ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਰੀਆਂ ਸਿਆਸੀ ਪਾਰਟੀਆਂ ਦੇ ਗੁਨਾਹਗਾਰ ਲੀਡਰਾਂ ਨੂੰ ਤਲਬ ਕਰਨ – ਨਾਨਕਪੁਰ

Spread the love
 ਕਪੂਰਥਲਾ , 4 ਦਸੰਬਰ ( ਕੌੜਾ )-  ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨ ਵੱਲੋਂ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਗਲਤੀਆਂ ਲਈ ਸਮੁੱਚੀ ਲੀਡਰਸ਼ਿਪ ਨੂੰ ਧਾਰਮਿਕ ਸਜ਼ਾ ਲ਼ਾਏ ਜਾਣ ਦਾ ਸਵਾਗਤ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਆਗੂ ਅਤੇ ਪਾਰਟੀ ਦੇ ਰਾਜਸ਼ੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਜਿਸ ਤਰ੍ਹਾਂ ਸਿੰਘ ਸਾਹਿਬਾਨ ਨੇ ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਬਾਕੀ ਆਗੂਆਂ ਨੂੰ ਧਾਰਮਿਕ ਸਜ਼ਾ ਲਾਈ ਹੈ । ਇਸੇ ਤਰ੍ਹਾਂ ਦੂਜੀਆਂ ਰਾਜਸੀ ਪਾਰਟੀਆਂ ਦੇ ਸਿੱਖ ਲੀਡਰਾਂ ਨੂੰ ਉਨ੍ਹਾਂ ਵੱਲੋਂ ਸਮੇਂ ਸਮੇਂ ਤੇ ਕੀਤੇ ਗੁਨਾਹਾਂ ਅਤੇ ਕੌਮ ਨਾਲ ਕਮਾਏ ਧ੍ਰੋਹ ਬਦਲੇ ਸ੍ਰੀ ਆਕਾਲ ਤਖਤ ਸਾਹਿਬ ਤੇ ਤਲਬ ਕਰਕੇ ਸਜਾ ਸੁਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਰਹਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਤੇ ਸਿਰਫ਼ ਸਿਆਸਤ ਖੇਡੀ ਹੈ।ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਦਿਵਾ ਸਕੇ,ਜਦ ਕਿ ਵੋਟਾਂ ਤੋਂ ਪਹਿਲਾਂ ਵੱਡੇ ਦਾਅਵੇ ਕੀਤੇ ਗਏ ਸਨ ਕਿ ਸਰਕਾਰ ਆਉਣ ਤੇ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਵੀ ਹੁਣ ਇਹੋ ਕੁਝ ਕੀਤਾ ਹੈ। ਜਿਸ ਕਾਰਨ ਕੌਮ ਵਿੱਚ ਵੱਡਾ ਰੋਸ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੇ ਕਾਤਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਰਾ ਅਤੇ ਬੀ ਜੇ ਪੀ ਦੇ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਤਾਰ ਸਿੱਖ ਯੋਧਿਆਂ ਅਤੇ ਬੰਦੀ ਸਿੰਘਾਂ ਵਿਰੁੱਧ ਗ਼ਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੋਰ ਆਗੂਆਂ ਵੱਲੋਂ ਵੀ ਗ਼ਲਤ ਬਿਆਨਬਾਜ਼ੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਸਿੰਘ ਸਾਹਿਬਾਨ ਨੂੰ ਬੇਨਤੀ ਕਰਦਿਆਂ ਕਿਹਾ ਰਵਨੀਤ ਸਿੰਘ ਬਿੱਟੂ ਅਤੇ ਹੋਰ ਸਿੱਖ ਆਗੂਆਂ ਨੂੰ ਆਕਾਲ ਤਖਤ ਸਾਹਿਬ ਤੇ ਤਲਬ ਕੀਤਾ

Samsung

ਜਾਵੇ। ਕਿਉਂਕਿ ਕਿ ਹਰ ਸਿੱਖ ਸ੍ਰੀ ਆਕਾਲ ਤਖਤ ਸਾਹਿਬ ਲਈ ਜਵਾਬਦੇਹ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ਵਿੱਚ ਸ੍ਰੀ ਆਕਾਲ ਤਖਤ ਸਾਹਿਬ ਸਰਵ ਉੱਚ ਸੰਸਥਾ ਹੈ।ਇਸ ਮੌਕੇ ਉਨ੍ਹਾਂ ਨੇ ਧਾਰਮਿਕ ਸੇਵਾ ਨਿਭਾ ਰਹੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸਖਤ ਨਿੰਦਾ ਕਰਦਿਆਂ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ।ਇਸ ਮੌਕੇ ਯੂਥ ਆਗੂ ਦਰਬਾਰਾ ਸਿੰਘ ਵਿਰਦੀ, ਭੁਪਿੰਦਰ ਸਿੰਘ,ਸਤਨਾਮ ਸਿੰਘ ਰਾਮੇ, ਮਹਿੰਦਰ ਸਿੰਘ ਭਵਾਨੀਪੁਰ, ਅਵਤਾਰ ਸਿੰਘ ਮੀਰੇ, ਸੁਖਵਿੰਦਰ ਸਿੰਘ ਠੱਟਾ ਨਵਾਂ ਗੁਰਜੰਟ ਸਿੰਘ ਸੰਧੂ ਆਦਿ ਹਾਜ਼ਰ ਸਨ।

More News

Youtube

Facebook

Whatsapp

Home

 

  • Related Posts

    ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਜਿਲ੍ਹੇ ਦੇ 9 ਮੀਤ ਪ੍ਰਧਾਨਾਂ ਦੀ ਕੀਤੀ ਨਿਯੁਕਤੀ * ਬਲਾਕ ਫਗਵਾੜਾ (ਦਿਹਾਤੀ) ਦੇ ਮੀਤ ਪ੍ਰਧਾਨਾਂ ਦਾ ਵੀ ਹੋਇਆ ਐਲਾਨ * ਸਮੂਹ ਅਹੁਦੇਦਾਰਾਂ ਨੂੰ 2027 ਦੀਆਂ ਚੋਣਾਂ ਲਈ ਕਮਰਕੱਸੇ ਕਰਨ ਦੀ ਕੀਤੀ ਹਦਾਇਤ

    Spread the love

    Spread the loveਫਗਵਾੜਾ 24 ਜੁਲਾਈ (  ਪ੍ਰੀਤ ਕੌਰ ਪ੍ਰੀਤੀ          ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਪ੍ਰਧਾਨ ਅਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਰਿਟਾ.…

    ਫਗਵਾੜਾ ਦੇ ਕਰਮਜੀਤ ਸਿੰਘ ਬਿੱਟੂ ਬਣੇ ਪੰਜਾਬ ਕਾਂਗਰਸ ਐੱਸ.ਸੀ. ਵਿੰਗ ਦੇ ਸੂਬਾ ਸਕੱਤਰ ਪੰਜਾਬ ਕਾਂਗਰਸ ਦੇ ਇੰਚਾਰਜ ਰਵਿੰਦਰ ਰਾਓ ਦਲਵੀ ਅਤੇ ਐੱਸ.ਸੀ. ਵਿਭਾਗ ਦੇ ਇੰਚਾਰਜ ਸੁਧੀਰ ਚੌਧਰੀ ਨੇ ਸੌਂਪਿਆ ਨਿਯੁਕਤੀ ਪੱਤਰ

    Spread the love

    Spread the loveਫਗਵਾੜਾ 24 ਜੁਲਾਈ (  ਪ੍ਰੀਤ ਕੌਰ ਪ੍ਰੀਤੀ    ) ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਹਾਈਕਮਾਂਡ ਵੱਲੋਂ ਉੱਘੇ ਕਾਂਗਰਸੀ ਆਗੂ ਕਰਮਜੀਤ ਸਿੰਘ ਬਿੱਟੂ ਨੂੰ…

    Leave a Reply

    Your email address will not be published. Required fields are marked *