ਫਿਰੋਜ਼ਪੁਰ 22 ਜੁਲਾਈ (ਅਸ਼ੋਕ ਭਾਰਦਵਾਜ)=ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈ ਜਾ ਰਹੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯਤਨਾਂ ਸਦਕਾ ਅੱਜ ਸਰਕਾਰੀ ਹਾਈ ਸਕੂਲ (ਲੜਕੇ) ਸਰਕਾਰੀ ਹਾਈ ਸਕੂਲ ਬਾਰੇ ਕੇ ਦੇ ਸਕੂਲੀ ਬੱਚਿਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ। ਇਸ ਮੌਕੇ ਪਾਰਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਆਗੂਆਂ ਨੇ ਬੱਚਿਆਂ ਨੂੰ ਬੈਗ ਵੰਡਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਸਮਾਗਮ ਵਿੱਚ ਯੂਥ ਹਲਕਾ ਪ੍ਰਧਾਨ ਰਮਨ ਸਿੰਘ ਸਰਪੰਚ, ਬਲਾਕ ਪ੍ਰਧਾਨ ਮੰਦੀਪ ਸਿੰਘ ਭੁੱਲਰ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਦੀਪਕ ਨਾਰੰਗ ਹਲਕਾ ਕੋਆਰਡੀਨੇਟਰ ਮੀਡੀਆ ਵਿੰਗ ਮਨੀਸ਼ ਮੋਂਗਾ ਅਤੇ ਪ੍ਰਦੀਪ ਚਾਵਲਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਇਸ ਮੌਕੇ ਗੱਲਬਾਤ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦਾ ਪੱਧਰ ਊਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ‘ਸਿੱਖਿਆ ਕ੍ਰਾਂਤੀ’ ਦੇ ਤਹਿਤ ਸਕੂਲਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ ਤਾਂ ਜੋ ਹਰ ਗਰੀਬ ਅਤੇ ਲੋੜਵੰਦ ਬੱਚਾ ਵਧੀਆ ਸਿੱਖਿਆ ਪ੍ਰਾਪਤ ਕਰ ਸਕੇ। ਇਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਸਕੂਲ ਸਟਾਫ਼ ਅਤੇ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਇਸ ਸ਼ਲਾਘਾਯੋਗ ਉਪਰਾਲੇ ਲਈ ਧੰਨਵਾਦ ਕੀਤਾ।






