ਅਨੇਕ ਸਿੰਘ ਬਰਾੜ ਬਣੇ ਕੌਮੀ ਕੋਆਰਡੀਨੇਟਰ

Spread the love

ਦੋਦਾ, ਸ਼੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਪ੍ਰਸਿੱਧ ਸਮਾਜ ਸੇਵੀ ਤੇ ਸਿਆਸੀ ਆਗੂ ਅਨੇਕ ਸਿੰਘ ਬਰਾੜ ਮਧੀਰ ਨੂੰ ਕਾਂਗਰਸ ਪਾਰਟੀ ਵੱਲੋਂ ਆਲ ਇੰਡੀਆ ਕਿਸਾਨ ਕਾਂਗਰਸ ਦੇ ਕੌਮੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੇ ਇਲਾਕੇ ਭਰ ਚ ਅਨੇਕ ਬਰਾੜ ਨੂੰ ਚਾਹੁਣ ਵਾਲਿਆਂ ਚ ਬੇਹੱਦ ਖੁਸ਼ੀ ਪਾਈ ਜਾ ਰਹੀ ਹੈ। ਅਨੇਕ ਬਰਾੜ ਜੋ ਕਿ ਹਲਕਾ ਗਿੱਦੜਬਾਹਾ ਦੇ ਲੋਕਾਂ ਲਈ ਮਸੀਹਾ ਵਜੋਂ ਸਮਾਜ ਸੇਵੀ ਕੰਮਾਂ ਚ ਵਿਚਰ ਰਹੇ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ ਲਈ ਵੀ ਵੱਡੀ ਘਾਲਣਾ ਘਾਲ ਰਹੇ ਹਨ। ਉਨ੍ਹਾਂ ਦੀਆਂ ਅਜਿਹੀਆਂ ਚੰਗੀਆਂ ਕਾਰਗੁਜ਼ਰੀਆਂ ਸਦਕਾ ਹੀ ਕਾਂਗਰਸ ਵੱਲੋਂ ਉਨ੍ਹਾਂ ਨੂੰ ਇਸ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਅਨੇਕ ਬਰਾੜ ਜੋ ਕਿ 30 ਸਾਲ ਦੀ ਉਮਰ ’ਚ ਸਭ ਤੋਂ ਘੱਟ ਉਮਰ ਦਾ ਰਾਸ਼ਟਰੀ ਕੁਆਰਡੀਨੇਟਰ (ਆਲ ਇੰਡੀਆ) ਬਣੇ ਹਨ। ਇਸ ਮੌਕੇ ਗੱਲਬਾਤ ਦੌਰਾਨ ਅਨੇਕ ਬਰਾੜ ਨੇ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਇਸ ਨਿਯੁਕਤੀ ਲਈ ਆਲ ਇੰਡੀਆ ਕਾਂਗਰਸ ਕਮੇਟੀ ਤੇ ਆਲ ਇੰਡੀਆ ਕਿਸਾਨ ਕਾਂਗਰਸ ਚੇਅਰਮੈਨ ਦਾ ਧੰਨਵਾਦ ਕੀਤਾ।

  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *