ਵੱਖ-ਵੱਖ ਸੰਸਥਾਵਾਂ ਨੇ ਕੈਂਡਲ ਮਾਰਚ ਰਾਹੀਂ ਦੁਸ਼ਕਰਮ ਦਾ ਸ਼ਿਕਾਰ ਹੋਈ ਬੱਚੀ ਨੂੰ ਦਿੱਤੀ ਸ਼ਰਧਾਂਜਲੀ

Spread the love

ਸ਼੍ਰੀ ਮੁਕਤਸਰ ਸਾਹਿਬ, 07 ਜੁਲਾਈ ()- 40 ਮੁਕਤਿਆਂ ਦੀ ਪਵਿੱਤਰ ਧਰਤੀ ’ਤੇ ਬੀਤੇਂ ਦਿਨੀਂ 2 ਵਿਅਕਤੀਆਂ ਵੱਲੋਂ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਦੇ ਹੋਏ ਇੱਕ ਛੋਟੀ ਬੱਚੀ ਨਾਲ ਦੁਸ਼ਕਰਮ ਕਰਨ ਤੋਂ ਬਾਅਦ ਕਤਲ ਕਰ ਦਿੱਤੇ ਜਾਣ ਦਾ ਮੰਦਭਾਗਾ ਮਾਮਲਾ ਸਾਹਮਣਾ ਆਇਆ ਸੀ। ਜਿਸ ਤੋਂ ਬਾਅਦ ਭਾਵੇਂ ਪੁਲਿਸ ਵਲੋਂ ਦੋਵੇ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਪਰ ਇਸ ਹਾਦਸੇ ਤੋਂ ਬਾਅਦ ਸਮੁੱਚੇ ਹਲਕੇ ’ਚ ਸੋਗ ਦੀ ਲਹਿਰ ਦੌੜ ਗਈ ਹੈ। ਜਿਸ ਦੇ ਵਿਰੋਧ ਵਿੱਚ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸੰਸਥਾਵਾਂ ਵੱਲੋਂ ਇੱਕ ਮੰਚ ’ਤੇ ਇਕੱਠੇ ਹੋ ਕੇ ਐਤਵਾਰ ਦੀ ਦੇਰ ਸ਼ਾਮ ਕਰੀਬ 6 ਵਜੇ ਘਾਂਹ ਮੰਡੀ ਚੌਂਕ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ ਤੇ ਬੁਲਾਰਿਆਂ ਨੇ ਇਸ ਮੌਕੇ ਦਿਲ ਦਹਿਲਾਉਣ ਵਾਲੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕਰਦਿਆਂ ਮਾਸੂਮ ਬੱਚੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਮਹਿਲਾ ਬੁਲਾਰਿਆਂ ਨੇ ਤਿੱਖਾ ਪ੍ਰਤਿਕਰਮ ਦਿੰਦਿਆਂ ਕਿਹਾ ਕਿ ਜਿਸ ਭਾਰਤ ਵਿੱਚ ਔਰਤ ਨੂੰ ਦੇਵੀ ਦਾ ਦਰਜਾ ਦਿੱਤਾ ਗਿਆ, ਉਸ ਧਰਤੀ ’ਤੇ ਛੋਟੀਆਂ ਮਾਸੂਮ ਬੱਚੀਆਂ ਨਾਲ ਇਸ ਤਰਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਘਟਨਾਵਾਂ ਪੂਰੀ ਦੁਨੀਆਂ ਨੂੰ ਸ਼ਰਮਸਾਰ ਕਰਦੀਆਂ ਹਨ। ਉਨ੍ਹਾਂ ਭਾਰਤ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਾ ਜਾਵੇ ਤੇ ਬਿਨਾਂ ਦੇਰੀ ਫਾਂਸੀ ਦੀ ਸਜ਼੍ਹਾ ਦਿੱਤੀ ਜਾਵੇ। ਇਸ ਮੌਕੇ ਬੁਲਾਰਿਆਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਜਿਲਾ ਪੁਲਿਸ ਕਪਤਾਨ ਡਾਕਟਰ ਅਖਿਲ ਚੌਧਰੀ ਅਤੇ ਸਮੁੱਚੇ ਪ੍ਰਸ਼ਾਸਨ ਤੋਂ ਇਹ ਮੰਗ ਕੀਤੀ ਹੈ ਕਿ ਉਕਤ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜਮਾਂ ਨੂੰ ਸਖਤ ਤੋਂ ਸਖਤ ਸਜ਼ਾ ਦੁਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਹੋਰ ਵਿਅਕਤੀ ਐਸੀ ਹਰਕਤ ਕਰਨ ਦੀ ਕੋਸ਼ਿਸ਼ ਨਾ ਕਰੇ।

  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *