ਅਸ਼ਵਨੀ ਬਘਾਣੀਆ ਬਣੇ ਜੈ ਭੀਮ ਯੂਨਾਈਟਿਡ ਵਾਇਸ ਆਫ਼ ਪੰਜਾਬ ਜਿਲ੍ਹਾ ਕਪੂਰਥਲਾ ਦੇ ਸ਼ਹਿਰੀ ਪ੍ਰਧਾਨ

Spread the love

ਫਗਵਾੜਾ 22 ਅਗਸਤ (  ਪ੍ਰੀਤ ਕੌਰ ਪ੍ਰੀਤੀ       ) ਜੈ ਭੀਮ ਯੂਨਾਈਟਿਡ ਵਾਇਸ ਆਫ਼ ਪੰਜਾਬ ਦੇ ਜਥੇਬੰਦੀ ਦੇ ਮੁੱਖ ਜਥੇਬੰਦਕ ਸਕੱਤਰ ਸ੍ਰ ਗੁਰਚਰਨ ਸਿੰਘ ਉੱਪਲ ਨੇ ਹੈੱਡ ਆਫਿਸ ਚਾਹਲ ਨਗਰ ਫਗਵਾੜਾ ਤੋਂ ਪ੍ਰੈੱਸ ਬਿਆਨ  ਜਾਰੀ ਕਰਦੇ ਹੋਏ ਦੱਸਿਆ ਕਿ ਜਥੇਬੰਦੀ ਦੇ ਪ੍ਰਧਾਨ ਡਾਕਟਰ ਹਰਜਿੰਦਰ ਸਿੰਘ ਜੱਖੂ ਦੀ ਪ੍ਰਵਾਨਗੀ ਨਾਲ ਸੈਂਟਰਲ ਕਮੇਟੀ ਮੈਂਬਰ ਅਸ਼ਵਨੀ ਬਘਾਣੀਆ ਨੂੰ ਜ਼ਿਲ੍ਹਾ ਕਪੂਰਥਲਾ ਸ਼ਹਿਰੀ ਦਾ ਜਿਲ੍ਹਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਬੇਡਕਰਵਾਦੀ ਪਰਸ਼ੋਤਮ ਖੇੜਾ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਨੌਜਵਾਨ ਆਗੂ ਜੱਸੀ ਕੋਟਰਾਣੀ ਨੂੰ ਜਿਲ੍ਹਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਫੈਂਸਲਾ ਕੀਤਾ ਗਿਆ। ਉੱਪਲ ਜੀ ਨੇ ਇਹ ਵੀ ਦਸਿਆ ਕਿ ਜ਼ਿਲ੍ਹਾ ਪੱਧਰ ਤੇ ਸ਼ਹਿਰੀ ਅਤੇ ਦਿਹਾਤੀ ਇਕਾਈਆਂ ਵੱਖ- ਵੱਖ ਬਣਨਗੀਆਂ। ਇਸ ਮੌਕੇ  ਡਾਕਟਰ ਹਰਜਿੰਦਰ ਸਿੰਘ ਜੱਖੂ ਨੇ ਦੱਸਿਆ ਕਿ ਸਮਾਜਿਕ ਜਥੇਬੰਦੀ ਵਲੋਂ ਪਹਿਲਾ ਕੈਡਰ ਕੈਂਪ ਮਿਤੀ 6 ਤੇ 7 ਸਤੰਬਰ ਨੂੰ ਡਾ.ਅੰਬੇਡਕਰ ਭਵਨ ਅਰਬਨ ਅਸਟੇਟ ਫਗਵਾੜਾ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਜੈ ਭੀਮ ਦੀ ਸਮੁੱਚੀ ਟੀਮ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਡਾ. ਜੱਖੂ ਨੇ ਬਹੁਜਨ ਸਮਾਜ ਨੂੰ ਅਪੀਲ ਕੀਤੀ ਜੋ ਇਸ ਕੈਡਰ ਕੈਂਪ ਵਿੱਚ ਭਾਗ ਲੈਣਾ ਚਾਹੁੰਦਾ ਹੈ ਉਹ ਜਥੇਬੰਦੀ ਦੇ ਹੈੱਡ ਆਫਿਸ ਵਿਖੇ ਆ ਕੇ ਫਾਰਮ ਭਰ ਸਕਦਾ ਹੈ।ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਅਸ਼ਵਨੀ ਬਘਾਣੀਆ ਨੇ ਜੈ ਭੀਮ ਯੂਨਾਈਟਿਡ ਵੁਆਇਸ ਆਫ ਪੰਜਾਬ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਮੈਨੂੰ ਹਾਈਕਮਾਂਡ ਵਲੋਂ ਦਿੱਤੀ ਗਈ ਹੈ ਉਸ ਨੂੰ ਮੈਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ ਅਤੇ ਬਾਬਾ ਸਾਹਿਬ ਜੀ ਦੀ ਵਿਚਾਰਧਾਰਾ ਅਤੇ ਮਹਾਂਪੁਰਸ਼ਾਂ ਦੇ ਮਿਸ਼ਨ ਨੂੰ ਜਨ ਜਨ ਤੱਕ ਲਿਜਾਣ ਲਈ ਦਿਨ ਰਾਤ ਕੰਮ ਕਰਾਂਗਾ। ਇਸ ਇਸ ਮੌਕੇ ਸਟੇਟ ਕੋਆਰਡੀਨੇਟਰ ਇੰਜ. ਹੈਪੀ ਕੌਲ ਵੀ ਹਾਜ਼ਰ ਸਨ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *