ਅਮਰੀਕ ਸਿੰਘ ਬਿੱਟਾ ਦੀ ਅਗਵਾਈ ਹੇਠ ਜੋਧਾਨਗਰੀ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਭਰਵੀਂ ਮੀਟਿੰਗ।

Spread the love
ਚੌਂਕ ਮਹਿਤਾ,13 ਅਗਸਤ (ਰਾਜਵਿੰਦਰ ਸਿੰਘ ਰੰਧਾਵਾ) ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੱਲੋਂ ਪਾਰਟੀ ਦੀਆਂ ਨੀਤੀਆਂ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਸਬੰਧੀ ਜੋਧਾਨਗਰੀ ਵਿਖੇ ਇੱਕ ਭਰਵੀਂ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਹਲਕਾ ਜੰਡਿਆਲਾ ਗੁਰੂ ਦੇ ਸੇਵਾਦਾਰ ਅਮਰੀਕ ਸਿੰਘ ਬਿੱਟਾ ਤੇ ਯੂਥ ਵਿੰਗ ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜੁਗਰਾਜ ਸਿੰਘ ਉਦੋਂ ਨੰਗਲ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਥੇਬੰਦਕ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਵਰਕਰਾਂ ਦੀ ਭੂਮਿਕਾ ਅਹਿਮ ਹੈ।ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਇਲਾਕੇ ਦੇ ਸਮਰਥਕ ਹਾਜ਼ਰ ਸਨ। ਮੀਟਿੰਗ ਦੌਰਾਨ ਪਾਰਟੀ ਦੀਆਂ ਆਉਣ ਵਾਲੀਆਂ ਸਰਗਰਮੀਆਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਪ੍ਰਧਾਨ ਜੁਗਰਾਜ ਸਿੰਘ ਡੇਹਰੀਵਾਲ,ਬੀਬੀ ਰਾਜਬੀਰ ਕੌਰ ਸਾਬਕਾ ਸਰਪੰਚ ਜੱਬੋਵਾਲ ,ਸੁਖਪਾਲ ਸਿੰਘ ਖੇਲਾ,ਧਰਮਿੰਦਰ ਸਿੰਘ ਨਿਜਾਮਪੁਰ,ਅੰਮ੍ਰਿਤਪਾਲ ਸਿੰਘ ਜੱਬੋਵਾਲ , ਨਿਰਮਲ ਸਿੰਘ ਸਾਬਕਾ ਮੈਂਬਰ, ਰਵਿੰਦਰ ਸਿੰਘ ਆੜਤੀਆਂ, ਬਾਬਾ ਸੁਖਚੈਨ ਸਿੰਘ, ਰਜਵੰਤ ਕੌਰ, ਬੀਬੀ ਕੰਵਲਜੀਤ ਕੌਰ, ਬੀਬੀ ਜੋਗਿੰਦਰ ਕੌਰ, ਮਲੂਕ ਸਿੰਘ ਸਾਬਕਾ ਮੈਂਬਰ, ਗਿਆਨੀ ਸੁਖਦੇਵ ਸਿੰਘ ਤੇ ਹੋਰ ਬਹੁਤ ਸਾਰੇ ਮੋਹਤਬਰ ਵਿਅਕਤੀ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *