ਸਾਰੇ ਵਿਦਿਅਕ ਅਦਾਰਿਆਂ ਵਿੱਚ ਐੱਸ.ਆਈ.ਆਰ.-2026 ਤਹਿਤ ਸਵੀਪ ਗਤੀਵਿਧੀਆਂ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਜਾਵੇ : ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਜੀਵ ਸ਼ਰਮਾ

Spread the love
– ਕੈਂਪਸ ਐਂਬੈਸਡਰ ਨਿਯੁਕਤ ਕਰਕੇ ਨੌਜਵਾਨਾਂ ਨੂੰ ਵੋਟਰ ਜਾਗਰੂਕਤਾ ਮੁਹਿੰਮ ਨਾਲ ਜੋੜਨ ਦੇ ਨਿਰਦੇਸ਼
– ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਨੌਜਵਾਨਾਂ ਨੂੰ ਵੋਟ ਦੇ ਮਹੱਤਵ ਬਾਰੇ ਸਮਝਾਇਆ ਜਾਵੇ
– ਸਵੀਪ ਮੁਹਿੰਮ ਨੂੰ ਜਨ-ਅੰਦੋਲਨ ਬਣਾਉਣ ਲਈ ਵਿਦਿਅਕ ਅਦਾਰਿਆਂ ਦੀ ਭੂਮਿਕਾ ਅਹਿਮ
ਨਵਾਂਸ਼ਹਿਰ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੋਮਵਾਰ ਨੂੰ ਜ਼ਿਲ੍ਹੇ ਦੇ ਸਵੀਪ ਨੋਡਲ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਜ਼ਿਲ੍ਹੇ ਦੇ ਸਵੀਪ ਨੋਡਲ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਕਾਲਜਾਂ ਅਤੇ ਤਕਨੀਕੀ ਵਿਦਿਅਕ ਸੰਸਥਾਵਾਂ ਵਿੱਚ ਸਵੀਪ ਗਤੀਵਿਧੀਆਂ ਯੋਜਨਾਬੱਧ ਅਤੇ ਸਮਾਂਬੱਧ ਢੰਗ ਨਾਲ ਕਰਵਾਈਆਂ ਜਾਣ ਤਾਂ ਜੋ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਪ੍ਰਸ਼ਾਸਨ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਪੂਰੀ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਬਣਾਉਣਾ ਹੈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਐੱਸ.ਆਈ.ਆਰ.-2026 ਤਹਿਤ ਸਵੀਪ ਗਤੀਵਿਧੀਆਂ ਲਈ ਵਿਸਥਾਰਤ ਕਾਰਜ-ਯੋਜਨਾ ਤਿਆਰ ਕਰਕੇ ਸਮੇਂ ਸਿਰ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਦਿਅਕ ਅਦਾਰੇ ਵਿੱਚ ਇੱਕ ਸੀਨੀਅਰ ਅਧਿਆਪਕ ਨੂੰ ਨੋਡਲ ਅਫ਼ਸਰ ਅਤੇ ਇੱਕ ਸੀਨੀਅਰ ਵਿਦਿਆਰਥੀ ਨੂੰ ਕੈਂਪਸ ਐਂਬੈਸਡਰ ਨਿਯੁਕਤ ਕਰਕੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਉਨ੍ਹਾਂ ਨੋਡਲ ਅਧਿਕਾਰੀਆਂ ਨੂੰ ਸਵੀਪ ਗਤੀਵਿਧੀਆਂ ਅਧੀਨ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਲਈ ਜਾਗਰੂਕਤਾ ਸੈਮੀਨਾਰ, ਭਾਸ਼ਣ, ਪੋਸਟਰ ਮੇਕਿੰਗ, ਕੁਇਜ, ਸਹੁੰ ਚੁੱਕ ਸਮਾਰੋਹ, ਜਾਗਰੂਕਤਾ ਰੈਲੀਆਂ ਕੱਢਣ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਸਹੀ ਵਰਤੋਂ ਕਰਨ ਸਬੰਧੀ ਜਾਣਕਾਰੀ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਦਾ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀ ਵਿਆਪਕ ਪ੍ਰਚਾਰ-ਪ੍ਰਸਾਰ ਯਕੀਨੀ ਬਣਾਇਆ ਜਾਏ। ਉਨ੍ਹਾਂ ਨੋਡਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਗਤੀਵਿਧੀ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਐੱਸ.ਆਈ.ਆਰ.-2026 ਸਬੰਧੀ ਸਾਰੇ ਕਾਰਜ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰੇ ਕੀਤੇ ਜਾਣ। ਮੀਟਿੰਗ ਦੌਰਾਨ ਉਨ੍ਹਾਂ ਵਿਦਿਅਕ ਅਦਾਰਿਆਂ ਵਿੱਚ ਸਥਾਪਿਤ ਇਲੈਕਟੋਰਲ ਲਿਟਰੇਸੀ ਕਲੱਬਾਂ (ਈ.ਐੱਲ.ਸੀਜ) ਨੂੰ ਸਰਗਰਮ ਕਰਨ ਅਤੇ ਨਿਯਮਿਤ ਮੀਟਿੰਗਾਂ ਕਰਵਾਉਣ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਈ.ਐੱਲ.ਸੀ. ਕਲੱਬਾਂ ਰਾਹੀਂ ਨੌਜਵਾਨਾਂ ਨੂੰ ਲੋਕਤੰਤਰਿਕ ਮੁੱਲਾਂ, ਚੋਣ ਪ੍ਰਕਿਰਿਆ, ਵੋਟਰ ਰਜਿਸਟ੍ਰੇਸ਼ਨ ਅਤੇ ਜ਼ਿੰਮੇਵਾਰ ਵੋਟਿੰਗ ਬਾਰੇ ਲਗਾਤਾਰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ, ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਪ੍ਰੇਰਿਤ ਕਰਨਾ ਅਤੇ ਸ਼ੁੱਧ ਅਤੇ ਭਰੋਸੇਯੋਗ ਵੋਟਰ ਸੂਚੀ ਤਿਆਰ ਕਰਨ ਵਿੱਚ ਨੌਜਵਾਨਾਂ ਦੀ ਖਾਸ ਕਰਕੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਅਤੇ ਉਨ੍ਹਾਂ ਦੀ ਵੋਟਰ ਵਜੋਂ ਸ਼ਮੂਲੀਅਤ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.)-2026 ਦੌਰਾਨ ਹਰ ਯੋਗ ਵੋਟਰ ਆਪਣੀ ਵੋਟਰ ਜਾਣਕਾਰੀ ਦੀ ਤਸਦੀਕ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਏ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਅੱਪਡੇਟ ਅਤੇ ਭਰੋਸੇਯੋਗ ਬਣਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ ਸਹੀ ਅਤੇ ਤਰੁੱਟੀ-ਰਹਿਤ ਵੋਟਰ ਸੂਚੀ ਲੋਕਤੰਤਰ ਦੀ ਮਜ਼ਬੂਤੀ ਦਾ ਅਹਿਮ ਆਧਾਰ ਹੈ। ਇਸ ਲਈ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਵੋਟਰ ਜਾਣਕਾਰੀ ਦੀ ਜਾਂਚ ਕਰੇ ਅਤੇ ਲੋੜ ਪੈਣ ‘ਤੇ ਸਮੇਂ ਸਿਰ ਸਹੀ ਵੇਰਵੇ ਮੁਹੱਈਆ ਕਰਵਾਏ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐੱਸ.ਆਈ.ਆਰ. ਦਾ ਉਦੇਸ਼ ਕਿਸੇ ਯੋਗ ਵੋਟਰ ਨੂੰ ਵਾਂਝਾ ਰੱਖਣਾ ਨਹੀਂ, ਸਗੋਂ ਵੋਟਰ ਸੂਚੀਆਂ ਵਿੱਚ ਮੌਜੂਦ ਤਰੁੱਟੀਆਂ ਨੂੰ ਦੂਰ ਕਰਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਹੀ ਅਤੇ ਪਾਰਦਰਸ਼ੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਨੂੰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਟੋਲ ਫ੍ਰੀ ਨੰਬਰ 1950, ਜ਼ਿਲ੍ਹਾ ਪੱਧਰੀ ਹੈਲਪ ਡੈਸਕ ‘ਤੇ ਸੰਪਰਕ ਕਰ ਸਕਦਾ ਹੈ।
  • Related Posts

    *ਮਾਨ ਸਰਕਾਰ ਨੇ ਮਾਵਾਂ-ਧੀਆਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਪੂਰਾ ਕੀਤਾ: ਵਿਧਾਇਕਾ ਸੰਤੋਸ਼ ਕਟਾਰੀਆ* *ਬਲਾਚੌਰ ਵਿਖੇ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਤਹਿਤ ਕਰਵਾਇਆ ਗਿਆ ਵਿਸ਼ੇਸ਼ ਸਮਾਗਮ* *ਔਰਤਾਂ ਦੇ ਖਾਤਿਆਂ ‘ਚ ਪਾਈ 3 ਮਹੀਨਿਆਂ ਦੀ ਇਕੱਠੀ ਰਾਸ਼ੀ*

    Spread the love

    Spread the love ਬਲਾਚੌਰ, 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ):ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ਇਤਿਹਾਸਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਨੂੰ ਜ਼ਮੀਨੀ ਪੱਧਰ…

    ਬਲਵਿੰਦਰ ਸਿੰਘ ਦਰਜਨਾਂ ਸਾਥੀਆਂ ਸਮੇਤ ‘ਵਾਰਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ; ਮਹਾਰਾਜਾ ਪੈਲਸ ਵਿਖੇ ਹਜ਼ਾਰਾਂ ਨੌਜਵਾਨਾਂ ਦੇ ਇਕੱਠ ‘ਚ ਪਹੁੰਚੀਆਂ ਪ੍ਰਮੁੱਖ ਪੰਥਕ ਸ਼ਖਸੀਅਤਾਂ

    Spread the love

    Spread the love ਸਮਰਾਲਾ, 05 ਜੁਲਾਈ (ਮੁਕੇਸ਼ ਵਰਮਾ) ਪੰਜਾਬ ਦੀ ਸਿਆਸਤ ਅਤੇ ਪੰਥਕ ਸਫ਼ਾਂ ਵਿੱਚ ਉਸ ਵੇਲੇ ਇੱਕ ਬਹੁਤ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ, ਜਦੋਂ ਪ੍ਰਮੁੱਖ ਨੌਜਵਾਨ ਆਗੂ ਬਲਵਿੰਦਰ…

    Leave a Reply

    Your email address will not be published. Required fields are marked *