ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’

Spread the love
11 ਅਪ੍ਰੈਲ  ਬਠਿੰਡਾ  (ਐੱਸ ਐੱਸ ਰਾਹੀ); ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵਾਜਿਬ ਹੱਲ ਨਾ ਕਰਨ ਦੇ ਨਾਲ-ਨਾਲ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 ਮਾਸਟਰ ਅਤੇ 6635 ਈਟੀਟੀ ਭਰਤੀਆਂ ਦੇ ਸੈਕੜੇ ਅਧਿਆਪਕਾਂ ਨੂੰ ਬਾਹਰ ਕਰਕੇ ਗਹਿਰੀ ਪ੍ਰੇਸ਼ਾਨੀ ਵਿੱਚ ਧੱਕ ਦਿੱਤਾ ਗਿਆ ਹੈ। ਇੱਕ ਜੁੱਟ ਹੋ ਕੇ ਸੰਘਰਸ਼ ਕਰਨ ਦੇ ਫੈਸਲੇ ਤਹਿਤ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.), ਵੱਲ ਅੱਜ  ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲ ‘ਮੰਗ ਪੱਤਰ’ ਭੇਜੇ ਗਏ ਹਨ। ਮੰਗਾਂ ਦਾ ਵਾਜਿਬ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ‘ਚੇਤਾਵਨੀ ਮਾਰਚ’ ਕੱਢਣ ਅਤੇ 10 ਮਈ ਨੂੰ ਲੁਧਿਆਣਾ (ਪੱਛਮੀ) ਹਲਕੇ ਵਿੱਚ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕਰਨ ਦੀ ਚੇਤਾਵਨੀ ਦਿੱਤੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਡੀ.ਟੀ.ਐੱਫ. ਦੇ  ਆਗੂਆਂ ਹਰਜਿੰਦਰ ਸੇਮਾ, ਬੂਟਾ ਸਿੰਘ ਰੋਮਾਣਾ, ਅੰਮ੍ਰਿਤਪਾਲ ਸਿੰਘ ਮਾਨ, ਗੁਰਪਾਲ ਸਿੰਘ, ਸੁਨੀਲ ਕੁਮਾਰ, ਨਰਿੰਦਰ ਬੱਲੂਆਣਾ, ਅਮਰਦੀਪ ਸਿੰਘ, ਗੁਰਸੇਵਕ ਸਿੰਘ ਫੂਲ   ਨੇ ਮੰਗ ਕੀਤੀ ਕਿ ਨਿਯੁਕਤੀ ਸੂਚੀਆਂ ਰਿਕਾਸਟ ਹੋਣ ਕਾਰਨ ਸੂਚੀ ਵਿੱਚੋਂ ਬਾਹਰ ਕੀਤੇ ਵੱਖ-ਵੱਖ ਕਾਡਰਾਂ ਦੇ ਸੈਕੜੇ ਅਧਿਆਪਕਾਂ ਦੀ ਹੁਣ ਤੱਕ ਦੀ ਨੌਕਰੀ ਅਤੇ ਭਵਿੱਖ ਪੂਰਨ ਸੁਰੱਖਿਅਤ ਕੀਤਾ ਜਾਵੇ। ਇਸ ਮਾਮਲੇ ਵਿੱਚ 3704 ਕਾਡਰ ਨੂੰ ਜਾਰੀ ਨੋਟਿਸ ਮੁੱਢੋਂ ਰਦ ਕੀਤੇ ਜਾਣ ਦੀ ਵੀ ਪੁਰਜੋਰ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਰੀਕਾਸਟ ਸੂਚੀਆਂ ਦੇ ਨਾਂ ਹੇਠ ਜੇਕਰ ਕਿਸੇ ਵੀ ਅਧਿਆਪਕ ਦੀ ਨੌਕਰੀ ‘ਤੇ ਕੋਈ ਖਤਰਾ ਖੜ੍ਹਾ ਕੀਤਾ ਗਿਆ ਤਾਂ ਅਧਿਆਪਕਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।  ਇਸ ਤੋਂ ਇਲਾਵਾ ਆਪਣੇ ਘਰਾਂ ਤੋਂ ਸੈਕੜੇ ਕਿਲੋਮੀਟਰ ਦੂਰ ਸੇਵਾਵਾਂ ਨਿਭਾਅ ਰਹੇ 6635 ਈਟੀਟੀ, 4161 ਤੇ 2392 ਮਾਸਟਰ, ਪੱਖਪਾਤੀ ਸਟੇਸ਼ਨ ਚੋਣ ਨੀਤੀ ਦਾ ਸ਼ਿਕਾਰ ਈਟੀਟੀ ਤੋਂ ਮਾਸਟਰ ਅਤੇ ਮਾਸਟਰ ਤੋਂ ਲੈਕਚਰਾਰ ਪ੍ਰੋਮੋਟਡ ਅਧਿਆਪਕਾਂ ਅਤੇ ਛੋਟ ਪ੍ਰਾਪਤ ਕੈਟੇਗਰੀਆਂ ਲਈ ਬਿਨਾਂ ਸ਼ਰਤ ਬਦਲੀ ਦਾ ਵਿਸ਼ੇਸ਼ ਮੌਕਾ ਦੇਣ ਅਤੇ ਬਾਕੀ ਅਧਿਆਪਕਾਂ ਲਈ ਵੀ ‘ਆਮ ਬਦਲੀਆਂ-2025’ ਦੀ ਪ੍ਰੀਕਿਰਿਆ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਮੰਗ ਕੀਤੀ ਕਿ ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖ਼ਾਹ ਰਿਵਿਜ਼ਨ ਕਰਕੇ ਕਟੌਤੀ ਕਰਨ ਦੇ ਗੈਰ ਵਾਜਿਬ ਅਤੇ ਮਾਰੂ ਫੈਸਲੇ ਨੂੰ ਮੁੱਢੋਂ ਰੱਦ ਕੀਤਾ ਜਾਵੇ, ਅਧਿਆਪਕ ਸਾਥੀ ਨਰਿੰਦਰ ਭੰਡਾਰੀ, ਡਾ. ਰਵਿੰਦਰ ਕੰਬੋਜ਼, ਓਡੀਐੱਲ ਅਧਿਆਪਕਾਂ ਅਤੇ 7654 ਹਿੰਦੀ ਵਿਸ਼ੇ ਦੇ ਅਧਿਆਪਕਾਂ ਵਿੱਚੋਂ ਪੈਂਡਿੰਗ ਰੈਗੂਲਰ ਆਰਡਰ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਅਧਿਆਪਕਾਂ ਦੇ ਸਾਰੇ ਕਾਡਰਾਂ ਦੀਆਂ ਰਹਿੰਦਿਆਂ ਤਰੱਕੀਆਂ ਬਿਨਾਂ ਕਿਸੇ ਪੱਖਪਾਤ ਸਾਰੇ ਖਾਲੀ ਸਟੇਸ਼ਨਾਂ ਲਈ ਮੁਕੰਮਲ ਕੀਤੀਆਂ ਜਾਣ। 180 ਈ.ਟੀ.ਟੀ. (4500 ਈ.ਟੀ.ਟੀ.) ਅਧਿਆਪਕਾਂ ਦੀ ਚਾਰ ਸਾਲ ਦੀ ਮੁੱਢਲੀ ਸਰਵਿਸ ਨੂੰ ਬਹਾਲ ਕਰਕੇ ਪੁਰਾਣੇ ਤਨਖਾਹ ਸਕੇਲ ਮੁੜ ਲਾਗੂ ਕੀਤੇ ਜਾਣ। ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ, ਐਸੋਸੀਏਟ ਅਧਿਆਪਕਾਂ, ਸਮੂਹ ਕੱਚੇ ਅਧਿਆਪਕਾਂ ਅਤੇ ਸਮੱਗਰਾ ਅਧੀਨ ਨਾਨ ਟੀਚਿੰਗ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ। 5994 ਈਟੀਟੀ ਦੇ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ। 4161 ਅਤੇ 3582 ਨੂੰ ਟ੍ਰੇਨਿੰਗ ਲੱਗਣ ਦੀਆਂ ਮਿਤੀਆਂ ਤੋਂ ਸਾਰੇ ਆਰਥਿਕ ਤੇ ਬਾਕੀ ਪੈਂਡਿੰਗ ਲਾਭ ਹਕੀਕੀ ਰੂਪ ਵਿੱਚ ਲਾਗੂ ਕੀਤੇ ਜਾਣ। ਪੁਰਸ਼ ਅਧਿਆਪਕਾਂ ਨੂੰ 10 ਅਤੇ 20 ਸਾਲ ਦੀ ਸਰਵਿਸ ਉਪਰੰਤ ਅਚਨਚੇਤ ਛੁੱਟੀਆਂ ਵਿੱਚ ਵਾਧੇ ਮੌਕੇ ਠੇਕਾ ਅਧਾਰਿਤ ਨੌਕਰੀ ਦੇ ਸਮੇਂ ਨੂੰ ਗਿਣਨਯੋਗ ਮੰਨਿਆ ਜਾਵੇ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *