ਸਪੈਸ਼ਲ ਐਸ.ਆਈ.ਆਰ. ਕੈਂਪ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਚੈਕਿੰਗ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਬੀ.ਐਲ.ਓਜ਼ ਨੂੰ ਦਿੱਤੇ ਨਿਰਦੇਸ਼

Spread the love
ਸ਼ਹੀਦ ਭਗਤ ਸਿੰਘ ਨਗਰ, 11 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਨੇ ਸ਼ਨੀਵਾਰ ਨੂੰ ਵਿਸ਼ੇਸ਼ ਕੈਂਪਾਂ ਦੌਰਾਨ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ, 2026 ਤੱਕ ਚੱਲ ਰਹੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ ਭਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਦੀ ਡਿਜੀਟਾਈਜ਼ੇਸ਼ਨ ਵੀ ਕੀਤੀ ਜਾ ਰਹੀ ਹੈ। ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ 11 ਅਤੇ 12 ਜੁਲਾਈ ਨੂੰ ਵਿਸ਼ੇਸ਼ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਨਿਰਦੇਸ਼ਾਂ ਤਹਿਤ ਅੱਜ ਜ਼ਿਲੇ ਦੇ ਸਾਰੇ ਪੋਲਿੰਗ ਬੂਥਾਂ ਤੇ ਇਹ ਸਪੈਸ਼ਲ ਕੈਂਪ ਲਗਾਏ ਗਏ ਹਨ। ਚੈਕਿੰਗ ਦੌਰਾਨ ਸੰਜੀਵ ਸ਼ਰਮਾ ਨੇ ਵਿਧਾਨ ਸਭਾ ਹਲਕਾ 047-ਨਵਾਂ ਸ਼ਹਿਰ ਅਧੀਨ ਪੋਲਿੰਗ ਸਟੇਸ਼ਨ ਨੰਬਰ 112 ਸਰਕਾਰੀ ਪ੍ਰਾਇਮਰੀ ਸਕੂਲ ਜੇਠੂ ਮਜਾਰਾ, ਪੋਲਿੰਗ ਸਟੇਸ਼ਨ ਨੰਬਰ 137 ਅਤੇ 138 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ ਅਤੇ ਪੋਲਿੰਗ ਸਟੇਸ਼ਨ ਨੰਬਰ 142 ਸਰਕਾਰੀ ਹਾਈ ਸਕੂਲ ਸਹਾਬਪੁਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸਬੰਧਤ ਬੀ.ਐਲ.ਓਜ਼ ਨਾਲ ਗੱਲਬਾਤ ਕਰਦਿਆਂ ਹੁਣ ਤੱਕ ਇਕੱਤਰ ਅਤੇ ਡਿਜੀਟਾਈਜ਼ ਕੀਤੇ ਗਏ ਗਣਨਾ ਫਾਰਮਾਂ ਦੀ ਪ੍ਰਗਤੀ ਰਿਪੋਰਟ ਪ੍ਰਾਪਤ ਕੀਤੀ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਬੀ.ਐਲ.ਓਜ਼ ਨੂੰ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਵੋਟਰ ਇਸ ਮਹੱਤਵਪੂਰਨ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਇਸ ਮੌਕੇ ਚੋਣ ਤਹਿਸੀਲਦਾਰ ਸ਼੍ਰੀ ਅਮਨਦੀਪ ਸਿੰਘ ਵੀ ਹਾਜ਼ਰ ਸਨ।

  • Related Posts

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਸਰਦਾਰਨੀ ਰਾਜਵੰਤ ਕੌਰ ਸੁਰਗਵਾਸ, ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 14 ਜੁਲਾਈ ਨੂੰ

    Spread the love

    Spread the love ਬਲਾਚੌਰ 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਰੈਲਮਾਜਰਾ ਦੇ ਸਾਬਕਾ ਸਰਪੰਚ ਰਾਜਵੰਤ ਕੌਰ, ਜੋ ਕਿ ਪੰਜਾਬ ਪੁਲਿਸ ਦੇ ਸੇਵਾਮੁਕਤ ਏ.ਐਸ.ਆਈ. ਗੁਰਦਿਆਲ ਸਿੰਘ ਦੇ ਧਰਮਪਤਨੀ ਸਨ, ਬੀਤੀ…

    Leave a Reply

    Your email address will not be published. Required fields are marked *