ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਤੋਂ ਪੱਕੇ ਕਰਨ ਦੀ ਕੀਤੀ ਮੰਗ   

Spread the love
ਸ੍ਰੀ ਅਨੰਦਪੁਰ ਸਾਹਿਬ 14 ਅਗਸਤ (ਭਾਰਦਵਾਜ) ਅੱਜ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਸਫਾਈ ਕਰਮਚਾਰੀਆਂ ਨੇ ਪਰਮਜੀਤ ਸਿੰਘ ਸੋਨੂੰ ਦੀ ਅਗਵਾਈ ਵਿੱਚ ਸਵੇਰੇ ਦੋ ਘੰਟੇ ਦੀ ਹੜਤਾਲ ਕੀਤੀ ਅਤੇ ਪੰਜਾਬ ਸਰਕਾਰ ਤੋਂ ਪੱਕੇ ਕਰਨ ਅਤੇ ਤਨਖਾਹ ਵਿੱਚ ਵਾਧਾ ਕਰਨ ਦੀ ਮੰਗ ਕੀਤੀ। ਉਹਨਾਂ ਨੇ ਕਿਹਾ ਕਿ ਅਸੀਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਇਸ ਹੜਤਾਲ ਨੂੰ ਵਾਪਸ ਲੈ ਲਿਆ ਹੈ।ਉਹਨਾਂ ਕਿਹਾ ਕਿ ਜੇਕਰ ਸ੍ਰ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸ੍ਰ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਹਲਕਾ ਵਿਧਾਇਕ ਸ਼੍ਰੀ ਅਨੰਦਪੁਰ ਸਾਹਿਬ ਸਾਡੀਆਂ ਮੰਗਾਂ ਨਹੀਂ ਮੰਨਦੇ ਤਾਂ ਅਸੀਂ ਆਪਣੇ ਸੰਘਰਸ਼ ਨੂੰ ਤਿੱਖਾ ਕਰਾਂਗੇ ਅਤੇ ਆਪਣੀਆਂ ਮੰਗਾਂ ਨੂੰ ਮਨਾਉਣ ਲਈ ਸੜਕਾਂ ਤੇ ਉੱਤਰ ਕੇ ਸੰਘਰਸ਼ ਕਰਾਂਗੇ।ਉਹਨਾਂ ਨੇ ਇਹ ਵੀ ਕਿਹਾ ਕਿ ਅਸੀਂ ਲੋਕ ਅੱਜ ਦੇ ਇਸ ਮਹਿੰਗਾਈ ਦੇ ਯੁੱਗ ਵਿੱਚ ਅੱਠ ਹਜਾਰ ਜਾ ਦਸ ਰੁਪਏ ਨਾਲ ਕਿਸ ਤਰ੍ਹਾਂ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਦੇ ਹਾਂ, ਸਾਡੇ ਨਾਲ ਸਾਡੇ ਕਈ ਸਫਾਈ ਕਰਮਚਾਰੀ ਸਾਥੀ ਪਿਛਲੇ 25-30 ਸਾਲਾਂ ਤੋਂ ਕੱਚੇ ਤੌਰ ਤੇ ਕੰਮ ਕਰ ਰਹੇ ਹਨ। ਸਾਡਾ ਕਈ ਸਾਥੀ ਇਸ ਸਫਾਈ ਦੇ ਗੰਦੇ ਕੰਮ ਕਰਨ ਨਾਲ ਭਿਆਨਕ ਬਿਮਾਰੀਆਂ ਤੋਂ ਗ੍ਰਸਤ ਹਨ ਜੋ ਕਿ ਜਾਨਲੇਵਾ ਵੀ ਹੋ ਸਕਦੀਆਂ ਨੇ। ਸਾਡੇ ਬੱਚਿਆਂ ਦਾ ਆਉਣ ਵਾਲਾ ਭਵਿੱਖ ਸਾਨੂੰ ਅੰਧੇਰੇ ਵਿੱਚ ਦਿਖ ਰਿਹਾ ਹੈ। ਅੱਜ ਦੇ ਇਸ ਮਹਿੰਗੇ ਯੁਗ ਵਿੱਚ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਸਾਰੀਆਂ ਨਗਰ ਕੌਂਸਲਾਂ ਦੇ ਸਫਾਈ ਕਰਮਚਾਰੀਆਂ ਨੂੰ ਜਲਦ ਤੋਂ ਜਲਦ ਪੱਕਾ ਕੀਤਾ ਜਾਵੇ ਤਾਂ ਕਿ ਜੋ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਾਡੇ ਨਾਲ ਵਾਅਦੇ ਕੀਤੇ ਸਨ ਉਹਨਾਂ ਨੂੰ ਪੂਰਾ ਕੀਤਾ ਜਾਵੇ। ਸਫਾਈ ਕਰਮਚਾਰੀਆਂ ਨੇ ਮੁੱਖ ਮੰਤਰੀ ਪੰਜਾਬ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਸਾਨੂੰ ਪੱਕੇ ਕੀਤਾ ਜਾਵੇ ਅਤੇ ਸਾਡੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਤਾਂ ਕਿ ਅਸੀਂ ਵੀ ਅੱਜ ਦੇ ਇਸ ਮਹਿੰਗੇ ਯੁੱਗ ਵਿੱਚ ਚੰਗੀ ਜ਼ਿੰਦਗੀ ਜੀ ਸਕੀਏ। ਇਸ ਮੌਕੇ ਵਿਨੋਦ ਕੁਮਾਰ, ਫਤਿਹ ਸਿੰਘ, ਅਨਿਲ ਕੁਮਾਰ, ਲੋਕੇਸ਼ ਕੁਮਾਰ, ਰਕੇਸ਼ ਵਿੱਕੀ, ਪ੍ਰਦੀਪ ਨਾਹਰ, ਸਤੀਸ਼ ਬਬਲੂ, ਰਜਿੰਦਰ ਕਾਲਾ, ਸੰਜੀਵ ਕੁਮਾਰ, ਸਤੀਸ਼ ਫੌਜੀ, ਸਮੀਰ ਕੁਮਾਰ, ਤੇਲੂ ਰਾਮ ਭੁਪਿੰਦਰ ਸਿੰਘ ਭਿੰਦੂ, ਦਾਰਾ, ਪਰਮਜੀਤ ਬੱਬੀ, ਪਰਮਜੀਤ ਕਾਕੂ, ਸੰਜੀਵ ਕੁਮਾਰ ਸੰਜੂ, ਬਿੱਟੂ, ਜੱਸੀ ਹਾਜ਼ਰ ਸਨ।
  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    Leave a Reply

    Your email address will not be published. Required fields are marked *