ਸਦਰਵਾਲਾ ਦੇ ਵੱਡੇ ਖਾਲੇ ਦੇ ਮੁੜ ਸੁਰਜੀਤ ਹੋਣ ਨਾਲ ਹੋਵੇਗਾ 1500 ਏਕੜ ਰਕਬੇ ਨੂੰ ਫਾਇਦਾ : ਵਿਧਾਇਕ ਕਾਕਾ ਬਰਾੜ

Spread the love
ਸ੍ਰੀ ਮੁਕਤਸਰ ਸਾਹਿਬ, 10 ਨਵੰਬਰ ( ਮਨਪ੍ਰੀਤ ਮੋਨੂੰ ) : ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਮਕਸਦ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਪਿੰਡ ਸਦਰਵਾਲਾ ਦਾ ਕਰੀਬ 50 ਸਾਲ ਪੁਰਾਣੇ ਵੱਡੇ ਖਾਲੇ ਨੂੰ ਮੁੜ ਸੁਰਜੀਤ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਖੇਤੀ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਨਾਲ ਕਿਸਾਨ ਆਪਣੀ ਫ਼ਸਲ ਦਾ ਝਾੜ ਵਧਾ ਸਕਦੇ ਹਨ ਅਤੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਪਿੰਡ ਸਦਰਵਾਲਾ ਦੇ ਵੱਡੇ ਖਾਲੇ ਨੂੰ ਮੁੜ ਸੁਰਜੀਤ ਕਰਨ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਕਾਫ਼ੀ ਮਦਦ ਮਿਲੇਗੀ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਹੋਰ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਖੇਤੀਬਾੜੀ ਸੰਦਾ ਤੇ ਸਬਸਿਡੀ, ਨਵੀਂ ਤਕਨੀਕ ਦੀ ਜਾਣਕਾਰੀ ਅਤੇ ਫਸਲਾਂ ਦੀ ਖਰੀਦ ਵਿੱਚ ਸਹਾਇਤਾ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਅਤੇ ਪਾਣੀ ਦੀ ਬੱਚਤ ਕਰਨ ਲਈ ਨਵੀਆਂ ਤਕਨੀਕਾਂ ਅਪਣਾਉਣ। ਉਨ੍ਹਾਂ ਕਿਹਾ ਕਿ ਇਸ ਖਾਲੇ ਦੇ ਬਨਣ ਨਾਲ ਕਰੀਬ 1500 ਏਕੜ ਰਕਬੇ ਨੂੰ ਪਾਣੀ ਪਹੁੰਚੇਗਾ ਅਤੇ ਇਸ ਤੇ 1 ਕਰੋੜ 45 ਲੱਖ ਰੁਪਏ ਖਰਚ ਆਉਣਗੇ। ਇਸ ਮੌਕੇ ਦਲਜੀਤ ਸਿੰਘ ਜੱਜ, ਡਾ ਜਗਜੀਤ ਸਿੰਘ ਤੇ ਹੋਰਨਾਂ ਸਾਥੀਆਂ ਵੱਲੋਂ
ਜਿੱਥੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕੀਤਾ ਉੱਥੇ ਹੀ ਯਕੀਨ ਦਿਵਾਇਆ ਤੁਹਾਡੇ ਵੱਲੋਂ ਕੀਤਾ ਇਹ ਅਹਿਸਾਨ ਉਹ ਹਮੇਸ਼ਾ ਯਾਦ ਰੱਖਣਗੇ ਕਿਉਂਕਿ ਉਨ੍ਹਾਂ ਦੀਆਂ ਜਮੀਨਾ ਤੱਕ ਨਹਿਰੀ ਪਾਣੀ ਪਹੁੰਚਾਇਆ। ਇਸ ਮੌਕੇ ਵਿਭਾਗ ਦੇ ਐਸਡੀਓ ਨਵਤੇਜ਼ ਸਿੰਘ ਬਰਾੜ, ਹਰਪਾਲ ਸਿੰਘ, ਗੁਰਸੇਵਕ ਸਿੰਘ, ਅਮ੍ਰਿੰਤਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਲਾਲ ਸਿੰਘ, ਮਨਜੀਤ ਸਿੰਘ, ਗੁਰਪਾਲ ਸਿੰਘ, ਬਲਵੰਤ ਸਿੰਘ, ਸੁਖਜੀਤ ਸਿੰਘ, ਹਰਿੰਦਰ ਸਿੰਘ, ਲਾਹੌਰਾ ਸਿੰਘ, ਦਲਜੀਤ ਸਿੰਘ, ਮੁਖਤਿਆਰ ਸਿੰਘ, ਗੁਰਚਰਨ ਸਿੰਘ, ਬਲਜਿੰਦਰ ਸਿੰਘ, ਕੁਲਬੀਰ ਸਿੰਘ, ਨਿਸ਼ਾਨ ਸਿੰਘ ਆਦਿ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *