ਆਪ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ 

Spread the love
 ਘਨੌਰ 27 ਮਾਰਚ (ਅਭਿਸ਼ੇਕ ਸੂਦ) ਆਪ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਂਦਿਆਂ ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ ਵਿਰਾਸਤ ਸੇਵਾ ਸੰਗਠਨ ਪਟਿਆਲਾ ਅਤੇ ਹਲਕਾ ਕੋਆਰਡੀਨੇਟਰ ਨੇ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਜਲਦ ਹੀ ਆਉਣ ਵਾਲੇ ਸਮੇਂ ਚ ਹਲਕੇ ਘਨੌਰ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕਰਨਗੇ, ਜਿਸ ਤਹਿਤ ਉਹ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਲੋਕਾਂ ਨਾਲ ਮਿਲ ਕੇ ਸਰਕਾਰ ਦੀਆਂ ਲੋਕ ਹਿੱਤ ਪ੍ਰਾਪਤੀਆਂ ਬਾਰੇ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ – ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ – ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ – 1500 ਰੁਪਏ ਦੇਣ ਦੇ ਵਾਅਦੇ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤੇ ਗਏ ਹਨ । ਸੜਕਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਸੇ ਸਨਮਾਨ ਵੱਜੋਂ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *