ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਦਾ ਰਿਹੈ ਮੁੱਦਈ – ਬਿੱਟੂ

Spread the love

ਸ੍ਰੀ ਮੁਕਤਸਰ ਸਾਹਿਬ, 04 ਅਗਸਤ ()- ਪਿੰਡ ਤਖਤਮਲਾਣਾ ਵਿਖੇ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਿਚਾਰਾਂ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਵਰਗ ਭਾਵੇਂ ਕਿ ਉਹ ਕਿਸਾਨ, ਮਜਦੂਰ, ਵਪਾਰੀ ਜਾਂ ਮੁਲਾਜਮ ਵਰਗ ਹੋਵੇ ਹਰ ਇੱੱਕ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ’ਚ ਸਰਕਾਰ ਬਣਾਉਣ ਦਾ ਮਨ ਬਣਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਵਿੱਚ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਦਾ ਮੁੱਦਈ ਰਿਹਾ ਹੈ ਅਤੇ ਸੂਬੇ ਵਿੱਚ ਸੜ੍ਹਕਾਂ ਦਾ ਜਾਲ, ਸਕੂਲ, ਹਸਪਤਾਲ, ਧਰਮਸ਼ਲਾਵਾਂ, ਏਅਰਪੋਰਟ ਆਦਿ ਸ੍ਰੋਮਣੀ ਅਕਾਲੀ ਦਲ ਦੀ ਹੀ ਦੇਣ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਨੂੰ ਮਜਬੂਤ ਕਰਨ ਲਈ ਪਿੰਡ ਪੱਧਰ ’ਤੇ ਮੀਟਿੰਗਾਂ ਕਰਕੇ ਸ੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਜਗਵੰਤ ਸਿੰਘ ਲੰਬੀ ਢਾਬ, ਬਲਵਿੰਦਰ ਸਿੰਘ ਬੁੱਢੀਮਾਲ, ਸ਼ਰਨਦੀਪ ਸਿੰਘ, ਇਕਬਾਲ ਸਿੰਘ ਪੱਪੀ ਸਾਬਕਾ ਸਰਪੰਚ, ਜਗਦੇਵ ਸਿੰਘ, ਗੁਰਵਿੰਦਰ ਸਿੰਘ, ਯੂਥ ਆਗੂ ਗੁਰਭੇਜ ਸਿੰਘ ਬਾਜਾ ਮਰਾੜ੍ਹ, ਬੇਅੰਤ ਸਿੰਘ ਬਿੰਨੀ ਮਨੇਸ, ਜਸਪਾਲ ਸਿੰਘ ਪੀਏ ਆਦਿ ਹਾਜਰ ਸਨ।

  • Related Posts

    ਸਟੇਟ ਆਬਜ਼ਰਵਰ ਆਸ਼ੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਕੀਤਾ ਗਿਆ ਵਿਚਾਰ-ਵਟਾਂਦਰਾ

    Spread the love

    Spread the loveਫ਼ਰੀਦਕੋਟ, 14 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਖੇ ਬਲਾਕ ਪੱਧਰੀ ਅਹੁਦੇਦਾਰਾਂ ਨਾਲ ਸਮੀਖਿਆ ਮੀਟਿੰਗ ਦਾ…

    ਬਸਪਾ ਹਲਕਾ ਪਾਇਲ ਦੀ ਹਾਈਕਮਾਂਡ ਵੱਲੋਂ ਚੇਅਰਮੈਨ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਨੂੰ ਮੀਡੀਆ ਇੰਚਾਰਜ ਕੀਤਾ ਨਿਯੁੱਕਤ ਪਾਰਟੀ ਦੀ ਮਜ਼ਬੂਤੀ ਲਈ 2027 ਵਿਧਾਨ ਸਭਾ ਚੋਣਾਂ ਵਿੱਚ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਦਾ ਕੀਤਾ ਵਾਅਦਾ

    Spread the love

    Spread the loveਪਾਇਲ, 14 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਬਹੁਜਨ ਸਮਾਜ ਪਾਰਟੀ (ਬਸਪਾ) ਵਿਧਾਨ ਸਭਾ ਹਲਕਾ ਪਾਇਲ ਦੀ ਹਾਈਕਮਾਂਡ ਵੱਲੋਂ ਚੇਅਰਮੈਨ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਨੂੰ ਪਾਰਟੀ ਦਾ ਮੀਡੀਆ ਇੰਚਾਰਜ ਅਤੇ…

    Leave a Reply

    Your email address will not be published. Required fields are marked *