ਸ਼੍ਰੀ ਮੁਕਤਸਰ ਸਾਹਿਬ, 09 ਜੂਨ ()- ਮਾਤਾ ਜਰਨੈਲ ਕੌਰ ਮੈਮੋਰੀਅਲ ਇੰਸਟੀਟਿਊਟ ਆਫ ਨਰਸਿੰਗ ਐਂਡ ਪੈਰਾਮੈਡੀਕਲ ਸਾਇੰਸਜ਼, ਸ੍ਰੀ ਮੁਕਤਸਰ ਸਾਹਿਬ ਵੱਲੋਂ ਦੇਸ਼ ਭਗਤ ਯੂਨਾਇਟਡ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾ. ਜੋਰਾ ਸਿੰਘ ਅਤੇ ਪ੍ਰੋ.ਚਾਂਸਲਰ ਡਾ. ਤੇਜਿੰਦਰ ਕੌਰ ਜੀ ਦੀ ਸਰਪ੍ਰਸਤੀ ਹੇਠ 383, 4oda ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ S.M.O. 383, 4oda ਡਾ. ਰੋਬਿਨ ਕੁਮਾਰ ਅਤੇ ਸਮੂਹ ਸਟਾਫ 383, 4oda ਅਤੇ ਮਾਤਾ ਜਰਨੈਲ ਕੌਰ ਨਰਸਿੰਗ ਕਾਲਜ ਦੇ ਵਿਦਿਆਰਥੀ ਮੌਜੂਦ ਸਨ। ਇਸ ਮੌਕੇ ਮਾਤਾ ਜਰਨੈਲ ਕੌਰ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵੱਲੋਂ ਅਲੱਗ ਅਲੱਗ ਤਰ੍ਹਾਂ ਦੇ ਬੂਟੇ ਲਗਾਏ ਗਏ ਅਤੇ ਆਸ ਪਾਸ ਦੇ ਇਲਾਕੇ ਨੂੰ ਹਰਾ ਭਰਾ ਬਣਾਉਣ ਲਈ ਇੱਕ ਕੋਸ਼ਿਸ਼ ਕੀਤੀ ਗਈ। S.M.O. ਡਾ. ਰੋਬਿਨ ਕੁਮਾਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦੀ ਨੀਹ ਸੰਯੁਕਤ ਰਾਸ਼ਟਰ ਵੱਲੋਂ 1972 ਵਿੱਚ ਵਿਸ਼ਵ ਪੱਧਰ ਤੇ ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਅਤੇ ਚਿੰਤਾ ਤੇ ਕਾਰਨ ਰੱਖੀ ਗਈ ਸੀ। ਉਹਨਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਕਿ ਅੱਜ ਤਾਪਮਾਨ ਵਿੱਚ ਤੇਜ਼ੀ ਨਾਲ ਤਬਦੀਲੀ ਦਾ ਪ੍ਰਭਾਵ ਨਾ ਸਿਰਫ ਮਨੁੱਖਾਂ ਲਈ ਸਗੋਂ ਧਰਤੀ ਦੇ ਸਾਰੇ ਜੀਵਾਂ ਲਈ ਇੱਕ ਵੱਡਾ ਖਤਰਾ ਬਣ ਗਿਆ ਹੈ। ਇਹੀ ਕਾਰਨ ਹੈ ਕਿ ਕਈ ਜਾਨਵਰ ਅਲੋਪ ਹੋ ਰਹੇ ਹਨ। ਇਸ ਦੇ ਨਾਲ ਹੀ ਲੋਕ ਕੈਂਸਰ ਵਰਗੀਆਂ ਸਾਹ ਦੀਆਂ ਬਿਮਾਰੀਆਂ ਦੇ ਲਪੇਟ ਵਿੱਚ ਵੀ ਆ ਰਹੇ ਹਨ ਉਹਨਾਂ ਨੇ ਅਖੀਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕ ਇੱਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ ਜਿਸ ਨਾਲ ਅਸੀਂ ਸਾਡੀ ਧਰਤੀ ਨੂੰ ਪ੍ਰਦੂਸ਼ਣ ਰਹਿਤ ਬਣਾ ਸਕੀਏ। ਰੁੱਖਾਂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ ਕਿਉਂਕਿ ਰੁੱਖ ਹੀ ਹਨ ਜੋ ਸਾਨੂੰ ਰੋਜ਼ ਆਪਣੇ ਜੀਵਨ ਨੂੰ ਸੁਖਾਲੇ ਤਰੀਕੇ ਨਾਲ ਜੀਵਨ ਜਿਉਣ ਵਿੱਚ ਸਹਾਇਤਾ ਕਰਦੇ ਹਨ। ਫਿਰ ਉਸ ਵਿੱਚ ਚਾਹੇ ਸਾਨੂੰ ਸਾਹ ਲੈਣ ਲਈ ਆਕਸੀਜਨ ਪ੍ਰਦਾਨ ਕਰਨਾ ਹੋਵੇ ਜਾਂ ਫਿਰ ਸਾਡੇ ਲਈ ਹਾਨੀਕਾਰਕ ਕਾਰਬਨ ਡਾਈਆਕਸਾਈਡ ਨੂੰ ਆਪਣੇ ਵਿੱਚ ਸਮਾ ਲੈਣਾ ਹੋਵੇ। ਰੁੱਖ ਹੀ ਹਨ ਜੋ ਸਾਡੇ ਆਲੇ ਦੁਆਲੇ ਦੇ ਤਾਪਮਾਨ ਨੂੰ ਵੀ ਸਹੀ ਰੱਖਦੇ ਹਨ। S.M.O. ਡਾ. ਰੋਬਿਨ ਕੁਮਾਰ ਜੀ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸ ਤਰ੍ਹਾਂ ਹੀ ਰੁੱਖ ਲਗਾਉਂਦੇ ਰਹਿਣ ਅਤੇ ਆਪਣੇ ਵਾਤਾਵਰਣ ਨੂੰ ਬਚਾਉਣ ਲਈ ਕੋਸ਼ਿਸ਼ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।
ਕੈਪਸ਼ਨ: ਸੀਐਚਸੀ ਦੋਦਾ ਵਿਖੇ ਪੌਦੇ ਲਗਾਉਣ ਸਮੇਂ ਇੰਸਟੀਚਿਊਟ ਦੇ ਆਹੁਦੇਦਾਰ।
ਫੋਟੋ ਫਾਇਲ: ਐਮਕੇਐਸ 09-06





