ਸਿੱਖਿਆ ਸੁਧਾਰਾਂ ਲਈ ਰੋਜਾਨਾ ਨਵੇਂ ਕਦਮ ਚੁੱਕ ਰਹੀ ਭਗਵੰਤ ਮਾਨ ਸਰਕਾਰ – ਚੱਬੇਵਾਲ/ਮਾਨ

Spread the love

ਫਗਵਾੜਾ 9 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ   ) ਪੰਜਾਬ ‘ਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਤਹਿਤ ਸਰਕਾਰੀ ਹਾਈ ਸਕੂਲ ਹਦੀਆਬਾਦ ਫਗਵਾੜਾ ਵਿਖੇ 23 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਦੀਆਬਾਦ ਵਿਖੇ 9.55 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕਲਾਸ ਰੂਮ ਅਤੇ ਜਿੰਮ ਦਾ ਉਦਘਾਟਨ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਰਾਜ ਕੁਮਾਰ ਚੱਬੇਵਾਲ ਅਤੇ ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ 20 ਹਜ਼ਾਰ ਸਕੂਲਾਂ ਵਿੱਚ ਪੜ੍ਹ ਰਹੇ 27 ਲੱਖ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਆਧੂਮਿਕ ਸੁਵਿਧਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਵਿਚ ਸਿੱਖਿਆ ਸੁਧਾਰ ਪ੍ਰਤੀ ਹਰ ਰੋਜ਼ ਨਵੇਂ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੀ 12 ਹਜਾਰ 700 ਕੱਚੇ ਅਧਿਆਪਕਾਂ ਨੂੰ ਪੱਕੀ ਨੌਕਰੀ ਦਿੱਤੀ ਗਈ ਹੈ। ਸਕੂਲਾਂ ਵਿਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਨੂੰ ਪੂਰਾ ਕਰਨ ਲਈ 20 ਹਜਾਰ ਨਵੇਂ ਅਧਿਆਪਕ ਵੀ ਭਰਤੀ ਕੀਤੇ ਗਏ ਹਨ। ਜੋ ਕਿ ਬੇਰੁਜਗਾਰੀ ਦੂਰ ਕਰਨ ਵੱਲ ਵੀ ਵੱਡਾ ਕਦਮ ਹੈ। ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦੇ ਬਾਕੀ ਰਾਜਾਂ ਦੇ ਮੁਕਾਬਲੇ ਅਤੇ ਪੂਰੀ ਦੁਨੀਆਂ ਵਿੱਚ ਬਿਹਤਰ ਸਿੱਖਿਆ ਲਈ ਜਾਣਿਆ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ, ਏ.ਡੀ.ਸੀ. ਅਕਸ਼ਿਤਾ ਗੁਪਤਾ, ਐਸ.ਪੀ. ਰੁਪਿੰਦਰ ਕੌਰ ਭੱਟੀ, ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ, ਪੰਜਾਬ ਸਪੋਕਸ ਪਰਸਨ ਹਰਨੂਰ ਸਿੰਘ ਮਾਨ, ਗੁਰਦੀਪ ਸਿੰਘ ਦੀਪਾ, ਪਰਮਜੀਤ ਰਾਣਾ, ਰਾਜ ਸਿੱਕਾ, ਜਸਵੀਰ ਸੈਣੀ, ਪਿ੍ਰਸੰਪੀਲ ਰਣਜੀਤ ਕੁਮਾਰ ਗੋਗਨਾ, ਪ੍ਰਿੰਸੀਪਲ ਮੀਨੂ ਗੁਪਤਾ, ਰਾਜੀਵ ਸੋਨੀ, ਤਵਿੰਦਰ ਰਾਮ ਚੇਅਰਮੈਨ ਮਾਰਕੀਟ ਕਮੇਟੀ, ਓਮ ਪ੍ਰਕਾਸ਼ ਬਿੱਟੂ, ਹਰਮੇਸ਼ ਪਾਠਕ, ਜਸਦੇਵ ਪ੍ਰਿੰਸ, ਵਿਜੇ ਬਸੰਤ ਨਗਰ, ਅੰਕੁਸ਼ ਓਹਰੀ, ਅਰਜਨ ਸੁਧੀਰ ਸਮੇਤ ਹੋਰ ਪਤਵੰਤੇ ਹਾਜਰ ਸਨ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *