ਹਰੀਸ਼ ਗੁਲਾਟੀ ਬਣੇ ਹਿਊਮਨ ਰਾਈਟਸ ਕੌਂਸਲ ਜਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ

Spread the love

ਫਗਵਾੜਾ 10 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ ) ਹਿਊਮਨ ਰਾਈਟਸ ਕੌਂਸਲ (ਇੰਡੀਆ) ਵਲੋਂ ਫਗਵਾੜਾ ਦੇ ਹਰੀਸ਼ ਗੁਲਾਟੀ ਨੂੰ ਜਿਲ੍ਹਾ ਕਪੂਰਥਲਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਐਲਾਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਆਸ਼ੂ ਮਾਰਕੰਡਾ ਨੇ ਸੁਭਾਸ਼ ਨਗਰ ਫਗਵਾੜਾ ਸਥਿਤ ਕੌਂਸਲ ਦੇ ਦਫਤਰ ਚਿਰਾਗ ਐਸੋਸੀਏਟਸ ਵਿਖੇ ਹਰੀਸ਼ ਗੁਲਾਟੀ ਨੂੰ ਨਿਯੁਕਤੀ ਪੱਤਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਦੇ ਨਿਰਦੇਸ਼ਾਂ ਅਤੇ ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਦੀ ਸਹਿਮਤੀ ਅਨੁਸਾਰ ਹਰੀਸ਼ ਗੁਲਾਟੀ ਨੂੰ ਜਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਸ਼ੂ ਮਾਰਕੰਡਾ ਨੇ ਦੱਸਿਆ ਕਿ ਜਿਲ੍ਹਾ ਪੱਧਰ ਤੇ ਯੋਗ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕਰਕੇ ਬਾਡੀ ਦਾ ਵਿਸਥਾਰ ਲਗਾਤਾਰ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਹੋਰ ਨਿਯੁਕਤੀਆਂ ਵੀ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਹਰੀਸ਼ ਗੁਲਾਟੀ ਕਾਫੀ ਸਮੇਂ ਤੋਂ ਸਮਾਜ ਸੇਵਾ ਦੇ ਨਾਲ ਜੁੜੇ ਹੋਏ ਹਨ। ਜਿਸ ਕਰਕੇ ਉਹਨਾਂ ਹਿਉਮਨ ਰਾਈਟਸ ਕੌਂਸਲ ਨੇ ਇਕ ਮੰਚ ਦਿੱਤਾ ਹੈ। ਜਿਸ ਦੇ ਜਰੀਏ ਉਹ ਵੱਧ ਤੋਂ ਵੱਧ ਸੇਵਾ ਕਾਰਜ ਕਰ ਸਕਦੇ ਹਨ। ਨਵ-ਨਿਯੁਕਤ ਜਿਲ੍ਹਾ ਜਨਰਲ ਸਕੱਤਰ ਹਰੀਸ਼ ਗੁਲਾਟੀ ਨੇ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ, ਪੰਜਾਬ ਪ੍ਰਧਾਨ ਸੁਖਵੰਤ ਸਿੰਘ ਪੱਡਾ ਅਤੇ ਜ਼ਿਲ੍ਹਾ ਪ੍ਰਧਾਨ ਆਸ਼ੂ ਮਾਰਕੰਡਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਦੌਰਾਨ ਹਰੀਸ਼ ਗੁਲਾਟੀ ਨੂੰ ਕੌਂਸਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਨਿਯੁਕਤੀ ਪੱਤਰ ਦੇਣ ਸਮੇਂ ਵਿਸ਼ੇਸ਼ ਤੌਰ ਤੇ ਮੋਜੂਦ ਰਹੇ ਲਾਇਨ ਤਜਿੰਦਰ ਬਾਵਾ ਐਮ.ਜੇ.ਐਫ. ਨੇ ਵੀ ਹਰੀਸ਼ ਗੁਲਾਟੀ ਨੂੰ ਨਿਯੁਕਤੀ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਇਸ ਮੌਕੇ ਰਮਨ ਨਹਿਰਾ ਪੰਜਾਬ ਪ੍ਰਧਾਨ ਐਂਟੀ ਕਰਪਸ਼ਨ ਸੈੱਲ, ਨੰਦ ਸੋਨੀ ਜ਼ਿਲ੍ਹਾ ਪ੍ਰਧਾਨ ਐਂਟੀ ਕਰਪਸ਼ਨ ਸੈੱਲ, ਜਸਵੀਰ ਮਾਹੀ ਜਿਲ੍ਹਾ ਪ੍ਰਧਾਨ ਐਸ.ਸੀ. ਸੈਲ ਆਦਿ ਮੌਜੂਦ ਸਨ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *