ਵਿਮੁਕਤ ਕਬੀਲਿਆਂ ਦੀਆਂ ਹੱਕੀ ਮੰਗਾਂ ਨੂੰ ਮਿਲੀ ਨਵੀਂ ਆਵਾਜ਼, ਹਰਿਆਣਾ ਦੇ ਮੁੱਖ ਮੰਤਰੀ ਕੋਲ ਉਠਿਆ ਮੁੱਦਾ 2 ਅਗਸਤ ਦੇ ਸੰਮੇਲਨ ਅਤੇ 31 ਅਗਸਤ ਦੇ ਸਮਾਗਮ ਨੂੰ ਲੈ ਕੇ ਤਿਆਰੀਆਂ ਤੇਜ਼; ਡੀਐਨਟੀ ਭਾਈਚਾਰੇ ਲਈ 10 ਫ਼ੀਸਦੀ ਰਾਖਵੇਂ ਕੋਟੇ ਦੀ ਮੰਗ ਦੁਹਰਾਈ

Spread the love
ਫ਼ਰੀਦਕੋਟ, 19 ਜੁਲਾਈ (ਮਨਜੀਤ ਸਿੰਘ ਢੱਲਾ):=ਅਖਿਲ ਭਾਰਤੀ ਸਮਾਜ ਸੰਗਠਨ ਦੇ ਕੌਮੀ ਪ੍ਰਧਾਨ ਰਜਿੰਦਰ ਸਿੰਘ ਦੇਸੂ ਯੋਧਾ ਦੀ ਅਗਵਾਈ ਹੇਠ ਵਿਮੁਕਤ ਕਬੀਲਿਆਂ ਦੇ ਇੱਕ ਵਫ਼ਦ ਨੇ ਚੰਡੀਗੜ੍ਹ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਕੇ ਭਾਈਚਾਰੇ ਦੀਆਂ ਕਰੀਬ 75 ਸਾਲਾਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਲ ਲਈ ਵਿਸਥਾਰ ਨਾਲ ਚਰਚਾ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਖਿਲ ਭਾਰਤੀ ਸਮਾਜ ਸੰਗਠਨ ਦੇ ਕੌਮੀ ਜਨਰਲ ਸਕੱਤਰ ਜਸਪਾਲ ਸਿੰਘ ਪੰਜਗਰਾਈ ਨੇ ਦੱਸਿਆ ਕਿ 2 ਅਗਸਤ ਨੂੰ ਹੋਣ ਵਾਲੇ ਵਿਮੁਕਤ ਕਬੀਲਿਆਂ ਦੇ ਵਿਸ਼ਾਲ ਸੰਮੇਲਨ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੰਬੋਧਨ ਕਰਨਗੇ। ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਪੰਜਾਬ ਭਰ ਦੇ ਆਗੂ ਅਤੇ ਵਰਕਰ ਵੀ ਸ਼ਾਮਲ ਹੋਣਗੇ।ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਪੰਜਾਬ ਦੇ ਵਿਮੁਕਤ ਕਬੀਲਿਆਂ ਨੂੰ ਅਨੁਸੂਚਿਤ ਜਨਜਾਤੀਆਂ ਵਿੱਚ ਸ਼ਾਮਲ ਕਰਨ ਜਾਂ ਡੀਐਨਟੀ (ਵਿਮੁਕਤ ਕਬੀਲਿਆਂ) ਲਈ 10 ਫ਼ੀਸਦੀ ਵੱਖਰਾ ਰਾਖਵਾਂ ਕੋਟਾ ਦੇਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇਸ ਤੋਂ ਇਲਾਵਾ 31 ਅਗਸਤ, 2026 ਨੂੰ ਕੋਟਕਪੂਰਾ ਵਿਖੇ ਵਿਮੁਕਤ ਕਬੀਲਿਆਂ ਦਾ ਆਜ਼ਾਦੀ ਦਿਵਸ ਮਨਾਉਣ ਦਾ ਵੀ ਐਲਾਨ ਕੀਤਾ ਗਿਆ ਹੈ।ਜਸਪਾਲ ਸਿੰਘ ਪੰਜਗਰਾਈ ਨੇ ਦੱਸਿਆ ਕਿ ਉਕਤ ਸਮਾਗਮ ਲਈ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਡਾ. ਵੀਰੇਂਦਰ ਕੁਮਾਰ ਨੂੰ ਵੀ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਰੇਣਕੇ ਕਮਿਸ਼ਨ ਅਤੇ ਇਦਾਤੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਜਲਦ ਲਾਗੂ ਕਰਨ ਦੀ ਮੰਗ ਕੀਤੀ।ਇਸ ਮੌਕੇ ਭੋਲਾ ਜਮਲਾ, ਬੂਟਾ ਰਾਮ ਸਰਪੰਚ, ਜਸਵੀਰ ਸਿੰਘ ਪਟਵਾਰੀ, ਸਰਵਣ ਸਿੰਘ ਪੰਜਗਰਾਈ, ਨੱਥਾ ਸਿੰਘ ਸਰਪੰਚ, ਵਾਹਿਗੁਰੂ ਸਿੰਘ ਕਾਬਲਵਾਲਾ, ਕੁਲਦੀਪ ਸਿੰਘ ਧਾਲੀਵਾਲ, ਸੁੱਚਾ ਰਾਮ ਸ਼ਾਂਸ਼ੀ, ਬਲਰਾਜ ਸਿੰਘ ਚੰਡੀਗੜ੍ਹ, ਮਲਕੀਤ ਰਾਹੀਂ ਸਮੇਤ ਵੱਖ-ਵੱਖ ਵਿਮੁਕਤ ਕਬੀਲਿਆਂ ਦੇ ਆਗੂ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *