ਸਪੀਕਰ ਸੰਧਵਾਂ ਨੇ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਤੇ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕੀਤੀ

Spread the love
-ਵਿਧਵਾਵਾਂ ਨੂੰ ਨੌਕਰੀ ਅਤੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਸਰਕਾਰ ਵੱਲੋਂ ਚੁੱਕਣ ਦਾ ਦਿੱਤਾ ਭਰੋਸਾ
ਕੋਟਕਪੂਰਾ, 1 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀ ਨੌ ਦੇ ਵਸਨੀਕ ਸ. ਰਣਬੀਰ ਸਿੰਘ ਦੇ ਪੁੱਤਰਾਂ ਜਸਕਰਨ ਸਿੰਘ ਅਤੇ ਜਸਵਿੰਦਰ ਸਿੰਘ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ ਅਤੇ ਸਰਧਾਂਜਲੀ ਭੇਟ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਨੌਜਵਾਨ ਉਮਰ ਵਿੱਚ ਹੋਈ ਇਸ ਅਣਹੋਣੀ ਨੇ ਸਾਰੇ ਇਲਾਕੇ ਨੂੰ ਗਮਗੀਨ ਕਰ ਦਿੱਤਾ ਹੈ ਅਤੇ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘੜੀਆਂ ਵਿੱਚ ਸਿਰਫ਼ ਹੌਸਲਾ ਅਤੇ ਸਬਰ ਹੀ ਮਨੁੱਖ ਨੂੰ ਸੰਭਾਲ ਸਕਦੇ ਹਨ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਅਪਾਰ ਦੁੱਖ ਸਹਿਣ ਦੀ ਤਾਕਤ ਪ੍ਰਦਾਨ ਕਰੇ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੁਖੀ ਪਰਿਵਾਰਾਂ ਦੇ ਨਾਲ ਪੂਰੀ ਸੰਵੇਦਨਸ਼ੀਲਤਾ ਨਾਲ ਖੜੀ ਹੈ ਅਤੇ ਜ਼ਰੂਰਤ ਪੈਣ ‘ਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਆਪਣੀ ਤਨਖਾਹ ਵਿੱਚੋਂ ਪਰਿਵਾਰ ਨੂੰ 2 ਲੱਖ ਦਾ ਚੈਕ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੋਰ ਸਹੂਲਤਾਂ ਦੇ ਕੇ ਤਕਰੀਬਨ 10 ਲੱਖ ਰੁਪਏ ਤੱਕ ਦੀ ਪਰਿਵਾਰ ਦੀ ਮੱਦਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਸਹਿਕਾਰੀ ਕਰਜ਼ ਮਾਫ਼ ਕੀਤਾ ਜਾਵੇਗਾ, ਵਿਧਵਾਵਾਂ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਉਠਾਉਣ ਦਾ ਵੀ ਵਚਨ ਦਿੱਤਾ । ਉਨ੍ਹਾਂ ਕਿਹਾ ਕਿ ਨਵਜੋਤ ਕੌਰ ਪੁੱਤਰੀ: ਜਸਵਿੰਦਰ ਸਿੰਘ A/C: 030934004101135 IFSC: UTIB0SFDK03 ਅਤੇ ਇਕਨੂਰ ਕੌਰ ਪੁੱਤਰੀ: ਜਸਕਰਨ ਸਿੰਘ A/C: 030934004101116  IFSC: UTIB0SFDK03 ਦੇ ਅਕਾਊਂਟ ਨੰਬਰ ਦਿੱਤੇ ਗਏ ਹਨ ਜਿਸ ਤੇ ਕੋਈ ਵੀ ਆਪਣੀ ਸਮਰੱਥ ਅਨੁਸਾਰ ਛੋਟਾ ਜਿਹਾ ਯੋਗਦਾਨ ਪਾ ਕੇ ਪਰਿਵਾਰ ਦੀ ਮੱਦਦ ਕਰ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਦੇ ਨਾਲ ਖੜ੍ਹ ਕੇ ਉਨ੍ਹਾਂ ਨੂੰ ਸਹਾਰਾ ਦੇਣ। ਇਸ ਤੋਂ ਇਲਾਵਾ ਉਨ੍ਹਾਂ  ਕੋਟਕਪੂਰਾ ਵਿਖੇ ਸ੍ਰੀਮਤੀ ਸੁਰਿੰਦਰ ਕੌਰ ਦੀ ਅੰਤਿਮ ਅਰਦਾਸ ਵਿੱਚ ਵੀ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਰਾਜਨ ਹਸਪਤਾਲ ਐਂਡ ਹਾਰਟ ਸੈਂਟਰ ਕੋਟਕਪੂਰਾ ਵਿਖੇ ਪੁੱਜ ਕੇ ਮਰੀਜ਼ਾਂ ਦਾ ਹਾਲ ਚਾਲ ਵੀ ਜਾਣਿਆ। ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਸੁਖਵੰਤ ਪੱਕਾ, ਖੁਸ਼ਵਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *