ਤੇ ਵਧਾਈ ਦੇਣ ਤੋਂ ਬਾਅਦ ਦੱਸਿਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋ ਰਹੀ ਹੈ ਕਿਉਂਕਿ ਇਸ ਸਰਕਾਰ ਵਿੱਚ ਹਰ ਸਰਕਾਰੀ ਮਹਿਕਮੇ ਦਾ ਮੁਲਾਜ਼ਮ ਸੜਕਾਂ ਤੇ ਆਪਣੀਆਂ ਮੰਗਾਂ ਲਈ ਧਰਨੇ ਮੁਜ਼ਾਹਰੇ ਕਰਕੇ ਆਪ ਸਰਕਾਰ ਨੂੰ ਕੋਸ ਰਿਹਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹਰ ਵਰਗ ਦੇ ਲੋਕਾਂ ਨੂੰ ਲੋਕ ਭਲਾਈ ਦੀਆਂ ਸਕੀਮਾਂ ਦਿੱਤੀਆਂ ਜਾਂਦੀਆਂ ਸਨ ਜੋ ਕਿ ਇਸ ਸਰਕਾਰ ਵੱਲੋਂ ਪੱਕੇ ਤੌਰ ਤੇ ਬੰਦ ਕਰ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਅੱਜ ਵੀ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਅਤੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪੰਜਾਬ ਅੰਦਰ ਸਰਕਾਰ ਬਣਾਏਗੀ।

  • Related Posts

    ਪੰਜਾਬ ਕਾਂਗਰਸ ਭਵਨ ਵਿਖੇ ਵਿਸ਼ੇਸ਼ ਮੀਟਿੰਗ; ਰਾਜਾ ਵੜਿੰਗ ਦੇ ਮੁੜ ਪ੍ਰਧਾਨ ਬਣਨ ‘ਤੇ ਦਿੱਤੀ ਗਈ ਵਧਾਈ ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ: ਇੰਚਾਰਜ ਭੁਪੇਸ਼ ਬਘੇਲ ਅਤੇ ਪ੍ਰਧਾਨ ਰਾਜਾ ਵੜਿੰਗ ਦਾ ਕੀਤਾ ਗਿਆ ਭਰਵਾਂ ਸਵਾਗਤ

    Spread the love

    Spread the loveਪੱਟੀ ਸਦੀਕ, 8 ਜੁਲਾਈ (ਬਲਕਰਨ ਸਿੰਘ ਮਸ਼ਾਲ)- ਚੰਡੀਗੜ੍ਹ ਸਥਿਤ ਪੰਜਾਬ ਪ੍ਰਦੇਸ਼ ਕਾਂਗਰਸ ਭਵਨ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ…

    ਕਾਂਗਰਸ ਵਲੋਂ ਸਿੱਖਾਂ ‘ਤੇ ਢਾਹੇ ਜੁਲਮਾਂ ਦੀ ਅਸਲ ਦਾਸਤਾਨ ਹੈ ਫਿਲਮ ‘ਸਤਲੁਜ’ – ਰਣਜੀਤ ਸਿੰਘ ਖੁਰਾਣਾ ਕਿਹਾ- ਸੁਖਬੀਰ ਬਾਦਲ ਦਾ ਫਿਲਮ ਨੂੰ ਘਰ-ਘਰ ਦਿਖਾਉਣ ਦਾ ਫੈਸਲਾ ਸ਼ਲਾਘਾਯੋਗ

    Spread the love

    Spread the loveਫਗਵਾੜਾ 9 ਜਲਾਈ (    ਪ੍ਰੀਤ ਕੌਰ ਪ੍ਰੀਤੀ        ) ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨਸਭਾ ਹਲਕਾ ਫਗਵਾੜਾ ਸ਼ਹਿਰੀ ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਕੋਰ ਕਮੇਟੀ ਮੈਂਬਰ…

    Leave a Reply

    Your email address will not be published. Required fields are marked *