ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Spread the love

ਕੋਟਕਪੂਰਾ, 21 ਜੁਲਾਈ(ਗੁਰਦੀਪ ਸਿੰਘ ਢਿੱਲੋਂ )=ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ  ਬੀਤੀ ਸ਼ਾਮ ਪਿੰਡ ਨਵਾਂ ਨੱਥੇਵਾਲਾ ਅਤੇ ਨੱਥੇਵਾਲਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਇਲਾਕੇ ਨਾਲ ਸਬੰਧਤ ਵਿਕਾਸ ਕਾਰਜਾਂ ਅਤੇ ਹੋਰ ਜਨਤਕ ਮੁੱਦਿਆਂ ਬਾਰੇ ਜਾਣੂ ਕਰਵਾਇਆ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰ-ਦੁਆਰ ਤੇ ਹੀ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਉਦੇਸ਼ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕਰਵਾਉਣਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਉਠਾਏ ਗਏ ਜਾਇਜ਼ ਮਸਲਿਆਂ ਦਾ ਤਰਜੀਹ ਦੇ ਆਧਾਰ ਤੇ ਹੱਲ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਤਕਸੀਮ ਕੀਤੀਆਂ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਪਿੰਡਾਂ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ ਤੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *