ਸ਼ੈਲਰ ਮੁਨੀਮ ਯੂਨੀਅਨ ਨੇ ਆਪਣੇ ਨਵੇਂ ਪ੍ਰਧਾਨ ਦੀ ਕੀਤੀ ਚੋਣ

Spread the love
ਮਾਛੀਵਾੜਾ ਸਾਹਿਬ 10 ਅਪ੍ਰੈਲ (ਸੁੱਚਾ ਬੰਗੜ )ਸ਼ੈਲਰ ਮੁਨੀਮ ਯੂਨੀਅਨ ਨੇ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਅੱਜ ਇੱਕ ਅਹਿਮ ਮੀਟਿੰਗ ਐਫਸੀਆਈ ਦੇ ਗੁਦਾਮਾਂ ਵਿਖੇ ਗੁਰਜੀਵਨ ਸਿੰਘ ਦੀ ਰਹਿਨੁਮਾਈ ਹੇਠਕੀਤੀ । ਇਸ ਮੀਟਿੰਗ ਵਿੱਚ ਉਨਾਂ ਨੇ ਆਪਣੇ ਵਿਚਾਰ ਵਟਾਂਦਰੇ ਕੀਤੇ ਅਤੇ ਉਨਾਂ ਨੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਵੀ ਚੋਣ ਕੀਤੀ। ਅਸ਼ੋਕ ਕੁਮਾਰ ਵਿਰਦੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਅਤੇ ਵਾਈਸ ਪ੍ਰਧਾਨ ਕਰਨ ਚੌਹਾਨ ਨੂੰ ਚੁਣ ਲਿਆ ਗਿਆ। ਸਾਰੇ ਮੈਂਬਰਾਂ ਨੇ ਆਪਣੀ ਸਹਿਮਤੀ ਜਤਾਈ ਅਤੇ ਨਵੇਂ ਬਣੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਇਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਅਸ਼ੋਕ ਕੁਮਾਰ ਬਿਰਦੀ ਨੇ ਕਿਹਾ ਕਿ ਮੇਰੇ ਸਾਥੀਆਂ ਵੱਲੋਂ ਮੈਨੂੰ ਇੱਕ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ ਜਿਸ ਨੂੰ ਮੈਂ ਆਪਣੀ ਤਨਦੇਹੀ ਨਾਲ ਨਿਭਾਵਾਂਗਾ। ਸ਼ੈਲਰ ਮੁਨੀਮ ਯੂਨੀਅਨ ਦੇ ਨੁਮਾਇੰਦਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਮੈਂ ਪਹਿਲ ਦੇ ਅਧਾਰ ਤੇ ਕਰਾਂਗਾ। ਉਹਨਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਦਾਮਾਂ ਵਿੱਚ ਅਨਾਜ ਲਗਾਉਣ ਲਈ ਜਗ੍ਹਾ ਬਹੁਤ ਘੱਟ ਹੈ ਜਿਸ ਨਾਲ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਤੇ ਉਹਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਗ੍ਹਾ ਨੂੰ ਹੋਰ ਵਧਾਇਆ ਜਾਵੇ ਤਾਂ ਕਿ ਅਨਾਜ ਨੂੰ ਵੱਡੀ ਗਿਣਤੀ ਵਿੱਚ ਗੁਦਾਮਾਂ ਵਿੱਚ ਲਗਾਇਆ ਜਾ ਸਕੇ ਅਤੇ ਖਰਾਬ ਹੋਣ ਤੋਂ ਵੀ ਬਚਾਇਆ ਜਾ ਸਕੇ। ਕੀਤੀ ਗਈ ਚੋਣ ਤੋਂ ਇਲਾਵਾ ਸੋਮਨਾਥ ਨੂੰ ਕੈਸ਼ੀਅਰ ਸਿਕੰਦਰ ਸਿੰਘ ਹੈਪੀ ਨੂੰ ਪ੍ਰੈਸ ਸਕੱਤਰ ਮਨਜੀਤ ਸਿੰਘ ਨੂੰ ਸੈਕਟਰੀ ਦਾ ਅਹੁਦਾ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਸ਼ੈਲਰ ਮਨੀਮ ਯੂਨੀਅਨ ਦੇ ਸਾਰੇ ਮੈਂਬਰ ਮੌਜੂਦ ਸਨ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *