ਹਰਗੋਬਿੰਦ ਕੌਰ ਨੇ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਮੁਲਾਕਾਤ

Spread the love

ਲੰਬੀ, ਸ਼੍ਰੀ ਮੁਕਤਸਰ ਸਾਹਿਬ, 25 ਅਗਸਤ (ਮਨਪ੍ਰੀਤ ਮੋਨੂੰ)- ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬਾ ਹਰਗੋਬਿੰਦ ਕੌਰ ਵੱਲੋਂ ਮੈਂਬਰ ਪਾਰਲੀਮੈਂਟ ਬਠਿੰਡਾ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਬੀਬਾ ਹਰਗੋਬਿੰਦ ਕੌਰ ਨੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਅਤੇ ਝਾੜੂ ਪਾਰਟੀ ਵੱਲੋਂ ਔਰਤਾਂ ਨੂੰ ਗੁੰਮਰਾਹ ਕਰਨ ਦੀਆਂ ਜੋ ਨੀਤੀਆਂ ਘੜੀਆਂ ਜਾ ਰਹੀਆਂ ਹਨ ਬਾਰੇ ਵੀ ਵਿਸ਼ੇਸ਼ ਚਰਚਾ ਕੀਤੀ। ਇਸ ਦੌਰਾਨ ਬੀਬਾ ਹਰਗੋਬਿੰਦ ਕੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਆਪ ਨੇਤਾ ਮਨੀਸ਼ ਸਿਸੋਦੀਆ ਵੱਲੋਂ ਪਿਛਲੇ ਦਿਨੀਂ ਜੋ ਔਰਤਾਂ ਨੂੰ ਟਰੇਨਿੰਗ ਦੌਰਾਨ ਕਿਹਾ ਕਿ ਸ਼ਾਮ ਦਾਮ ਦੰਡ ਭੇਦ ਦੀ ਨੀਤੀ ਅਪਣਾ ਕੇ ਲੋਕਾਂ ਦੀਆਂ ਵੋਟਾਂ ਬਟੋਰੀਆਂ ਜਾਣ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ। ਉਨ੍ਹਾਂ ਵੱਲੋਂ ਪੰਜਾਬ ਭਰ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਔਰਤਾਂ ਨੂੰ ਆਮ ਆਦਮੀ ਪਾਰਟੀ ਦੇ ਮਾੜੇ ਮਨਸੂਬਿਆਂ ਤੋਂ ਜਾਗਰੂਕ ਕਰਨ ਵਾਸਤੇ ਮੀਟਿੰਗਾਂ ਕਰਨ ਦਾ ਫੈਸਲਾ ਵੀ ਕੀਤਾ ਗਿਆ। ਨਾਲ ਹੀ ਦੋਵਾਂ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਪਹਿਲਾਂ ਬੀਬੀਆਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਨਾਲ ਵੋਟਾਂ ਦੌਰਾਨ ਕੀਤਾ ਗਿਆ ਵਾਅਦਾ ਕਿ ਹਜ਼ਾਰ-ਹਜ਼ਾਰ ਰੁਪਏ ਦਿੱਤਾ ਜਾਵੇਗਾ ਉਹ ਵਾਅਦਾ ਪੂਰਾ ਕਰਕੇ ਬੀਬੀਆਂ ਨੂੰ ਹਜ਼ਾਰ-ਹਜ਼ਾਰ ਰੁਪਿਆ ਦੇਵੇ ਅਤੇ ਗਰੀਬ ਲੋਕਾਂ ਦੇ ਕੱਟੇ ਹੋਏ ਰਾਸ਼ਨ ਕਾਰਡ ਬਾਹਲ ਕਰੇ, ਸ਼ਗਨ ਸਕੀਮਾਂ ਚਾਲੂ ਕਰੇ, ਵਿਦਿਆਰਥੀਆਂ ਦੇ ਵਜੀਫ਼ੇ ਆਦਿ ਸਕੀਮਾਂ ਵੀ ਚਾਲੂ ਕੀਤੀਆਂ ਜਾਣ। ਬੀਬੀਆਂ ਨੂੰ ਸਰਕਾਰ ਵੱਲੋਂ ਗੁੰਮਰਾਹ ਕਰਨਾ ਬੰਦ ਕੀਤਾ ਜਾਵੇ। ਨਾਲ ਉਨ੍ਹਾਂ ਪੰਜਾਬ ਦੀਆਂ ਸਮੂਹ ਔਰਤਾਂ ਨੂੰ ਅਪੀਲ ਕੀਤੀ ਕਿ ਝਾੜੂ ਪਾਰਟੀ ਦੇ ਟਰੈਪ ਦੇ ਵਿੱਚੋਂ ਬਚਣ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *