ਸਤੀਸ਼ ਪੂਨੀਆ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਰ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ

Spread the love
ਅੰਮ੍ਰਿਤਸਰ 3 ਸਤੰਬਰ (ਮੱਖਣ ਮਨੋਜ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਸ੍ਰੀ ਸਤੀਸ਼ ਪੂਨੀਆ ਜੀ ਆਪਣੇ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਇਸ ਉਪਰੰਤ ਸ੍ਰੀ ਸਤੀਸ਼ ਪੂਨੀਆ ਜੀ ਨੇ ਦੁਰਗਿਆਨਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਦੇਸ਼ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਪ੍ਰਾਰਥਨਾ ਕੀਤੀ।ਇਸ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਦੇ ਦਫ਼ਤਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਕੇ ਸਿੱਧਾ ਰੂਬਰੂ ਸੰਵਾਦ ਕੀਤਾ। ਉਨ੍ਹਾਂ ਨੇ ਵਰਕਰਾਂ ਦੀਆਂ ਗੱਲਾਂ ਸੁਣੀਆਂ ਅਤੇ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਬਾਸਰਕੇ ਸਮੇਤ ਭਾਜਪਾ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ। ਵਰਕਰਾਂ ਨੇ ਸ੍ਰੀ ਸਤੀਸ਼ ਪੂਨੀਆ ਜੀ ਦਾ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ।ਚੇਅਰਮੈਨ ਇੰਦਰਜੀਤ ਸਿੰਘ ਬਾਸਰਕੇ ਨੇ ਕਿਹਾ ਕਿ ਸ੍ਰੀ ਸਤੀਸ਼ ਪੂਨੀਆ ਜੀ ਦੇ ਦੌਰੇ ਨਾਲ ਪੰਜਾਬ ਭਾਜਪਾ ਦੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਇਸ ਮੋਕੇ ਸਤੀਸ਼ ਪੂਨੀਆ ਜੀ ਦੇ ਨਾਲ ਕੇਵਲ ਸਿੰਘ ਢਿੱਲੋਂ ਪ੍ਰਧਾਨ ਪੰਜਾਬ ਭਾਜਪਾ, ਮਨਪ੍ਰੀਤ ਸਿੰਘ ਬਾਦਲ ਮੀਤ ਪ੍ਰਧਾਨ ਰਾਸ਼ਟਰੀ ਭਾਰਤੀ ਜਨਤਾ ਪਾਰਟੀ , ਸ਼ਵੇਤ ਮਲਿਕ ,ਅਮਰਪਾਲ ਸਿੰਘ ਬੋਨੀ ,ਸੁਲਿਲ ਕਪੂਰ ,ਇੰਦਰਜੀਤ ਸਿੰਘ ਬਾਸਰਕੇ, ਹਰਜਿੰਦਰ ਸਿੰਘ ਠੇਕੇਦਾਰ ,ਗੁਰਪ੍ਰਤਾਪ ਸਿੰਘ ਟਿੱਕਾ ,ਰਵੀਕਰਨ ਸਿੰਘ ਕਾਹਲੋ ਅਜੇਵੀਰ ਸਿੰਘ ਰੰਧਾਵਾ ,ਸੁਬੇਕ ਸਿੰਘ ਗਿੱਲ, ਕਰਮਜੀਤ ਸਿੰਘ ਬਾਸਰਕੇ, ਅਸ਼ੋਕ ਸ਼ਰਮਾ ਆਦਿ ਹਾਜ਼ਰ ਸਨ
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *