ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਐਲਾਨ

Spread the love

ਸ਼੍ਰੀ ਮੁਕਤਸਰ ਸਾਹਿਬ, 16 ਜੁਲਾਈ ()- ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਕਰਨ ਦਾ ਵਿਗੁਲ ਵਜਾ ਦਿੱਤਾ ਹੈ। ਪਿਛਲੇ ਕਈ ਸਾਲਾਂ ਤੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਵਾਉਣ ਵਾਲੀ ਜੱਥੇਬੰਦੀ ਨੇ ਹੁਣ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਹੁਣ ਖੁੱਲ੍ਹ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਜੱਥੇਬੰਦੀ ਦੇ ਆਗੂ ਰਾਜਨ ਕਪੂਰ, ਜਸਬੀਰ ਸਿੰਘ ਨੇ ਦੱਸਿਆ ਕਿ ਉਹ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿੱਚ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਨਿਗੂਣੀਆਂ ਤਨਖਾਹਾਂ ਸਿਰਫ਼ 15000 ਉੱਪਰ ਗਰੁੱਪ ਬੀ ਬਤੌਰ ਕਰਾਫਟ ਇੰਸਟਰਕਟਰ ਵਜੋਂ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ ਜਦਕਿ ਇਹੀ ਪੰਜਾਬ ਸਰਕਾਰ ਗਰੁੱਪ ਸੀ ਅਤੇ ਡੀ ਨੂੰ ਸਾਡੇ ਨਾਲੋਂ ਵੱਧ ਤਨਖਾਹਾਂ ਦੇ ਰਹੀ ਹੈ ਜੋ ਕਿ ਕਿਤੇ ਵੀ ਤਰਕਸੰਗਤ ਨਹੀਂ ਹੈ ਇਸਤੋਂ ਇਲਾਵਾ ਸਾਨੂੰ ਕਿਸੇ ਵੀ ਕਿਸਮ ਦੀ ਛੁੱਟੀ ਨਹੀਂ ਦਿੱਤੀ ਜਾਂਦੀ, ਨਾ ਹੀ ਕੋਈ ਬਦਲੀ ਕਰਵਾਉਣ ਦਾ ਅਧਿਕਾਰ ਹੈ, ਨਾ ਹੀ ਕੋਈ ਸਰਵਿਸ ਬੁੱਕ ਲਗਾਈ ਗਈ ਹੈ ਅਤੇ ਨਾ ਹੀ ਕੋਈ ਸਲਾਨਾ ਇੰਕਰੀਮੈਂਟ ਹੈ ਇੱਥੋਂ ਤੱਕ ਲੇਡੀਜ਼ ਲਈ ਜਣੇਪਾ ਛੁੱਟੀ ਤੱਕ ਦਾ ਅਧਿਕਾਰ ਨਹੀਂ ਹੈ ਜੋ ਕਿ ਇਹ ਪੰਜਾਬ ਸਰਕਾਰ ਲਈ ਬਹੁਤ ਹੀ ਸ਼ਰਮਨਾਕ ਗੱਲ ਹੈ। ਅਸੀਂ ਗੱਲਬਾਤ ਰਾਹੀਂ ਪਿਛਲੇ ਤਿੰਨ ਸਾਲਾਂ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਮੁੱਖ ਮੰਤਰੀ ਦਫਤਰ ਦੇ ਗੇੜੇ ਮਾਰੇ ਕਿ ਸ਼ਾਇਦ ਉਹਨਾਂ ਨੂੰ ਮੁੱਖ ਮੰਤਰੀ ਦਾ ਸਮਾਂ ਮਿਲ ਜਾਵੇ ਪਰੰਤੂ ਆਮ ਲੋਕਾਂ ਦੇ ਮੁੱਖ ਮੰਤਰੀ ਕਹਾਉਣ ਵਾਲੇ ਭਗਵੰਤ ਸਿੰਘ ਮਾਨ ਵੀ ਪਹਿਲੇ ਮੁੱਖ ਮੰਤਰੀਆਂ ਦੀ ਤਰਾਂ ਹੀ ਨਿਕਲੇ ਇੱਕ ਮਿੰਟ ਦਾ ਵੀ ਸਮਾਂ ਨਹੀਂ ਦਿੱਤਾ ਗਿਆ। ਇਸਤੋਂ ਇਲਾਵਾ ਕਈ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਮਿਲ ਚੁੱਕੇ ਹਾਂ ਉਹਨਾਂ ਵੱਲੋਂ ਹਰ ਵਾਰ ਇੰਗਨੋਰ ਕਰ ਦਿੱਤਾ ਜਾਂਦਾ ਹੈ ਜਿਵੇਂ ਉਹਨਾਂ ਦਾ ਤਕਨੀਕੀ ਸਿੱਖਿਆ ਵੱਲ ਧਿਆਨ ਈ ਨਾ ਹੋਵੇ ਕਿਉਂਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਸਕੂਲਾਂ ਵਿੱਚੋਂ ਹੀ ਨਹੀਂ ਨਿਕਲ ਰਹੇ ਜਦਕਿ ਉਹ ਤਕਨੀਕੀ ਸਿੱਖਿਆ ਮੰਤਰੀ ਵੀ ਹਨ। ਅਸੀਂ ਪੰਜਾਬ ਦਾ ਕੋਈ ਆਮ ਆਦਮੀ ਪਾਰਟੀ ਦਾ ਐਮ ਐਲ , ਕੋਈ ਮੰਤਰੀ ਨਹੀਂ ਛੱਡਿਆ ਜਿਸਨੂੰ ਬੇਨਤੀ ਨਾ ਕੀਤੀ ਹੋਵੇ ਪਰੰਤੂ ਸਾਰਿਆਂ ਵੱਲੋਂ ਸਿਰਫ ਲਾਰੇ ਹੀ ਮਿਲੇ ਹਨ ਕਿਸੇ ਨੇ ਵੀ ਕੋਈ ਹੱਲ ਕਰਵਾਉਣ ਬਾਰੇ ਨਹੀਂ ਸੋਚਿਆ। ਅਸੀਂ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਬਹੁਤ ਸਖ਼ਤ ਮਿਹਨਤ ਕੀਤੀ ਸੀ ਕਿ ਇਹ ਸਰਕਾਰ ਸਾਡਾ ਕੁੱਝ ਕਰੇਗੀ ਪ੍ਰੰਤੂ ਸਾਡੇ ਹੱਥ ਪਹਿਲਿਆਂ ਵਾਂਗ ਨਿਰਾਸ਼ਾ ਹੀ ਹੱਥ ਲੱਗੀ ਹੈ। ਇਸ ਲਈ ਜੱਥੇਬੰਦੀ ਨੇ 09-07-25 ਦੀ ਸੂਬੇ ਭਰ ਵਿੱਚ ਸਮੂਹਿਕ ਛੁੱਟੀ ਲੈ ਕੇ ਸੰਸਥਾਵਾਂ ਦਾ ਕੰਮ ਠੱਪ ਕੀਤਾ ਅਤੇ ਹੁਣ ਮਿਤੀ 16-07-25 ਨੂੰ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਜੇਕਰ ਸਰਕਾਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਤਕਨੀਕੀ ਸਿੱਖਿਆ ਮੰਤਰੀ ਅਤੇ ਹੋਰ ਸਾਰੇ ਮੰਤਰੀਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ ਲੋੜ ਪੈਂਣ ਤੇ ਪੱਕਾ ਮੋਰਚਾ ਵੀ ਲਗਾਇਆ ਜਾਵੇਗਾ।

  • Related Posts

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 17 ਜੁਲਾਈ ਨੂੰ ਜਲੰਧਰ ਫੇਰੀ ਇਤਿਹਾਸਕ ਹੋਵੇਗੀ: ਭਾਜਪਾ ਆਗੂ ਸੰਦੀਪ ਭਾਟੀਆ (ਸੋਨੂੰ) ਆਦੋਆਨਾ

    Spread the love

    Spread the loveਨਵਾਂਸ਼ਹਿਰ , 12 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 17 ਜੁਲਾਈ ਨੂੰ ਹੋਣ ਜਾ ਰਹੀ ਜਲੰਧਰ ਫੇਰੀ ਨੂੰ ਲੈ ਕੇ ਪੰਜਾਬ ਭਰ ਦੇ…

    ਸਪੀਕਰ ਸੰਧਵਾਂ ਨੇ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

    Spread the love

    Spread the loveਕੋਟਕਪੂਰਾ, 12 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ  ਮੀਟਿੰਗ ਕੀਤੀ।…

    Leave a Reply

    Your email address will not be published. Required fields are marked *