ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਰਵਿੰਦ ਨਗਰ ਵਿਖੇ ਓਪਨ ਜਿਮ ਦਾ ਉਦਘਾਟਨ

Spread the love
ਬੱਚਿਆਂ ਨੂੰ ਮੋਬਾਈਲਾਂ ਤੋਂ ਦੂਰ ਕਰਕੇ ਖੇਡਾਂ ਅਤੇ ਕਸਰਤ ਨਾਲ ਜੋੜਨ ਦਾ ਦਿੱਤਾ ਸੱਦਾ
ਕੋਟਕਪੂਰਾ, 26 ਜੁਲਾਈ:(ਗੁਰਦੀਪ ਸਿੰਘ ਢਿੱਲੋਂ )=ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਅਰਵਿੰਦ ਨਗਰ ਵਿਖੇ ਨਵੇਂ ਓਪਨ ਜਿਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਤੰਦਰੁਸਤ ਅਤੇ ਸਰਗਰਮ ਜੀਵਨ-ਸ਼ੈਲੀ ਨਾਲ ਜੋੜਨ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਓਪਨ ਅਤੇ ਇਨਡੋਰ ਜਿਮਾਂ ਦੀ ਸਥਾਪਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰਾਂ ਦੇ ਨੇੜੇ ਅਜਿਹੀਆਂ ਸਹੂਲਤਾਂ ਉਪਲਬਧ ਹੋਣ ਨਾਲ ਹਰ ਉਮਰ ਵਰਗ ਨੂੰ ਕਸਰਤ ਕਰਨ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਣਾ ਮਿਲਦੀ ਹੈ।ਓਪਨ ਜਿਮ ਦੇ ਉਦਘਾਟਨ ਉਪਰੰਤ ਸ. ਸੰਧਵਾਂ ਨੇ ਕੋਟਕਪੂਰਾ ਵਾਸੀਆਂ ਨੂੰ ਵਧਾਈ ਦਿੰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੋਬਾਈਲ ਫੋਨਾਂ ਦੀ ਲਤ ਤੋਂ ਦੂਰ ਰੱਖ ਕੇ ਪਾਰਕਾਂ, ਖੇਡ ਮੈਦਾਨਾਂ ਅਤੇ ਜਿਮਾਂ ਵੱਲ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਖੇਡਾਂ, ਸੈਰ ਅਤੇ ਨਿਯਮਤ ਕਸਰਤ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਲਾਭਦਾਇਕ ਹਨ, ਸਗੋਂ ਬੱਚਿਆਂ ਵਿੱਚ ਆਪਸੀ ਭਾਈਚਾਰੇ, ਅਨੁਸ਼ਾਸਨ ਅਤੇ ਸਮਾਜਿਕ ਸਾਂਝ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਵਧਦੀ ਉਮਰ ਦੇ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਵਧਣ ਲੱਗਦੀਆਂ ਹਨ, ਇਸ ਲਈ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਲਈ ਛੋਟੀ ਉਮਰ ਤੋਂ ਹੀ ਕਸਰਤ ਅਤੇ ਖੇਡਾਂ ਨੂੰ ਰੋਜ਼ਾਨਾ ਦੀ ਰੁਟੀਨ ਦਾ ਹਿੱਸਾ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਬੱਚਿਆਂ ਵਿੱਚ ਸੈਰ, ਕਸਰਤ ਅਤੇ ਖੇਡਾਂ ਦੀ ਆਦਤ ਪੈਦਾ ਕਰਾਂਗੇ ਤਾਂ ਉਹ ਤੰਦਰੁਸਤ ਨਾਗਰਿਕ ਬਣਨ ਦੇ ਨਾਲ-ਨਾਲ ਇੱਕ ਚੰਗੇ ਅਤੇ ਜਾਗਰੂਕ ਸਮਾਜ ਦੀ ਸਿਰਜਣਾ ਵਿੱਚ ਵੀ ਅਹਿਮ ਯੋਗਦਾਨ ਪਾਉਣਗੇ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਕੋਟਕਪੂਰਾ ਦੇ ਸਰਵਪੱਖੀ ਵਿਕਾਸ ਨੂੰ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਲੋਕ ਭਲਾਈ ਦੇ ਅਜਿਹੇ ਪ੍ਰੋਜੈਕਟ ਲਗਾਤਾਰ ਜਾਰੀ ਰਹਿਣਗੇ।ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ, ਕਸਰਤ ਅਤੇ ਸਿਹਤਮੰਦ ਜੀਵਨ-ਸ਼ੈਲੀ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਤਰੱਕੀਸ਼ੀਲ ਪੰਜਾਬ ਦੀ ਮਜ਼ਬੂਤ ਨੀਂਹ ਹਨ।ਇਸ ਮੌਕੇ ਸੰਤੋਖ ਚਾਨਾ, ਪ੍ਰੇਮ ਚਾਵਲਾ, ਓਮ ਪ੍ਰਕਾਸ਼ ਗੋਇਲ, ਨਾਜਰ ਸਿੰਘ ਸਿੱਧੂ, ਅਜਮੇਰ ਸਿੰਘ ਬਰਾੜ, ਮਨਦੀਪ ਸਿੰਘ ਸਰਾਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *