ਸਰਕਾਰੀ ਹਾਈ ਸਕੂਲ, ਚੁੱਘੇ ਖੁਰਦ ਵਿਖੇ ਚਾਰ ਦੀਵਾਰੀ ਦਾ ਉਦਘਾਟਨ

Spread the love

ਬਠਿੰਡਾ 23 ਅਪ੍ਰੈਲ (ਐੱਸ ਐੱਸ ਰਾਹੀ): ਬੀਤੇ ਦਿਨੀਂ ਸਰਕਾਰੀ ਹਾਈ ਸਕੂਲ, ਚੁੱਘੇ ਖੁਰਦ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਕੂਲ ਦੀ ਚਾਰ ਦੀਵਾਰੀ ਦਾ ਉਦਘਾਟਨ  ਰਾਕੇਸ਼ ਪੁਰੀ ਚੇਅਰਮੈਨ, ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੁਆਰਾ ਕੀਤਾ ਗਿਆ। ਸਮਾਗਮ ਦੇ ਸ਼ੁਰੂ ਵਿੱਚ ਹੈੱਡ ਮਿਸਟ੍ਰੈਸ ਗੁਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਪਿਛਲੇ ਸਾਲਾਂ ਦੌਰਾਨ ਸਕੂਲ ਨੂੰ ਆਈਆਂ ਵੱਖ-ਵੱਖ ਗ੍ਰਾਂਟਾਂ ਅਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਿਹਤ ਚਾਨਣਾ ਪਾਇਆ। ਇਸ ਉਪਰੰਤ ਰਾਕੇਸ਼ ਪੁਰੀ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ  ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਅਧੀਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਅਤੇ ਵਿਦਿਆਰਥੀਆਂ ਦੀ ਵਧੀਆ ਪੜ੍ਹਾਈ ਲਈ ਵਚਨਬੱਧ ਹੈ,ਜਿਸ ਦੇ ਤਹਿਤ ਸਕੂਲ ਮੁਖੀਆਂ ਨੂੰ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਹਨਾਂ ਨੇ ਪਿੰਡ ਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਉਦਘਾਟਨੀ ਸਮਾਰੋਹ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਵੀ ਪੇਸ਼ ਕੀਤੀਆਂ। ਮੰਚ ਸੰਚਾਲਕ ਦੀ ਭੂਮਿਕਾ ਦੇਵਿੰਦਰਪਾਲ ਕੌਰ ਨੇ ਬਾਖ਼ੂਬੀ ਨਿਭਾਈ। ਅੰਤ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਕੂਲ ਸਟਾਫ਼ ਦੁਆਰਾ ਮੁੱਖ ਮਹਿਮਾਨ ਨੂੰ ਇੱਕ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। ਪਿੰਡ ਦੇ ਸਰਪੰਚ ਬੂਟਾ ਸਿੰਘ,ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਹਿਬਾਨ,ਪਿੰਡ ਦੇ ਪਤਵੰਤੇ ਸੱਜਣ,ਵਿਦਿਆਰਥੀਆਂ ਦੇ ਮਾਪੇ,ਵੱਖ-ਵੱਖ ਸਕੂਲਾਂ ਦੇ ਮੁਖੀ ਅਤੇ ਅਧਿਆਪਕ ਸਹਿਬਾਨ ਨੇ ਵੀ ਆਪਣੀ ਹਾਜ਼ਰੀ ਭਰੀ। ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਵਿੱਚ ਸ਼ਸ਼ੀ ਬਾਲਾ,ਸ਼੍ਰੀਮਤੀ ਸੀਮਾ ਰਾਣੀ, ਕਿਰਨਜੀਤ ਕੌਰ, ਛਿੰਦਰਪਾਲ ਕੌਰ,ਸ਼੍ਰੀਮਤੀ ਬਲਜੀਤ ਕੌਰ,ਸ਼੍ਰੀਮਤੀ ਰਮਨਜੀਤ ਕੌਰ,ਸੁਖਮ ਸਿੰਘ, ਸੁਧੀਰ ਕੁਮਾਰ,ਗੁਰਦੀਪ ਸਿੰਘ ਅਤੇ ਰਾਜੇਸ਼ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *