ਅਨੂਪ ਸ਼ਰਮਾ ਦੇ ਖੰਨਾ ਭਾਜਪਾ ਪ੍ਰਧਾਨ ਬਣਨ ’ਤੇ ਦੋਰਾਹਾ ’ਚ ਸ਼ਾਨਦਾਰ ਸਵਾਗਤ ਸੁਖਜੀਵ ਸਿੰਘ ਬੇਦੀ ਅਤੇ ਬਿੱਲਾ ਬੈਕਟਰ ਵੱਲੋਂ ਸਵਾਗਤ ਸਮਾਰੋਹ ਆਯੋਜਿਤ 

Spread the love
ਦੋਰਾਹਾ 8 ਅਗਸਤ (ਗੁਰਦੀਪ ਸਿੰਘ ਸ਼ਾਹਪੁਰ) : ਭਾਰਤੀ ਜਨਤਾ ਪਾਰਟੀ ਵੱਲੋਂ ਅਨੂਪ ਸ਼ਰਮਾ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਦੋਰਾਹਾ ਪਹੁੰਚਣ ’ਤੇ ਉਨ੍ਹਾਂ ਦਾ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਮੌਕੇ ਸੁਖਜੀਵ ਸਿੰਘ ਬੇਦੀ ਅਤੇ ਬਿੱਲਾ ਬੈਕਟਰ ਦੀ ਅਗਵਾਈ ਹੇਠ ਆਯੋਜਿਤ ਸਵਾਗਤੀ ਸਮਾਗਮ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਅਨੂਪ ਸ਼ਰਮਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਆਗੂਆਂ ਨੇ ਕਿਹਾ ਕਿ ਅਨੂਪ ਸ਼ਰਮਾ ਦੀ ਨਿਯੁਕਤੀ ਨਾਲ ਪਾਰਟੀ ਨੂੰ ਖੰਨਾ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ।ਸਵਾਗਤ ਦੌਰਾਨ ਅਨੂਪ ਸ਼ਰਮਾ ਨੇ ਸਾਥੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ।ਇਸ ਮੌਕੇ ਰਾਹੁਲ ਸਿੰਘ, ਵਿਨੈ ਸੂਦ, ਬਿੱਲਾ ਵੈਕਟਰ, ਸੰਦੀਪ ਪਾਠਕ, ਸੁਨੀਲ ਦੱਤ, ਕ੍ਰਿਸ਼ਨ ਆਨੰਦ, ਨਵੀਨ ਖੰਨਾ, ਬ੍ਰਿਜੇਸ਼ ਤਿਵਾੜੀ, ਲੇਖਰਾਜ ਆਨੰਦ, ਰਾਜੂ ਪੰਡਿਤ, ਨਰਿੰਦਰ ਕੁਮਾਰ, ਪਾਲ ਮਸ਼ਾਲ ਸਮੇਤ ਹੋਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।ਸਮਾਗਮ ਦੌਰਾਨ ਆਗੂਆਂ ਅਤੇ ਵਰਕਰਾਂ ਵੱਲੋਂ ਅਨੂਪ ਸ਼ਰਮਾ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *