ਸਿਆਗ ਨੇ ਕਿਹਾ ਪਂਜਾਬੀ ਸਮਝਣ ਲੱਗ ਪਏ ਹਨ ਕਿ ਸੂਬੇ ਦੇ ਵਿਕਾਸ ਲਈ ਸੂਬਾ ਸਰਕਾਰ ਦਾ ਕੇਂਦਰ ਨਾਲ ਸਹਿਯੋਗੀ ਹੋਣਾ ਬਹੁਤ ਜ਼ਰੂਰੀ ਹੈ

Spread the love
ਅਬੋਹਰ,  ਜੂਨ: ਭਾਜਪਾ ਆਗੂ ਸੁਸ਼ੀਲ ਸਿਆਗ ਢੀਂਗਾਵਾਲੀ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਮਰਹੂਮ ਸੀਨੀਅਰ ਅਕਾਲੀ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਭੋਗ ਦੇ ਸ਼ਰਧਾਂਜਲੀ ਸਮਾਰੋਹ ਵਿੱਚ ਸਾਰੇ ਅਕਾਲੀ ਪਾਰਟੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਦਾ ਸਮਰਥਨ ਕਰਦੇ ਹੋਏ ਆਪਣੀ ਪ੍ਰਤੀਕਿਰਿਆ ਦਿੰਦੇ ਕਿਹਾ ਕਿ ਅਕਾਲੀ ਦਲ ਦੇ ਸਾਰੇ ਧੜਿਆਂ ਨੂੰ ਜਾਖੜ ਦੀ ਇਸ ਸਲਾਹ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਕਿਉਂਕਿ ਇਹ ਸਲਾਹ ਇੱਕ ਤਜਰਬੇਕਾਰ ਸਿਆਸਤਦਾਨ ਜਾਖੜ ਨੇ ਦਿੱਤੀ ਹੈ। ਸਿਅਗ ਨੇ ਕਿਹਾ ਕਿ ਜਾਖੜ ਦੀ ਇਸ ਸਲਾਹ ਨੂੰ ਜੋਸ਼ ਜਾਂ ਭਾਵਨਾ ਦੇ ਪ੍ਰਭਾਵ ਹੇਠ ਕਹੀ ਗਈ ਗੱਲ ਨਹੀਂ ਸਮਝਣਾ ਚਾਹੀਦਾ, ਸਗੋਂ ਅਕਾਲੀ ਦਲ ਨੂੰ ਇਸਦੇ ਡੂੰਘੇ ਰਾਜਨੀਤਿਕ ਅਰਥਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਇੱਕ ਸਾਲ ਦੇ ਅੰਦਰ ਅੰਦਰ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਇੱਕਜੁੱਟ ਹੋਣਾ ਚਾਹੀਦਾ ਹੈ। ਕਿਉਂਕਿ ਅਕਾਲੀ ਦਲ ਕੋਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਰਫ ਛੇ ਮਹੀਨੇ ਤੱਕ ਦਾ ਸਮਾਂ ਹੈ,ਉਸ ਤੋਂ ਬਾਅਦ ਬਹੁਤ ਦੇਰ ਹੋ ਜਾਵੇਗੀ। ਸਿਆਗ ਨੇ ਦਾਅਵਾ ਕੀਤਾ ਕਿ ਭਵਿੱਖ ਵਿੱਚ ਅਸੀਂ ਸੁਨੀਲ ਜਾਖੜ ਦੇ ਬਿਆਨ ਦੇ ਪੰਜਾਬ ਦੀ ਰਾਜਨੀਤੀ ਵਿੱਚ ਦੂਰਅੰਦੇਸ਼ੀ ਰਾਜਨੀਤਿਕ ਨਤੀਜੇ ਦੇਖ ਸਕਦੇ ਹਾਂ।ਸਿਆਗ ਨੇ ਆਪਣੇ ਦਾਅਵੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਵੱਖ-ਵੱਖ ਰਾਜਾਂ ਦੀਆਂ ਖੇਤਰੀ ਪਾਰਟੀਆਂ ਜਿਵੇਂ ਕਿ ਹਰਿਆਣਾ ਵਿੱਚ ਇਨੈਲੋ, ਜੇਜੇਪੀ, ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਦਾ ਇਤਿਹਾਸ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਜਿਨ੍ਹਾਂ ਖੇਤਰੀ ਰਾਜਨੀਤਿਕ ਪਾਰਟੀਆਂ ਨੇ ਭਾਜਪਾ ਨੂੰ ਕਮਜ਼ੋਰ ਸਮਝ ਕੇ ਜਾਂ ਆਪਣੀ ਜਿੱਦ ਤੇ ਰਹਿ ਕੇ ਛੱਡ ਦਿੱਤਾ ਸੀ,ਉਨ੍ਹਾਂ ਦਾ ਵਜੂਦ ਅੱਜ ਜਾਂ ਤਾਂ ਖਤਮ ਹੋ ਗਿਆ ਹੈ ਜਾਂ ਉਹ ਆਪਣੇ ਵਜੂਦ ਲਈ ਲੜ ਰਹੀਆਂ ਹਨ। ਦੂਜੇ ਪਾਸੇ, ਜਿਨ੍ਹਾਂ ਰਾਜਾਂ ਵਿੱਚ ਭਾਜਪਾ ਦਾ ਖੇਤਰੀ ਪਾਰਟੀਆਂ ਨਾਲ ਗੱਠਜੋੜ ਸੀ, ਉੱਥੇ ਭਾਜਪਾ ਖੁਦ ਆਪਣੀ ਤਾਕਤ ‘ਤੇ ਸੱਤਾ ਵਿੱਚ ਹੈ ਜਾਂ ਬਾਗੀ ਧੜਾ ਭਾਜਪਾ ਨਾਲ ਗੱਠਜੋੜ ਕਰਕੇ ਸਰਕਾਰ ਦਾ ਹਿੱਸਾ ਬਣ ਗਿਆ ਹੈ। ਜਿਵੇਂ ਮਹਾਰਾਸ਼ਟਰ ਵਿੱਚ ਏਕਨਾਥ ਸ਼ਿੰਦੇ ਅਤੇ ਹਰਿਆਣਾ ਵਿੱਚ ਭਾਜਪਾ ਆਪਣੀ ਤਾਕਤ ‘ਤੇ ਸਰਕਾਰ ਬਣਾਉਣ ਵਿੱਚ ਸਫਲ ਰਹੀ। ਸਿਆਗ ਨੇ ਕਿਹਾ ਕਿ ਲੋਕ ਸਮਝਣ ਲੱਗ ਪਏ ਹਨ ਕਿ ਸੂਬੇ ਦੇ ਵਿਕਾਸ ਲਈ ਸੂਬਾ ਸਰਕਾਰ ਦਾ ਕੇਂਦਰ ਨਾਲ ਸਹਿਯੋਗੀ ਹੋਣਾ ਬਹੁਤ ਜ਼ਰੂਰੀ ਹੈ ਅਤੇ ਇਸਦੀ ਇੱਕ ਉਦਾਹਰਣ ਇਹ ਹੈ ਕਿ ਦਿੱਲੀ ਵਿੱਚ, ਜਦੋਂ ਆਮ ਆਦਮੀ ਪਾਰਟੀ ਲਗਾਤਾਰ ਕੇਂਦਰ ਸਰਕਾਰ ਨਾਲ ਟਕਰਾਅ ਵਿੱਚ ਰਹੀ ਤਾਂ,ਵੋਟਰਾਂ ਨੇ ਭਾਜਪਾ ਦੁਆਰਾ ਦਿੱਤੇ ਗਏ ਡਬਲ ਇੰਜਣ ਸਰਕਾਰ ਦੇ ਨਾਅਰੇ ਦਾ ਸਮਰਥਨ ਕੀਤਾ।ਸੁਸ਼ੀਲ ਸਿਆਗ ਨੇ ਅਕਾਲੀ ਰਾਜਨੀਤੀ ਦੀ ਖੇਰੂੰ ਖੇਰੂੰ ਹਾਲਤ ਤੇ ਆਪਣੀ ਰਾਏ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਪੰਜਾਬ ਵਿੱਚ ਵੀ ਸੰਭਵ ਹੈ ਕਿ ਮਹਾਰਾਸ਼ਟਰ ਵਾਂਗ ਹੀ ਠਾਕਰੇ ਪਰਿਵਾਰ ਦੀ ਸ਼ਿਵ ਸੈਨਾ ਵਿੱਚ ਏਕਨਾਥ ਸ਼ਿੰਦੇ ਵਰਗਾ ਆਗੂ ਉਭਰ ਕੇ ਸਾਹਮਣੇ ਆ ਜਾਵੇ ‘ਕਿਉਂਕਿ ਪੰਜਾਬ ਦੇ ਲੋਕਾਂ ਦਾ ਰਵਈਆ ਹੁਣ ਅਜਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਕਾਂਗਰਸ ਪਾਰਟੀ ਨੂੰ ਵੀ ਮੌਕਾ ਨਹੀਂ ਦੇਣਾ ਚਾਹੁੰਦੇ ਕਿਉਕਿ ਕਾਂਗਰਸ ਦੀ ਕੇਂਦਰ ਵਿੱਚ ਸਰਕਾਰ ਨਹੀਂ ਹੈ ਤੇ ਨਾ ਹੀ ਕੋਈ ਸੰਭਾਵਨਾ ਹੈ।ਅੱਜ, ਭਾਜਪਾ ਪੰਜਾਬੀਆਂ ਦੇ ਸਾਹਮਣੇ ਇੱਕ ਮਜ਼ਬੂਤ ਬਦਲ ਵਜੋਂ ਉੱਭਰ ਰਹੀ ਹੈ, ਇਸ ਲਈ ਇਹ ਕੋਈ ਵੱਡੀ ਗੱਲ ਨਹੀਂ ਹੋਵੇਗੀ ਜੇਕਰ ਅਕਾਲੀ ਦਲ ਦੇ ਅੰਦਰ ਖਾਨਾਜੰਗੀ ਖਤਮ ਨਾ ਹੋਈ ਤਾਂ 2027 ਦੀਆਂ ਚੋਣਾਂ ਤੋਂ ਪਹਿਲਾਂ, ਅਕਾਲੀ ਦਲ ਵਿੱਚ ਕੋਈ ਏਕਨਾਥ ਸ਼ਿੰਦੇ ਪੈਦਾ ਹੋ ਸਕਦਾ ਹੈ ਅਤੇ ਉਹ ਤਕੜੀ ਨਿਸ਼ਾਨ ਲ਼ੈ ਕੇ ਪੰਜਾਬੀਆਂ ਦੀ ਭਾਵਨਾ ਮੁਤਾਬਿਕ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਲਈ ਅੱਗੇ ਆਵੇ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *