ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

Spread the love

ਕੋਟਕਪੂਰਾ, 9 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਬਜ਼ੁਰਗਾਂ ਅਤੇ ਹਰ ਉਮਰ ਵਰਗ ਦੇ ਸ਼ਰਧਾਲੂਆਂ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਨਾਲ ਉਹ ਬਿਨਾਂ ਕਿਸੇ ਖਰਚ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਅਜਿਹੀਆਂ ਲੋਕ-ਭਲਾਈ ਸਕੀਮਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਸਪੀਕਰ ਸ. ਸੰਧਵਾਂ ਨੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਵਧੀਆ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ, ਖਾਣ ਪੀਣ ਸਮੇਤ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਹ ਨਿਰਵਿਘਨ ਅਤੇ ਆਰਾਮਦਾਇਕ ਯਾਤਰਾ ਕਰ ਸਕਣ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।

  • Related Posts

    ਨਹਿਰ ਵਿੱਚ ਡੁੱਬੇ ਪਿੰਡ ਚਾਹਲਾਂ ਦੇ ਨੌਜਵਾਨ ਨਿਖਿਲ ਦੀ ਲਾਸ਼ 9 ਦਿਨਾਂ ਬਾਅਦ ਬਰਾਮਦ, ਗ਼ਮਗੀਨ ਮਾਹੌਲ ‘ਚ ਹੋਇਆ ਸੰਸਕਾਰ

    Spread the love

    Spread the loveਨਵਾਂਸ਼ਹਿਰ /ਕਾਠਗੜ੍ਹ 9 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) :ਹਲਕਾ ਬਲਾਚੌਰ ਦੇ ਪਿੰਡ ਚਾਹਲਾਂ ਦਾ ਨੌਜਵਾਨ ਨਿਖਿਲ, ਜੋ ਕਿ ਬੀਤੀ 30 ਜੂਨ ਨੂੰ ਇੱਕ ਹਾਦਸੇ ਦੌਰਾਨ ਬਿਸਤ-ਦੁਆਬ ਨਹਿਰ…

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ; ਕੇਕ ਕੱਟ ਕੇ ਮਨਾਈਆਂ ਖੁਸ਼ੀਆਂ

    Spread the love

    Spread the loveਨਵਾਂਸ਼ਹਿਰ , 9 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਦੇ ਸ਼ੁਭ ਅਵਸਰ ‘ਤੇ ਅੱਜ ਮਲੇਰਕੋਟਲਾ ਵਿਖੇ ਇੱਕ ਵਿਸ਼ਾਲ ਖੂਨਦਾਨ…

    Leave a Reply

    Your email address will not be published. Required fields are marked *