ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ

Spread the love

ਸ੍ਰੀ ਮੁਕਤਸਰ ਸਾਹਿਬ, 11 ਅਗਸਤ ()- “ਸਿੱਖਿਆ ਕ੍ਰਾਂਤੀ”ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ, ਇਹ ਪ੍ਰਗਟਾਵਾ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਸੁਖਜਿੰਦਰ ਸਿੰਘ ਕਾਉਣੀ ਨੇ ਆਪਣੇ ਅਖ਼ਤਿਆਰੀ ਕੋਟੋ ਵਿੱਚੋਂ ਜ਼ਿਲ੍ਹੇ ਦੇ ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਮਲਟੀ ਫੰਗਸ਼ਨਲ ਸ਼ੈਡ ਲਈ ਗਰਾਂਟ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬੱਲਮਗੜ੍ਹ ਵਿਖੇ ਬੱਚਿਆਂ ਲਈ ਮਿਡ ਏ ਮੀਲ ਦਾ ਖਾਣਾ ਖਾਣ ਲਈ, ਬੱਚਿਆਂ ਦੇ ਪਰੇਅਰ ਲਈ, ਫੰਗਸ਼ਨ ਕਰਨ ਲਈ, ਮਾਪੇ ਅਧਿਆਪਕ ਮੀਟਿੰਗਾਂ ਲਈ, ਬੱਚਿਆਂ ਦੇ ਸਾਈਕਲਾਂ ਤੇ ਅਧਿਆਪਕਾਂ ਦੇ ਵਹੀਕਲਾਂ ਲਈ ਛਾਂ ਦਾ ਪ੍ਰਬੰਧ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਫੰਡਾਂ ਦੀ ਘਾਟ ਮਹਿਸੂਸ ਹੋਣ ਦਿੱਤੀ ਜਾਵੇਗੀ। ਇਸ ਮੌਕੇ ਜਸਦੀਪ ਸਿੰਘ ਸਰਪੰਚ, ਗੁਰਮੀਤ ਸਿੰਘ ਮਾਣਾ, ਕੁਲਵੀਰ ਸਿੰਘ ਮੈਂਬਰ, ਗੁਰਤੇਜ ਸਿੰਘ, ਰਮਨਦੀਪ ਕੌਰ, ਜਗਦੇਵ ਸਿੰਘ, ਦਿਲਬਾਗ ਸਿੰਘ ਸਾਇੰਸ ਮਾਸਟਰ ਬੱਲਮਗੜ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *