ਜ਼ਿਲ੍ਹੇ ‘ਚ ਸੜ੍ਹਕਾਂ ਅਤੇ ਚੌਕਾ ‘ਚ ਜਾਮ ਲਾਉਣ ’ਤੇ  ਪਾਬੰਦੀ ਰੋਸ ਧਰਨਿਆਂ ਲਈ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ‘ਚ ਥਾਵਾਂ ਨਿਰਧਾਰਿਤ

Spread the love
ਨਵਾਂਸ਼ਹਿਰ, 6 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023ਦੀ ਧਾਰਾ 163, ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲੇ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵੱਲੋਂ ਸੜਕਾਂ/ਚੌਕਾ ਵਿਚ ਟਰੈਫਿਕ ਜਾਮ ਲਗਾਉਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।  ਜਾਰੀ ਹੁਕਮਾਂ ਅਨੁਸਾਰ ਜ਼ਿਲੇ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਡਾਢੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਸਥਿਤੀ ਵਿਚ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।  ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਰੋਸ ਧਰਨਿਆਂ ਵਾਸਤੇ ਜ਼ਿਲ੍ਹੇ ਦੀਆਂ ਤਿੰਨਾਂ ਸਬ ਡਵੀਜ਼ਨਾਂ ਵਿਚ ਸਥਾਨ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਇਨ੍ਹਾਂ ਸਥਾਨਾਂ ’ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ। ਇਨ੍ਹਾਂ ਥਾਵਾਂ ਵਿਚ ਸਬ ਡਵੀਜ਼ਨ ਨਵਾਂਸ਼ਹਿਰ ਵਿਚ ਦੁਸਹਿਰਾ ਗਰਾਊਂਡ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਦਾ ਲਗਭਗ 40 ਕਨਾਲ ਰਕਬਾ ਨੇੜੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ ਡਵੀਜ਼ਨ ਬੰਗਾ ਵਿਚ ਪੰਚਾਇਤੀ ਰਕਬਾ, ਗ੍ਰਾਮ ਪੰਚਾਇਤ ਪਿੰਡ ਪੂਨੀਆ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਮਿਊਂਸਪਲ ਖੇਡ ਮੈਦਾਨ (ਨਜ਼ਦੀਕ ਸਿਵਲ ਹਸਪਤਾਲ) ਜਗਤਪੁਰ ਰੋਡ ਸਿਆਣਾ ਨਿਰਧਾਰਿਤ ਕੀਤੀਆਂ ਗਈਆਂ ਹਨ। ਨਿਰਧਾਰਤ ਥਾਵਾਂ ’ਤੇ ਮਨਜ਼ੂਰੀ ਲੈਣ ਉਪਰੰਤ ਲਾਊਡ ਸਪੀਕਰ ਦੀ ਮਨਜ਼ੂਰੀ ਸਬੰਧਤ ਐਸ.ਡੀ. ਐਮ. ਪਾਸੋਂ ਲੈਣੀ ਜ਼ਰੂਰੀ ਹੋਵੇਗੀ। ਹੁਕਮਾਂ ਅਨੁਸਾਰ ਨਵਾਂਸ਼ਹਿਰ ਵਿਖੇ ਚੰਡੀਗੜ੍ਹ ਚੌਕ, ਬੱਸ ਅੱਡਾ ਚੌਕ ਅਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰ੍ਹਾਂ ਦਾ ਧਰਨਾ/ਆਵਾਜਾਈ ਵਿਚ ਵਿਘਨ ਪਾਉਣ ਦੀ ਵੀ ਮਨਾਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਤਹਿਸੀਲ ਕੰਪਲੈਕਸਾਂ, ਐਸ.ਡੀ.ਐਮ ਕੰਪਲੈਕਸਾਂ ਅਤੇ ਡੀ. ਏ. ਸੀ. ਕੰਪਲੈਕਸ ਵਿਚ ਵੀ ਅਜਿਹੀ ਕਿਸੇ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ, ਧਰਨੇ ਲਾਉਣ ਜਾਂ ਲਾਊਡ ਸਪੀਕਰ ਵਜਾਉਣ ’ਤੇ ਵੀ ਮੁਕੰਮਲ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਉਕਤ ਨਿਰਧਾਰਿਤ ਸਥਾਨਾਂ ਤੋਂ ਇਲਾਵਾ ਹੋਰ ਕਿਸੇ ਵੀ ਥਾਂ/ਸੜ੍ਹਕ ’ਤੇ ਰੋਸ ਧਰਨਾ/ਪ੍ਰਦਰਸ਼ਨ ਕਰਨ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ  4 ਸਤੰਬਰ 2026 ਤੱਕ ਲਾਗੂ ਰਹਿਣਗੇ।
  • Related Posts

    ਨਗਰ ਕੌਂਸਲ ਤਪਾ ਦੇ ਬਲਜੀਤ ਬਾਸੀ ਪ੍ਰਧਾਨ ਅਤੇ ਮਨੀਸ਼ ਗਰਗ ਬਣੇ ਮੀਤ ਪ੍ਰਧਾਨ  , ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰਾਇਆ ਮੂੰਹ ਮਿੱਠਾ   

    Spread the love

    Spread the loveਤਪਾ ਮੰਡੀ 06 ਜੁਲਾਈ ( ਸ਼ਰਮਾ) ਨਗਰ ਕੌਂਸਲ ਤਪਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸਰਬ ਸੰਮਤੀ ਨਾਲ ਹੋ ਗਈ ਜਿਸ ਵਿੱਚ ਪ੍ਰਧਾਨ ਬਲਜੀਤ ਸਿੰਘ ਬਾਸੀ ਅਤੇ…

    ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਦੀ ਮੀਟਿੰਗ- ਕੇਂਦਰ ਤੇ ਪੰਜਾਬ ਸਰਕਾਰ ਅੱਗੇ ਚੁੱਕੀਆਂ ਅਹਿਮ ਮੰਗਾਂ

    Spread the love

    Spread the loveਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)- ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਭਾਰਤ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਭਾਈ…

    Leave a Reply

    Your email address will not be published. Required fields are marked *