‘ਆਪ’, ਅਕਾਲੀ ਦਲ ਤੇ ਭਾਜਪਾ ਨੂੰ ਝਟਕਾ: ਪਿੰਡ ਭੈਣੀ ਮਟੂਆ ਦੇ 54 ਸਰਗਰਮ ਵਰਕਰ ਪਰਿਵਾਰਾਂ ਸਮੇਤ ਕਾਂਗਰਸ ‘ਚ ਸ਼ਾਮਿਲ ​ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ

Spread the love

​’ਲੋਕ ਵਿਰੋਧੀ ਨੀਤੀਆਂ ਕਾਰਨ 2027 ‘ਚ ਮੌਜੂਦਾ ਸਰਕਾਰ ਨੂੰ ਚਲਦਾ ਕਰਨਗੇ ਪੰਜਾਬ ਦੇ ਵੋਟਰ’ : ਸਿੱਕੀ

 ਸ੍ਰੀ ਗੋਇੰਦਵਾਲ ਸਾਹਿਬ  , 10 ਜੂਨ (ਕਰਨੈਲ ਸਿੰਘ ਰਿੰਕੂ) — ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਭੈਣੀ ਮਟੂਆ ਵਿਖੇ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਬੀ.ਜੇ.ਪੀ. ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਇਨ੍ਹਾਂ ਪਾਰਟੀਆਂ ਦੇ 54 ਸਰਗਰਮ ਵਰਕਰ ਆਪੋ-ਆਪਣੇ ਦਲਾਂ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹ ਸਾਰੇ ਵਰਕਰ ਪਿੰਡ ਅਤੇ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਸਾਬਕਾ ਸਰਪੰਚ ਹਰਜਿੰਦਰ ਸਿੰਘ, ਸਾਬਕਾ ਸਰਪੰਚ ਕੁਲਬੀਰ ਸਿੰਘ, ਬਲਜਿੰਦਰ ਸਿੰਘ ਅਤੇ ਦਿਲਬਾਗ ਸਿੰਘ ਲਾਡੀ ਦੀ ਪ੍ਰੇਰਨਾ ਸਦਕਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਹਲਕੇ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਵਿੱਚ ਕਾਂਗਰਸ ‘ਚ ਸ਼ਾਮਿਲ ਹੋਏ। ​ਸਾਬਕਾ ਵਿਧਾਇਕ ਸਿੱਕੀ ਨੇ ਸਾਰੇ ਵਰਕਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਪਾਰਟੀ ਦੇ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਹਨਤੀ ਤੇ ਇਮਾਨਦਾਰ ਆਗੂਆਂ ਨੂੰ ਸਮੇਂ-ਸਮੇਂ ‘ਤੇ ਬਣਦੀਆਂ ਜ਼ਿੰਮੇਵਾਰੀਆਂ ਸੌਂਪ ਕੇ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਮੁੱਖ ਤੌਰ ‘ਤੇ ਜਸਬੀਰ ਸਿੰਘ (ਮੈਂਬਰ ਪੰਚਾਇਤ), ਬਿਕਰਮਜੀਤ ਸਿੰਘ (ਮੈਂਬਰ ਪੰਚਾਇਤ), ਹਰਦੀਪ ਸਿੰਘ (ਮੈਂਬਰ ਪੰਚਾਇਤ), ਖਜ਼ਾਨ ਸਿੰਘ, ਹਰਪ੍ਰੀਤ ਸਿੰਘ ਸਰਾਂ, ਰਣਜੀਤ ਸਿੰਘ ਸਰਾਂ, ਸੁਬੇਗ ਸਿੰਘ ਚਾਹਲ, ਦਲਜੀਤ ਸਿੰਘ ਚਾਹਲ, ਵਰਿੰਦਰ ਸਿੰਘ ਚਾਹਲ, ਸੁਖਵਿੰਦਰ ਸਿੰਘ ਚਾਹਲ, ਹਰਜਿੰਦਰ ਸਿੰਘ ਚਾਹਲ, ਰਮੇਸ਼ ਸਿੰਘ, ਹੀਰਾ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ, ਸੁਖਮਣ ਸਿੰਘ ਅਤੇ ਮਨਜੀਤ ਸਿੰਘ ਸਮੇਤ 54 ਪਤਵੰਤੇ ਸੱਜਣ ਆਪੋ-ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹਨ। ਇਸ ਮੌਕੇ ਹਾਕਮ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਹੀਆਂ ਕਿ ਅੱਜ ਪੰਜਾਬ ਅਤੇ ਖ਼ਾਸ ਕਰਕੇ ਖਡੂਰ ਸਾਹਿਬ ਹਲਕੇ ਦਾ ਸੂਝਵਾਨ ਵੋਟਰ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੁੜ ਚਲਾਉਣ ਲਈ ਕਾਂਗਰਸ ਦਾ ਪੱਲਾ ਫੜ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਪੰਜਾਬੀਆਂ ਨੇ ਪਰਖ ਲਿਆ ਹੈ, ਜਿਨ੍ਹਾਂ ਨੇ ਪੰਜਾਬ ਨੂੰ ਕੇਵਲ ਲੁੱਟਿਆ ਹੈ। ਮੌਜੂਦਾ ਬੇਦਰਦ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਪਟਿਆਲਾ ਵਿਖੇ ਡਾਂਗਾਂ ਨਾਲ ਜਲੀਲ ਕੀਤਾ, ਜਿਸ ਦਾ ਜਵਾਬ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਆਜ ਸਮੇਤ ਦੇਣਗੇ ਅਤੇ ਵਿਰੋਧੀਆਂ ਦੀਆਂ ਜ਼ਮਾਨਤਾਂ ਜ਼ਬਤ ਕਰਵਾ ਕੇ ਮੁੜ ਕਾਂਗਰਸ ਦੀ ਸਰਕਾਰ ਬਣਾਉਣਗੇ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਇਲਾਕੇ ਦੀ ਸੇਵਾ ਨਿਰੰਤਰ ਕੀਤੀ ਜਾ ਸਕੇ। ਵਰਨਣਯੋਗ ਹੈ ਕਿ ਹਲਕੇ ਅੰਦਰ ਸਿੱਕੀ ਵੱਲੋਂ ਨਿਮਰਤਾ ਨਾਲ ਕੀਤੀਆਂ ਸੇਵਾਵਾਂ ਸਦਕਾ ਪਿੰਡ-ਪਿੰਡ ਅਤੇ ਬੂਥ ਪੱਧਰ ‘ਤੇ ਲੋਕ ਕਾਂਗਰਸ ਨਾਲ ਜੁੜ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਸੁਖਵੰਤ ਸਿੰਘ ਕੈਪਟਨ, ਗੁਰਵਿੰਦਰ ਸਿੰਘ ਗਿੰਦਰ, ਚੇਅਰਮੈਨ ਸੁਖਚੈਨ ਸਿੰਘ, ਸਨਦੀਪ ਸਿੰਘ ਜੀਓਬਾਲਾ ਅਤੇ ਸਿੱਕੀ ਦੇ ਸਿਆਸੀ ਸਕੱਤਰ ਰਣਜੀਤ ਸਿੰਘ ਰਾਣਾ ਪਵਾਰ ਵੀ ਹਾਜ਼ਰ ਸਨ।
  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *