ਸਿਮਰਨਜੀਤ ਸਿੰਘ ਬੈਂਸ ਦੇ ਬਿਆਨਾਂ ‘ਤੇ ਭੜਕੇ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ, ਰਾਜਾ ਵੜਿੰਗ ਨੂੰ ਬੈਂਸ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦੀ ਕੀਤੀ ਅਪੀਲ

Spread the love

ਬਲਾਚੌਰ 6 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) : ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਨੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਦਿੱਤੇ ਵਿਵਾਦਿਤ ਬਿਆਨਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮਦਨ ਮੀਲੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹੱਥ ਜੋੜ ਕੇ ਬੇਨਤੀ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਵੜਿੰਗ ਸਾਹਿਬ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਸਿਰ ਦਾ ਤਾਜ ਦੱਸ ਰਹੇ ਹਨ, ਪਰ ਦੂਸਰੇ ਪਾਸੇ ਬੈਂਸ ਵਰਗੇ ਆਗੂ ਪਾਰਟੀ ਅੰਦਰ ਰਹਿ ਕੇ ਘਟੀਆ ਬਿਆਨਬਾਜ਼ੀ ਕਰ ਰਹੇ ਹਨ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੈਂਸ ਵੱਲੋਂ ਜਿਮੀਦਾਰਾਂ ਅਤੇ ਐੱਸ.ਸੀ. ਭਾਈਚਾਰੇ ਨੂੰ ਆਪਸ ਵਿੱਚ ਲੜਾਉਣ ਦੀ ਸ਼ਰੇਆਮ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਪਾਰਟੀ ਦਾ ਅਕਸ ਖ਼ਰਾਬ ਹੁੰਦਾ ਹੈ। ਮੀਲੂ ਟੌਂਸਾ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਸਮੇਤ ਬਾਹਰਲੇ ਸੂਬਿਆਂ ਵਿੱਚ ਵੀ ਚਰਨਜੀਤ ਸਿੰਘ ਚੰਨੀ ਦੀ ਲਹਿਰ ਚੱਲ ਰਹੀ ਹੈ ਅਤੇ ਸਿੱਖ, ਹਿੰਦੂ ਤੇ ਐੱਸ.ਸੀ. ਭਾਈਚਾਰੇ ਸਮੇਤ ਸਾਰੇ ਵਰਗ ਜਾਤ-ਪਾਤ ਤੋਂ ਉੱਪਰ ਉੱਠ ਕੇ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਰਾਜਾ ਵੜਿੰਗ ਨੂੰ ਅਪੀਲ ਕੀਤੀ ਕਿ ਅਜਿਹੇ ਗੰਧਲੇ ਬਿਆਨ ਦੇਣ ਵਾਲੇ ਆਗੂ ਨੂੰ ਤੁਰੰਤ ਨਕੇਲ ਪਾਈ ਜਾਵੇ ਅਤੇ ਜੇਕਰ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹਨ ਤਾਂ ਉਨ੍ਹਾਂ ਨੂੰ ਛੇ ਸਾਲਾਂ ਲਈ ਪਾਰਟੀ ਵਿੱਚੋਂ ਬਾਹਰ ਕੱਢਿਆ ਜਾਵੇ। ਮਦਨ ਮੀਲੂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਜਿਹੇ ਆਗੂਆਂ ‘ਤੇ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਹਲਕਿਆਂ ਅਤੇ ਜ਼ਿਲ੍ਹਿਆਂ ਅੰਦਰ ਉਨ੍ਹਾਂ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਭਾਈਚਾਰਿਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਬਿਆਨਬਾਜ਼ੀਆਂ ਦੇ ਬਹਿਕਾਵੇ ਵਿੱਚ ਨਾ ਆਉਣ ਅਤੇ ਆਪਸੀ ਏਕਤਾ ਬਣਾਈ ਰੱਖਣ ਕਿਉਂਕਿ ਲੋਕਾਂ ਦੇ ਦਿਲਾਂ ਵਿੱਚ ਚੰਨੀ ਦਾ ਅਕਸ ਹਮੇਸ਼ਾ ਬਣਿਆ ਰਹੇਗਾ।

  • Related Posts

    ਪ੍ਰਿੰਸੀਪਲਾਂ ਦੀਆਂ ਤਰੱਕੀਆਂ ਤੋ ਸਟੇਅ ਟੁੱਟੀ,ਤਰੱਕੀਆਂ ਦਾ ਰਾਹ ਖੁੱਲਿਆ

    Spread the love

    Spread the loveਮੋਗਾ, 6 ਜੁਲਾਈ ( ਪ ਪ)– ਸਿੱਖਿਆ ਵਿਭਾਗ ਵਿਚਲੇ ਕੁਝ ਸਿੱਖਿਆ ਦੋਖੀਆਂ ਵੱਲੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਚ ਜਾਣ ਬੁੱਝ ਕੇ ਅਟਕਾਏ ਰੋੜਿਆਂ ਨੂੰ ਪਾਸੇ ਕਰਦੇ ਹੋਏ ਅੱਜ ਮਾਣਯੋਗ…

    ਆਧਾਰਸ਼ਿਲਾ ਸਕੂਲ ਦੀ ਰਸਨੂਰ ਪੰਜਾਬ ਦਾ ਬਣੀ ਮਾਣ, ਰਾਸ਼ਟਰੀ ਮੁਕਾਬਲੇ ਵਿੱਚ ਪ੍ਰਤਿਭਾ ਚਮਕੀ ਰਸਨੂਰ ਨੇ ਰਾਸ਼ਟਰੀ ਸਪੀਡ ਸਕੇਟਿੰਗ ਮੁਕਾਬਲੇ ਵਿੱਚ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤੇ

    Spread the love

    Spread the loveਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਆਧਾਰਸ਼ਿਲਾ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਰਸਨੂਰ ਕਥੂਰੀਆ ਨੇ ਆਰਐਸਐਫਆਈ ਆਲ ਇੰਡੀਆ ਓਪਨ ਨੈਸ਼ਨਲ ਸਪੀਡ ਸਕੇਟਿੰਗ ਮੁਕਾਬਲਾ 2026 ਵਿੱਚ ਆਪਣੇ…

    Leave a Reply

    Your email address will not be published. Required fields are marked *