ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਦੀਆਂ ਨੁੱਕੜ ਮੀਟਿੰਗਾਂ ਨੇ ਧਾਰਿਆ ਰੈਲੀ ਦਾ ਰੂਪ; ਪਿੰਡ ਬਾਗੋਵਾਲ ਵਿਖੇ ਹੋਇਆ ਭਰਵਾਂ ਇਕੱਠ

Spread the love
ਨਵਾਂਸ਼ਹਿਰ /ਕਾਠਗੜ੍ਹ, 16 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :ਕਾਠਗੜ੍ਹ ਦੇ ਨੇੜਲੇ ਪਿੰਡ ਬਾਗੋਵਾਲ ਵਿਖੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਸਤਨਾਮ ਜਲਾਲਪੁਰ ਵੱਲੋਂ ਪਿੰਡ ਵਾਸੀਆਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨਾਲ ਇੱਕ ਵਿਸ਼ੇਸ਼ ਅਤੇ ਨਿੱਘੀ ਮੁਲਾਕਾਤ ਕੀਤੀ ਗਈ। ਇਸ ਦੌਰਾਨ ਹੋਏ ਭਾਰੀ ਇਕੱਠ ਕਾਰਨ ਇਹ ਨੁੱਕੜ ਮੀਟਿੰਗਾਂ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਈਆਂ, ਜੋ ਕਿ ਹਲਕੇ ਵਿੱਚ ਆਗੂ ਪ੍ਰਤੀ ਲੋਕਾਂ ਦੇ ਅਥਾਹ ਪਿਆਰ ਦਾ ਪ੍ਰਗਟਾਵਾ ਕਰਦੀਆਂ ਹਨ। ਮੀਟਿੰਗ ਦੌਰਾਨ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਨੇ ਆਖਿਆ ਕਿ ਲੋਕਾਂ ਦਾ ਵਧਦਾ ਭਰੋਸਾ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਇਸ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਵੱਖ-ਵੱਖ ਅਹਿਮ ਲੋਕ ਮੁੱਦਿਆਂ ’ਤੇ ਬਹੁਤ ਹੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਤਨਾਮ ਜਲਾਲਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਿਨੋਂ-ਦਿਨ ਲੋਕਾਂ ਵੱਲੋਂ ਮਿਲ ਰਿਹਾ ਸਾਥ, ਪਿਆਰ ਅਤੇ ਵਿਸ਼ਵਾਸ ਇਹ ਸਾਫ਼ ਦਰਸਾਉਂਦਾ ਹੈ ਕਿ ਸਾਡਾ ਕਾਰਵਾਂ ਲਗਾਤਾਰ ਹੋਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਨੇ ਪਿੰਡ ਬਾਗੋਵਾਲ ਦੇ ਸਮੂਹ ਨਿਵਾਸੀਆਂ ਅਤੇ ਪਤਵੰਤੇ ਸੱਜਣਾਂ ਵੱਲੋਂ ਦਿੱਤੇ ਗਏ ਇਸ ਅਥਾਹ ਸਹਿਯੋਗ ਅਤੇ ਅਟੁੱਟ ਭਰੋਸੇ ਲਈ ਦਿਲੋਂ ਧੰਨਵਾਦ ਪ੍ਰਗਟਾਇਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *