ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ; ਕੇਕ ਕੱਟ ਕੇ ਮਨਾਈਆਂ ਖੁਸ਼ੀਆਂ

Spread the love
ਨਵਾਂਸ਼ਹਿਰ , 9 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਦੇ ਸ਼ੁਭ ਅਵਸਰ ‘ਤੇ ਅੱਜ ਮਲੇਰਕੋਟਲਾ ਵਿਖੇ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ।।ਵਿੱਚ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਦੀ ਰਹਿਨੁਮਾਈ ਹੇਠ ਮੈਡੀਕਲ ਟੀਮ ਵੱਲੋਂ ਲਗਾਏ ਗਏ ਇਸ ਕੈਂਪ ਦੌਰਾਨ ਸ਼੍ਰੋਮਣੀ ਅਕਾਲੀ ਪਾਰਟੀ ਪ੍ਰਧਾਨ ਦੇ ਜਨਮਦਿਨ ਦੀ ਖੁਸ਼ੀ ਵਿੱਚ ਉਹਨਾਂ ਦੀ ਤਸਵੀਰ ਵਾਲਾ ਇੱਕ ਵਿਸ਼ੇਸ਼ ਕੇਕ ਵੀ ਕੱਟਿਆ ਗਿਆ। ਇਸ ਮੌਕੇ ਨਵਾਂਸ਼ਹਿਰ ਤੋਂ ਉੱਚੇਚੇ ਤੌਰ ‘ਤੇ ਪਹੁੰਚੇ ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਕੈਂਪ ਦਾ ਉਦਘਾਟਨ ਕਰਦਿਆਂ ਖੂਨਦਾਨ ਕਰਨ ਵਾਲੀਆਂ ਨੌਜਵਾਨਾਂ ਅਤੇ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਡਾਕਟਰ ਥਿਆੜਾ ਵਲੋਂ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ‘ਤੇ ਬੈਚ ਲਗਾਏ ਗਏ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਮਲੇਰਕੋਟਲਾ ਦੇ ਹਲਕਾ ਇੰਚਾਰਜ ਜ਼ਾਹਿਦਾ ਸੁਲੇਮਾਨ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਸੁਖਬੀਰ ਬਾਦਲ ਦੇ ਜਨਮਦਿਨ ਨੂੰ ਖੂਨਦਾਨ ਵਰਗੀ ਮਹਾਨ ਸੇਵਾ ਨਾਲ ਜੋੜਨਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜਨਮਦਿਨ ਮਨਾਉਣ ਦਾ ਇਸ ਤੋਂ ਉੱਤਮ ਅਤੇ ਵਧੀਆ ਤਰੀਕਾ ਹੋਰ ਕੋਈ ਨਹੀਂ ਹੋ ਸਕਦਾ, ਜੋ ਕਿਸੇ ਲੋੜਵੰਦ ਦੀ ਕੀਮਤੀ ਜ਼ਿੰਦਗੀ ਬਚਾਉਣ ਦਾ ਜ਼ਰੀਆ ਬਣੇ। ਉਨ੍ਹਾਂ ਨੇ ਇਸ ਨੇਕ ਕਾਰਜ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖੂਨਦਾਨ ਕਰਨ ਵਾਲੇ ਸਾਰੇ ਦਾਨੀਆਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਦੇ ਹੋਰਨਾਂ ਸਥਾਨਕ ਆਗੂਆਂ, ਮੈਡੀਕਲ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਪਹੁੰਚ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੰਮੀ ਉਮਰ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ।
  • Related Posts

    ਜ਼ਿਲ੍ਹਾ ਕੇਟਰਜ਼ (ਹਲਵਾਈ) ਵੈਲਫੇਅਰ ਐਸੋਸੀਏਸ਼ਨ ਨੇ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਦਾ ਕੀਤਾ ਆਯੋਜਨ

    Spread the love

    Spread the loveਬਰਨਾਲਾ, ਬਲਵੰਤ ਸਿੰਘ ਸਿੱਧੂ 9 ਜੁਲਾਈ 2026  (ਹਲਵਾਈ) ਵੈਲਫੇਅਰ ਐਸੋਸੀਏਸ਼ਨ ਬਰਨਾਲਾ ਵੱਲੋਂ ਕਪਿਲ ਪੈਲੇਸ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਪ੍ਰਧਾਨ ਗੁਰਪਿਆਰ ਸਿੰਘ, ਮੀਤ ਪ੍ਰਧਾਨ…

    ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR)-2026 ਤਹਿਤ 11 ਅਤੇ 12 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ: ਡਿਪਟੀ ਕਮਿਸ਼ਨਰ

    Spread the love

    Spread the loveਅੰਮ੍ਰਿਤਸਰ, 9 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ 018 ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਦੇ ਸਮੂਹ ਯੋਗ ਵੋਟਰਾਂ ਨੂੰ…

    Leave a Reply

    Your email address will not be published. Required fields are marked *