ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਨੌਜਵਾਨ ਆਗੂ ਚਮਨ ਭਾਟੀਆ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਵਿਧਾਇਕ ਦਿਨੇਸ਼ ਚੱਢਾ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 50 ਤੋਂ ਵੱਧ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ

Spread the love
ਨੂਰਪੁਰਬੇਦੀ: ਦਲਜੀਤ ਚਨੋਲੀ  ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਕਾ ਰੂਪਨਗਰ ਦੀ ਸਿਆਸਤ ਵਿੱਚ ਉਸ ਸਮੇਂ ਅਹਿਮ ਮੋੜ ਆਇਆ, ਜਦੋਂ ਪਿੰਡ ਕਰਤਾਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਯੂਥ ਜਨਰਲ ਸਕੱਤਰ ਅਤੇ ਨੌਜਵਾਨ ਆਗੂ ਚਮਨ ਲਾਲ ਭਾਟੀਆ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ 50 ਤੋਂ ਵੱਧ ਪਰਿਵਾਰਾਂ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਲਈ ਵੱਡੇ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਚਮਨ ਲਾਲ ਭਾਟੀਆ ਨੇ ਆਪਣੇ ਨਿਵਾਸ ਸਥਾਨ ਵਿਖੇ ਕਰਵਾਏ ਗਏ ਇੱਕ ਵਿਸ਼ਾਲ ਸਮਾਗਮ ਦੌਰਾਨ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਵੱਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ, ਲੋਕ-ਹਿਤੈਸ਼ੀ ਨੀਤੀਆਂ ਅਤੇ ਆਮ ਲੋਕਾਂ ਨਾਲ ਸਿੱਧੇ ਸੰਪਰਕ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਪਰਿਵਾਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਅੱਜ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਵੀ ਪਾਰਟੀ ਵਿੱਚ ਬਣਦਾ ਸਨਮਾਨ ਅਤੇ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬਰਗੇਡੀਅਰ ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ  ਜੋ ਆਪਣੇ ਹਲਕੇ ਚ ਜੋ ਗੁੱਜਰ ਸਮਾਜ ਨੂੰ ਮਾਣ ਸਤਿਕਾਰ ਦਿੱਤਾ ਹੈ। ਉਸ ਦੇ ਚਲਦੀਆਂ ਵੱਡੀ ਗਿਣਤੀ ਚ ਸਾਡੇ ਸਮਾਜ ਦੇ ਲੋਕ ਆਮ ਆਦਮੀ ਪਾਰਟੀ ਅਤੇ ਵਿਧਾਇਕ ਚੱਡਾ ਦੇ ਨਾਲ ਜੁੜ ਰਹੇ ਹਨ। ਇਸ ਮੌਕੇ ਮਨਿੰਦਰ ਕਸਾਣਾ, ਸ਼ਾਮ ਕਸਾਣਾ, ਸੀਤਾ ਰਾਮ ਕਸਾਣਾ, ਬਿੱਲਾ ਖੇਪੜ, ਬਲਵੀਰ ਖੇਪੜ, ਭੀਰੀ ਭਾਟੀਆ, ਨਰੇਸ਼ ਭਾਟੀਆ, ਇੰਦਰਜੀਤ ਚੇਚੀ, ਸੁਭਾਸ਼ ਕਸਾਣਾ, ਰੋਸ਼ਨ ਕਸਾਣਾ, ਪ੍ਰੇਮ ਸਾਧ, ਸ਼ਿੰਦਰ ਸਾਧ, ਧਰਮਜੀਤ ਭੁੰਬਲਾ, ਭਜਨ ਭੁੰਬਲਾ, ਸੂਬੇਦਾਰ ਬਲਵੰਤ ਸਿੰਘ, ਕਾਕਾ ਭੁੰਬਲਾ, ਬਿੰਦਰ ਭੁੰਬਲਾ, ਮਨਦੀਪ ਸੋਢੀ (ਨੰਬਰਦਾਰ), ਓਮ ਪ੍ਰਕਾਸ਼ ਭਾਟੀਆ, ਗੁਰਨਾਮ ਭਾਟੀਆ, ਭਜਨ ਭਾਟੀਆ, ਰਾਜ ਭਾਟੀਆ, ਸ਼ਿੰਦਰ ਭਾਟੀਆ, ਰਾਮ ਲਾਲ ਭਾਟੀਆ, ਮੋਹਨ ਲਾਲ ਬਾਲਾ, ਮਿੰਦਰ (ਸਾਬਕਾ ਸਰਪੰਚ), ਤਰਸੇਮ ਸੂਬੇਦਾਰ, ਹੁਸ਼ਨ ਲਾਲ ਚੌਹਾਨ, ਭਜਨ ਲਾਲ ਸੋਢੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਨਰਿੰਦਰ ਹਕਲਾ (ਗੁੱਜਰ ਵੈਲਫੇਅਰ ਬੋਰਡ), ਐਡਵੋਕੇਟ ਮੁਨੀਸ਼ ਪੁਰੀ, ਗੁਰਦਿਆਲ ਕਾਕੂ ਭਗਤ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ।
ਫੋਟੋ ਕੈਪਸ਼ਨ: ਕਰਤਾਰਪੁਰ ਵਿਖੇ ਚਮਨ ਲਾਲ ਭਾਟੀਆ ਤੇ ਹੋਰ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਚ ਸ਼ਾਮਿਲ ਕਰਦੇ ਹੋਏ ਵਿਧਾਇਕ ਚੱਢਾ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *