ਅਰੋੜਾ ਮਹਾਂਸਭਾ ਇਸਤਰੀ ਵਿੰਗ ਫ਼ਿਰੋਜ਼ਪੁਰ ਦਾ ਗਠਨ ਰਜਨੀ ਜੱਗਾ ਗੋਕਲਾਨੀ ਦੇ ਸਿਰ ਤੇ ਸੱਜਿਆ ਪ੍ਰਧਾਨਗੀ ਦਾ ਤਾਜ

Spread the love
ਫ਼ਿਰੋਜ਼ਪੁਰ, 6 ਜੁਲਾਈ (ਅਸ਼ੋਕ ਭਾਰਦਵਾਜ) ਅਰੋੜਾ ਮਹਾਂਸਭਾ ਇਸਤਰੀ ਵਿੰਗ, ਫ਼ਿਰੋਜ਼ਪੁਰ ਦਾ ਗਠਨ ਅੱਜ ਹਰੀਸ਼ ਵੈਜੀਟੇਰੀਅਨ ਵਿਖੇ ਬਹੁਤ ਹੀ ਉਤਸ਼ਾਹ ਅਤੇ ਭਰਪੂਰ ਹਾਜ਼ਰੀ ਵਿੱਚ ਕੀਤਾ ਗਿਆ। ਇਸ ਮੌਕੇ ਅਰੋੜਾ ਪਰਿਵਾਰ ਦੇ ਵੱਡੀ ਗਿਣਤੀ ਵਿੱਚ ਮੈਂਬਰ ਅਤੇ ਸਮਾਜ ਦੇ ਮਾਣਯੋਗ ਸੱਜਣ ਹਾਜ਼ਰ ਰਹੇ। ਸਮਾਗਮ ਦੌਰਾਨ ਸਰਬਸੰਮਤੀ ਨਾਲ ਸ਼੍ਰੀਮਤੀ ਰਜਨੀ ਜੱਗਾ ਗੋਕਲਾਨੀ ਨੂੰ ਅਰੋੜਾ ਮਹਾਂਸਭਾ ਇਸਤਰੀ ਵਿੰਗ, ਫ਼ਿਰੋਜ਼ਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਸਤਰੀ ਵਿੰਗ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਬੋਲਦਿਆਂ ਹਾਜ਼ਰ ਆਗੂਆਂ ਨੇ ਕਿਹਾ ਕਿ ਰਜਨੀ ਜੱਗਾ ਗੋਕਲਾਨੀ ਕਿਸੇ ਵੀ ਜਾਣ-ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਲੰਬੇ ਸਮੇਂ ਤੋਂ ਸਿੱਖਿਆ, ਸਮਾਜ ਸੇਵਾ ਅਤੇ ਸਮਾਜਿਕ ਸਰਗਰਮੀਆਂ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੀ ਨਿਸ਼ਠਾ, ਸੇਵਾ ਭਾਵਨਾ ਅਤੇ ਲੀਡਰਸ਼ਿਪ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਆਪਣੇ ਸੰਬੋਧਨ ਵਿੱਚ ਰਜਨੀ ਜੱਗਾ ਗੋਕਲਾਨੀ ਨੇ ਅਰੋੜਾ ਮਹਾਂਸਭਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਭਰੋਸੇ ‘ਤੇ ਪੂਰੀ ਤਰ੍ਹਾਂ ਖਰਾ ਉਤਰਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਇਸਤਰੀ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ, ਮਹਿਲਾਵਾਂ ਨੂੰ ਸਮਾਜ ਸੇਵਾ ਨਾਲ ਜੋੜਨ ਅਤੇ ਅਰੋੜਾ ਪਰਿਵਾਰ ਨੂੰ ਹਰ ਸਮਾਜਿਕ, ਸੱਭਿਆਚਾਰਕ ਅਤੇ ਸੇਵਾ ਕਾਰਜ ਵਿੱਚ ਅੱਗੇ ਲੈ ਕੇ ਜਾਣ ਲਈ ਪੂਰੀ ਟੀਮ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਸਤੀਸ਼ ਅਰੋੜਾ,ਵਾਈਸ ਪ੍ਰਧਾਨ ਅਸ਼ਵਨੀ ਕੁਮਾਰ ਢੀਂਗਰਾ ਐਡਵੋਕੇਟ ਜਨਰਲ ਸਕੱਤਰ ਅਰੋੜਾ ਮਹਾਸਭਾ ਪੰਜਾਬ, ਅਰੋੜਾ ਮਹਾਸਭਾ ਪੰਜਾਬ ਪ੍ਰਧਾਨ, ਤਿਲਕ ਰਾਜ ਅਰੋੜਾ ਪ੍ਰਧਾਨ ਅਰੋੜਾ ਮਹਾ ਸਭਾ ਫ਼ਿਰੋਜ਼ਪੁਰ ਸਿਟੀ), ਸ਼੍ਰੀ ਅਸ਼ੋਕ ਪਸਰੀਚਾ (ਚੇਅਰਮੈਨ, ਅਰੋੜਾ ਮਹਾਂਸਭਾ ਜ਼ਿਲ੍ਹਾ ਫ਼ਿਰੋਜ਼ਪੁਰ), ਐਡਵੋਕੇਟ ਗਗਨ ਗੋਕਲਾਨੀ ਸ਼ਿਵਾਨੀ ਗੋਕਲਾਨੀ ਗਿਆਨ ਗੋਕਲਾਨੀ ਜੀ ਮੀਨਾ ਕੁਮਾਰੀ ਸੋਨੂੂੰ ਨੀਲਮ ਸਵੀਟ ਬਾਲਾ ਪਾਇਲ ਵੀਰਮ ਬਾਲਾ ਜੀ ਬੈਂਕ ਮੈਨੇਜਰ,ਅਦਿਤੀ ,ਬੱਬਰ ਜੀ ਐਡਵੋਕੇਟ ਰਾਜਗਗਨ ਗੋਕਲਾਨੀ ਅਤੇ ਨੀਵ ਗਗਨ ਗੋਕਲਾਨੀ ਅਰੋੜਾ ਪਰਿਵਾਰ ਦੇ ਮੈਂਬਰ ਵੀ ਹਾਜ਼ਰ ਸਨ ਸਭ ਨੇ ਸ਼੍ਰੀਮਤੀ ਰਜਨੀ ਜੱਗਾ ਗੋਕਲਾਨੀ ਜੀ ਨੂੰ ਪ੍ਰਧਾਨ ਬਣਨ ਤੇ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਤਰੱਕੀ ਕਰਨ ਦੀਆਂ ਦੁਆਵਾਂ ਦਿੱਤੀਆਂ
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *