ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

Spread the love
ਕੋਟਕਪੂਰਾ, 6 ਜੁਲਾਈ (ਟਿੰਕੂ ਕੁਮਾਰ) :- ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਟਹਿਣਾ ਵਿਖੇ ਸਰਪੰਚ ਰਣਜੀਤ ਸਿੰਘ ਦੇ ਘਰ ਪਹੁੰਚ ਕੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਦੋਂ ਤੋਂ ਉਹ ਸਪੀਕਰ ਦੇ ਅਹੁਦੇ ’ਤੇ ਆਏ ਹਨ, ਉਦੋਂ ਤੋਂ ਉਨ੍ਹਾਂ ਦਾ ਇੱਕੋ ਹੀ ਮਕਸਦ ਹੈ ਕਿ ਉਹ ਆਪਣੇ ਹਲਕੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਨਾ ਆਉਣ ਦੇਣ। ਇਸ ਲਈ ਉਹ ਖੁਦ ਲੋਕਾਂ ਵਿੱਚ ਵਿਚਰ ਕੇ ਉਹਨਾਂ ਨੂੰ ਦਰਪੇਸ਼ ਮੁਸ਼ਕਿਲਾਂ ਹੱਲ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਪਿੰਡ ਟਹਿਣਾ ਵਿਖੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਲਦੀ ਹੀ ਉਨ੍ਹਾਂ ਦਾ ਹੱਲ ਕਰਨ ਲਈ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਵੀ ਸਮੇਂ-ਸਮੇਂ ਸਿਰ ਲੋਕ ਮਿਲਣੀ ਪ੍ਰੋਗਰਾਮਾਂ ਦਾ ਆਯੋਜਨ ਕਰਦੇ ਰਹਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਦੇ ਵੀ ਕੋਈ ਸਮੱਸਿਆ ਹੈ ਤਾਂ ਉਹ ਉਨ੍ਹਾਂ ਵੱਲੋਂ ਲਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਆ ਕੇ ਜਾਂ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਮਿਲ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚ ਰਣਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

  • Related Posts

    “ਆਪ” ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ, ਹਲਕਾ ਇੰਚਾਰਜ ਰੋਬੀ ਕੰਗ ਤੇ ਵਿਧਾਇਕ ਡਾ. ਸੁੱਖੀ ਨੌਜਵਾਨ ਸਾਥੀਆਂ ਸਮੇਤ ਸ਼ਹੀਦੇ ਆਜ਼ਮ ਦੀ ਜਨਮ ਭੂਮੀ ਖਟਕੜ ਕਲਾਂ ਵਿਖੇ ਨਤਮਸਤਕ ਸ਼ਹੀਦ ਭਗਤ ਸਿੰਘ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ : ਐਡਵੋਕੇਟ ਸੰਜੀਵ ਚੌਧਰੀ ਚੇਚੀ ਤੇ ਰੋਬੀ ਕੰਗ

    Spread the love

    Spread the love ਨਵਾਂਸ਼ਹਿਰ /ਬੰਗਾ , 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਪਵਿੱਤਰ ਮੌਕੇ ‘ਤੇ ਉਨ੍ਹਾਂ ਦੀ ਜਨਮ ਭੂਮੀ ਖਟਕੜ ਕਲਾਂ…

    ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪਿੰਡ ਰਡਿਆਲਾ ਵਿਖੇ ਕੀਤੀ ਗਈ ਭਰਵੀਂ ਮੀਟਿੰਗ  -ਦਰਜ਼ਨਾਂ ਲੋਕਾਂ ਨੇ ਜਥੇਬੰਦੀ ‘ਚ ਸ਼ਾਮਿਲ ਹੋਣ ਦਾ ਕੀਤਾ ਐਲਾਨ

    Spread the love

    Spread the love ਨਿਊ ਚੰਡੀਗੜ੍ਹ, 29 ਸਤੰਬਰ (ਬਜੀਦਪੁਰ) -ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹਲਕਾ ਖਰੜ ਦੇ ਪਿੰਡ ਰਡਿਆਲਾ ਵਿਖੇ ਜਿਲਾ ਯੂਥ ਪ੍ਰਧਾਨ ਸ. ਹਰਜਿੰਦਰ ਸਿੰਘ ਦੇਸੂ ਮਾਜਰਾ ਦੀ ਅਗਵਾਈ ਵਿੱਚ…

    Leave a Reply

    Your email address will not be published. Required fields are marked *