ਆਜ਼ਾਦੀ ਸਮਾਗਮਾਂ ਮੌਕੇ ਸ਼ਾਮਲ ਹੋਣ ਲਈ ਫਰੀਦਕੋਟ ਪੁੱਜੇ ਮੁੱਖ ਮੰਤਰੀ

Spread the love

ਫ਼ਰੀਦਕੋਟ 14 ਅਗਸਤ (ਵਿਪਨ ਮਿੱਤਲ):- ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਆਜ਼ਾਦੀ ਸਮਾਗਮਾਂ ਮੌਕੇ ਸ਼ਾਮਲ ਹੋਣ ਲਈ ਫਰੀਦਕੋਟ ਵਿਖੇ ਆਮਦ ਸਮੇਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪਾਰਟੀ ਆਗੂਆਂ ਵੱਲੋਂ ਹੈਲੀਪੈਡ ’ਤੇ ਹੀ ਬੁੱਕੇ ਦੇ ਕੇ ਜੀ ਆਇਆਂ ਆਖਦਿਆਂ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪਹਿਲਾਂ ਡਿਪਟੀ ਕਮਿਸ਼ਨਰ, ਡੀਆਈਜੀ, ਐੱਸਐੱਸਪੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜੀ ਆਇਆਂ ਆਖਦਿਆਂ ਬੁੱਕੇ ਭੇਟ ਕੀਤੇ ਤੇ ਫਿਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਨ੍ਹਾਂ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ, ਫਿਰ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਗੁਰਤੇਜ ਸਿੰਘ ਖੋਸਾ ਜਿਲਾ ਪ੍ਰਧਾਨ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਸਮੇਤ ਹੋਰ ਵੀ ਆਗੂਆਂ ਵੱਲੋਂ ਮੁੱਖ ਮੰਤਰੀ ਦਾ ਸਵਾਗਤ ਕੀਤਾ ਗਿਆ। ਪੁਲਿਸ ਦੀ ਟੁਕੜੀ ਵੱਲੋਂ ਮੁੱਖ ਮੰਤਰੀ ਨੂੰ ਸਲਾਮੀ ਦਿੱਤੀ ਗਈ ਤੇ ਫਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿੱਧਾ ਸਰਕਟ ਹਾਊਸ ਵਿਖੇ ਪੁੱਜੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਅੱਜ ਇੱਥੇ ਪੁੱਜੇ ਹਨ, ਉਹ ਭਲਕੇ 15 ਅਗਸਤ ਨੂੰ ਨਹਿਰੂ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਉਣਗੇ ਅਤੇ ਫ਼ਰੀਦਕੋਟ ਜ਼ਿਲ੍ਹੇ ਵਿੱਚ 35 ਦੇ ਕਰੀਬ ਤਿਆਰ ਹੋ ਚੁੱਕੇ ਪ੍ਰਾਜੈਕਟਾਂ ਦਾ ਉਦਘਾਟਨ ਵੀ ਕਰਨਗੇ। ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਲਾਂ ਤੋਂ ਲਮਕ ਰਹੇ ਕੰਮ ਮੁਕੰਮਲ ਕਰ ਲਏ ਹਨ। ਸ਼ਹਿਰ ਵਿੱਚ ਟੁੱਟੀਆਂ ਸੜਕਾਂ ਦੀ ਮੁਰੰਮਤ ਕੀਤੀ ਗਈ ਹੈ ਤੇ ਕੂੜੇ ਦੇ ਢੇਰ ਚੁੱਕ ਦਿੱਤੇ ਗਏ ਹਨ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਾਰੇ ਪ੍ਰਾਜੈਕਟਾਂ ਦਾ ਉਦਘਾਟਨ ਆਨਲਾਈਨ ਹੀ ਕੀਤਾ ਜਾਵੇਗਾ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *