ਅਮਰੀਕ ਸਿੰਘ ਬਿੱਟਾ ਵੱਲੋਂ ਡੇਅਰੀਵਾਲ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਭਰਵੀਂ ਮੀਟਿੰਗ

Spread the love
ਚੌਂਕ ਮਹਿਤਾ, 18 ਅਗਸਤ (ਰਾਜਵਿੰਦਰ ਸਿੰਘ ਰੰਧਾਵਾ): ਹਲਕਾ ਜੰਡਿਆਲਾ ਗੁਰੂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਸਿਖਰਾਂ ਤੇ ਪਹੁੰਚਦਿਆਂ ਪਿੰਡ ਡੇਅਰੀਵਾਲ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕਾ ਜੰਡਿਆਲਾ ਗੁਰੂ ਦੇ ਸੇਵਾਦਾਰ ਅਮਰੀਕ ਸਿੰਘ ਬਿੱਟਾ ਵਿਸ਼ੇਸ਼ ਤੌਰ ਤੇ ਪੁੱਜੇ,ਜਿਸ ਵਿੱਚ ਪਾਰਟੀ ਨਾਲ ਸਬੰਧਤ ਵਰਕਰਾਂ ਅਤੇ ਸਮਰਥਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਮੀਟਿੰਗ ਦਾ ਪ੍ਰਬੰਧ ਜੁਗਰਾਜ ਸਿੰਘ ਡੇਅਰੀਵਾਲ ਦੇ ਯਤਨਾਂ ਸਦਕਾ ਉਨ੍ਹਾਂ ਦੇ ਗ੍ਰਹਿ ਵਿਖੇ ਕੀਤਾ ਗਿਆ। ਇਸ ਮੌਕੇ ਅਮਰੀਕ ਸਿੰਘ ਬਿੱਟਾ ਨੇ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਹੋਰ ਸਰਗਰਮ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।ਅਮਰੀਕ ਸਿੰਘ ਬਿੱਟਾ ਨੇ ਕਿਹਾ ਕਿ ਪਾਰਟੀ ਦੀ ਤਾਕਤ ਉਸਦੇ ਮਿਹਨਤੀ ਵਰਕਰ ਹਨ ਅਤੇ ਵਰਕਰਾਂ ਨੂੰ ਇਕਜੁੱਟ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਯੋਗ ਮੰਚ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਉਨ੍ਹਾਂ ਨੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।ਇਸ ਮੌਕੇ ਜੁਗਰਾਜ ਸਿੰਘ ਡੇਅਰੀਵਾਲ ਤੋਂ ਇਲਾਵਾ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ਸਨ। ਮੀਟਿੰਗ ਦੌਰਾਨ ਪਾਰਟੀ ਦੀਆਂ ਆਉਣ ਵਾਲੀਆਂ ਸਰਗਰਮੀਆਂ ਅਤੇ ਇਲਾਕੇ ਵਿੱਚ ਲੋਕਾਂ ਨਾਲ ਸੰਪਰਕ ਹੋਰ ਮਜ਼ਬੂਤ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਬਾਬਾ ਦਲਜੀਤ ਸਿੰਘ,ਬੀਬੀ ਰਾਜਬੀਰ ਕੌਰ ਜੱਬੋਵਾਲ, ਬੀਬੀ ਸਰਬਜੀਤ ਕੌਰ ਜੱਬੋਵਾਲ ,ਬਾਊ ਤਲਵਿੰਦਰ ਸਿੰਘ ਜੋਧਾਨਗਰੀ,ਭਾਈ ਰਵਿੰਦਰ ਸਿੰਘ ਆੜਤੀਆ ਜੋਧਾਨਗਰੀ,ਭਾਈ ਬਲਵਿੰਦਰ ਸਿੰਘ ਰਮਾਣਾਚੱਕ,ਭਾਈ ਬਲਵਿੰਦਰ ਸਿੰਘ ਬੱਬਰ ,ਭਾਈ ਅੰਮ੍ਰਿਤਪਾਲ ਸਿੰਘ ਜੱਬੋਵਾਲ,    ਸੁਖਦੇਵ ਸਿੰਘ, ਪ੍ਰਮਜੀਤ ਸਿੰਘ, ਗੁਰਵਿੰਦਰ ਸਿੰਘ, ਬਾਬਾ ਸੁਰਜੀਤ ਸਿੰਘ,ਬਿਕਰਮ ਸਿੰਘ, ਮਨਜੀਤ ਕੌਰ, ਬਖਤੋਰ ਸਿੰਘ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *