ਅਕਾਊਟੈਂਟ ਹੁੰਦੇ ਨੇ ਮੰਡੀ ਦੀ ਰੀੜ੍ਹ ਦੀ ਹੱਡੀ : ਵਿਧਾਇਕ ਕਾਕਾ ਬਰਾੜ

Spread the love

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (): ਸਥਾਨਕ ਮੁਕਤੀਸਰ ਗੈਸਟ ਹਾਊਸ ਵਿਖੇ ਅਕਾਊਟੈਂਟ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਮਨੋਹਰ ਲਾਲ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਜਦਕਿ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵੱਲੋਂ ਵਿਧਾਇਕ ਕਾਕਾ ਬਰਾੜ ਦਾ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵੱਲੋਂ ਆਪਣੀਆਂ ਮੰਗਾਂ ਸੰਬੰਧੀ ਵੀ ਜਾਣੂ ਕਰਵਾਇਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਸੁਸਾਇਟੀ ਦੇ ਮੈਂਬਰ ਨੂੰ ਮੰਡੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਆਖਿਆ ਕਿ ਇਨ੍ਹਾਂ ਬਿਨ੍ਹਾਂ ਵੀ ਕੋਈ ਵੀ ਆੜ੍ਹਤ ਨਹੀਂ ਚੱਲ ਸਕਦੀ। ਮੁਨੀਮ ਅਤੇ ਆੜ੍ਹਤੀਆਂ ਦਾ ਰਿਸ਼ਤਾ ਨੂੰਹ ਮਾਸ ਦਾ ਰਿਸ਼ਤਾ ਹੈ ਇਹ ਬੜੀ ਇਮਾਨਦਾਰੀ ਨਾਲ ਆਪਣਾ ਕੰਮ ਕਰਦੇ ਹਨ।ਉਨ੍ਹਾਂ ਸੁਸਾਇਟੀ ਦੇ ਮੈਂਬਰਾਂ ਨੂੰ ਵਿਸ਼ਵਾਸ ਦੁਆਇਆ ਕਿ ਜਦੋਂ ਵੀ ਤੁਹਾਨੂੰ ਕੋਈ ਕੰਮ ਹੋਵੇ ਤਾਂ ਤੁਸੀ ਸਿੱਧਾ ਰਾਬਤਾ ਕਾਇਮ ਕਰ ਸਕਦੇ ਹੋ। ਇਸ ਮੌਕੇ ਪ੍ਰਧਾਨ ਮਨੋਹਰ ਲਾਲ ਤੇ ਸਮੂਹ ਮੈਂਬਰਾਂ ਨੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਹ ਪਹਿਲੀ ਵਾਰ ਹੋਇਆ ਕਿ ਕਿਸੇ ਵਿਧਾਇਕ ਨੇ ਉਨ੍ਹਾਂ ਨਾਲ ਮੀਟਿੰਗ ਕਰਕੇ ਦੁੱਖ ਤਕਲੀਫ ਸੁਣੇ ਹੋਣ। ਉਨ੍ਹਾਂ ਕਿਹਾ ਕਿ ਵਿਧਾਇਕ ਕਾਕਾ ਬਰਾੜ ਦੇ ਕੰਮ ਕਰਨ ਦੇ ਤਰੀਕੇ ਤੋਂ ਉਹ ਬੇਹੱਦ ਪ੍ਰਭਾਵਿਤ ਹਨ ਅਤੇ ਉਹ ਉਨ੍ਹਾਂ ਦੇ ਮੋਢੇ ਨਾਲ ਮੋਢਾ ਲਗਾਕੇ ਚੱਲਣ ਦਾ ਭਰੋਸਾ ਦੁਆਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਬੀਮਾ ਕਰਵਾਉਣ ਦੀ ਮੰਗ ਰੱਖੀ ਜਿਸ ਨੂੰ ਮੌਕੇ ਤੇ ਹਲਕਾ ਵਿਧਾਇਕ ਕਾਕਾ ਬਰਾੜ ਨੇ ਪ੍ਰਵਾਨ ਕਰਦਿਆਂ ਕੱਚਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ ਨੂੰ ਇਹ ਸਮੱਸਿਆ ਹੱਲ ਕਰਨ ਲਈ ਆਖਿਆ। ਇਸ ਮੌਕੇ ਪ੍ਰਧਾਨ ਇਕਬਾਲ ਸਿੰਘ ਵੜਿੰਗ ਨੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਵਿਸ਼ਵਾਸ ਦੁਆਇਆ ਕਿ ਉਹ ਉਨ੍ਹਾਂ ਦੇ ਕੰਮ ਨੂੰ ਪਹਿਲ ਦੇ ਅਧਾਰ ਤੇ ਕਰਨ ਲਈ ਤੱਤਪਰ ਹਨ। ਇਸ ਮੌਕੇ ਜਬਰਜੰਗ ਸਿੰਘ ਬਰਾੜ, ਸੁਖਜਿੰਦਰ ਸਿੰਘ ਬੱਬਲੂ ਬਰਾੜ ਪ੍ਰਧਾਨ ਟਰੱਕ ਯੂਨੀਅਨ, ਪੈਸਟੀਸਾਈਡ ਯੂਨੀਅਨ ਦੇ ਪ੍ਰਧਾਨ ਅਜਵਿੰਦਰ ਸਿੰਘ ਰਾਜੂ ਪੂਨੀਆ, ਸੁਭਾਸ਼ ਕੁਮਾਰ, ਚੇਅਰਮੈਨ ਪਰਮਜੀਤ ਸਿੰਘ ਪੰਮੀ, ਕਾਂਸ਼ੀ ਰਾਮ, ਦਰਸ਼ਨ ਧਮੀਜਾ, ਸੰਦੀਪ ਬਜਾਜ, ਅਸ਼ਵਨੀ ਪਰੂਥੀ, ਸੁਖਪਾਲ ਸਿੰਘ, ਬਲਦੇਵ ਰਾਜ, ਸ਼ੇਖਰ ਕਾਲੜਾ, ਪਵਨ ਕੁਮਾਰ, ਵਿਪਨ ਕੁਮਾਰ, ਜਗਦੀਪ ਸਿੰਘ ਢਿੱਲੋਂ, ਸੰਜੀਵ ਕੁਮਾਰ, ਅਸ਼ੋਕ ਕੁਮਾਰ, ਵਿਜੈ ਮਦਾਨ, ਰਾਜੂ ਬਾਘਲਾ, ਸਰਪੰਚ ਅਰਸ਼ ਬਰਾੜ, ਸੋਨਾ ਸਰਪੰਚ, ਸੋਨਾ ਥਾਂਦੇਵਾਲਾ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੰਬਰਦਾਰ, ਕਸ਼ਮੀਰ ਸਿੰਘ, ਸ਼ਰਮਾ ਬਰੀਵਾਲਾ ਆਦਿ ਹਾਜ਼ਰ ਸਨ।

  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *