ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਟੁੱਟ ਚੁੱਕੀਆਂ ਸੜਕਾਂ  ਦਾ ਚੁਕਿਆ ਮੁੱਦਾ 

Spread the love
ਨੂਰਪੁਰ ਬੇਦੀ 26 ਅਗਸਤ ਦਲਜੀਤ ਚਨੌਲੀ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਰੂਪਨਗਰ ਹਲਕੇ ਦੀਆਂ ਟੁੱਟ ਚੁੱਕੀਆਂ ਸੜਕਾਂ ਸਬੰਧੀ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਸਾਰੀਆਂ ਸੜਕਾਂ ਤਕਰੀਬਨ ਟੁੱਟ ਚੁੱਕੀਆਂ ਹਨ। ਜਿਸ ਦੇ ਕਾਰਨ ਆਮ ਲੋਕਾਂ ਨੂੰ ਬਹੁਤ ਹੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਦਾ ਇੰਨਾ ਬੁਰਾ ਹਾਲ ਹੈ ਕਿ ਇਨ੍ਹਾਂ ਸੜਕਾਂ ਵਿੱਚ ਪਏ ਹੋਏ ਖੱਡਿਆਂ ਕਾਰਨ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਪਿੰਡਾਂ ਅਤੇ ਘਨੋਲੀ, ਰੂਪਨਗਰ ਸ਼ਹਿਰ ਦੀਆਂ ਸਾਰੀਆਂ ਸੜਕਾਂ ਦਾ ਹੀ ਬੁਰਾ ਹਾਲ ਹੈ, ਨਾ ਤਾਂ ਇਹ ਸੜਕਾਂ ਦੁਬਾਰਾ ਨਵੀਆਂ ਬਣੀਆਂ ਹਨ ਅਤੇ ਨਾ ਹੀ ਇਨ੍ਹਾਂ ਸੜਕਾਂ ਦੀ ਚੰਗੇ‌ ਢੰਗ ਨਾਲ਼ ਮੁਰੰਮਤ ਹੋਈ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਵਿਧਾਇਕ ਦੇ ਕਾਰਜਕਾਲ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਇਨ੍ਹਾਂ ਸੜਕਾਂ ਸਬੰਧੀ ਜ਼ੋਰਦਾਰ ਢੰਗ ਨਾਲ਼ ਆਵਾਜ਼ ਉਠਾਈ ਗਈ ਸੀ। ਉਨ੍ਹਾਂ ਦੱਸਿਆ ਕਿ ਸਾਲ 2020 ਵਿੱਚ ਉਨ੍ਹਾਂ ਵੱਲੋਂ ਪੱਤਰ ਵਿਹਾਰ ਰਾਹੀਂ ਉਸ ਸਮੇਂ ਦੇ ਮੁੱਖ ਮੰਤਰੀ ਨੂੰ ਇਨ੍ਹਾਂ ਸੜਕਾਂ ਨੂੰ ਬਣਾਉਣ ਸਬੰਧੀ ਲਿਖਿਆ ਗਿਆ ਸੀ ਨਾਲ਼ ਹੀ ਇਨ੍ਹਾਂ ਸੜਕਾਂ ਸਬੰਧੀ ਲੋਕ ਨਿਰਮਾਣ ਵਿਭਾਗ ਨੂੰ ਹਦਾਇਤ ਵੀ ਕੀਤੀ ਗਈ ਸੀ। ਇਸਦੇ ਨਾਲ਼ ਹੀ ਉਨ੍ਹਾਂ ਵੱਲੋਂ ਹਲਕੇ ਵਿੱਚ ਨਵੀਆਂ ਬਣਨ ਵਾਲ਼ੀਆਂ ਸੜਕਾਂ ਸਬੰਧੀ ਵਿਭਾਗ ਰਾਹੀਂ ਐਸਟੀਮੇਟ ਲਗਵਾ ਕੇ ਪੂਰਾ ਵੇਰਵਾ ਵੀ ਸਰਕਾਰ ਨੂੰ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਜਿਸ ਤੋਂ ਬਾਅਦ ਵਿਭਾਗ ਵੱਲੋ ਇਨ੍ਹਾਂ ਸੜਕਾਂ ਦਾ ਐਸਟੀਮੇਟ ਲੱਗ ਗਿਆ ਸੀ ਅਤੇ ਇਹ ਸੜਕਾਂ ਪਾਸ ਵੀ ਹੋ ਗਈਆਂ ਸਨ। ਪਰੰਤੂ ਸਰਕਾਰ ਵੱਲੋਂ ਪਹਿਲਾਂ ਰਾਸ਼ੀ ਜਾਰੀ ਨਾ ਕਰਨ ਅਤੇ ਬਾਅਦ ਵਿੱਚ ਸਰਕਾਰ ਬਦਲਣ ਕਾਰਨ ਇਹ ਸਾਰਾ ਕੰਮ ਵਿਚਕਾਰ ਹੀ ਠੱਪ ਹੋ ਗਿਆ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਸਾਢੇ ਤਿੰਨ ਸਾਲ ਬਾਅਦ ਦੁਬਾਰਾ ਇਹੀ ਗੱਲ ਕਹੀ ਜਾ ਰਹੀ ਹੈ ਕਿ ਇਹ ਸੜਕਾਂ ਦਾ ਕੰਮ‌ ਪਾਸ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦਾ ਕੰਮ ਪਾਸ ਤਾਂ ਪਹਿਲਾਂ ਵੀ ਹੋ ਚੁੱਕਾ ਸੀ। ਪ੍ਰੰਤੂ ਫ਼ਾਇਦਾ ਤਾਂ ਹੈ ਜੇਕਰ ਇਹ ਸੜਕਾਂ ਜਲਦ ਤੋਂ ਜਲਦ ਬਣਾ ਦਿੱਤੀਆਂ ਜਾਣ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਲੋਕਾਂ ਨੂੰ ਬਹੁਤ ਉਮੀਦਾਂ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਜਲਦ ਤੋਂ ਜਲਦ ਇਨ੍ਹਾਂ ਸੜਕਾਂ ਨੂੰ ਬਣਾਉਣ ਲਈ ਰਾਸ਼ੀ ਜਾਰੀ ਕੀਤੀ ਜਾਵੇ ਅਤੇ ਇਨ੍ਹਾਂ ਸੜਕਾਂ ਨੂੰ ਬਣਾਇਆ ਜਾਵੇ ਅਤੇ ਜੇਕਰ ਬਰਸਾਤ ਦੇ ਮੌਸਮ ਕਾਰਨ ਇਸ ਸਭ ਵਿੱਚ ਅੜਿੱਕਾ ਆਉਂਦਾ ਹੈ ਤਾਂ ਵਿਸ਼ੇਸ਼ ਢੰਗ ਨਾਲ਼ ਇਨ੍ਹਾਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ਼ ਸਕੇ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *