ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਨੂੰ ਗਰਭਵਤੀ ਔਰਤਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਸਬੰਧੀ ਦਿੱਤੀ ਸਿਖਲਾਈ

Spread the love

ਸ਼੍ਰੀ ਮੁਕਤਸਰ ਸਾਹਿਬ, 16 ਜੂਨ ()-ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰਾਂ ਨੂੰ ਗਰਭਵਤੀ ਔਰਤਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਸਬੰਧੀ ਹੋਟਲ ਸਿਟੀ ਪੈਲਸ ਸ਼੍ਰੀ ਮੁਕਤਸਰ ਸਾਹਿਬ ਵਿਖੇ ਟਰੇਨਿੰਗ ਦਿੱਤੀ ਗਈ, ਜਿਸ ਵਿਚ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਮੁਕਤਸਰ ਸਾਹਿਬ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਸੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਜੱਚਾ ਬੱਚਾ ਮੌਤ ਦਰ ਨੂੰ ਘਟਾਉਣ ਦੇ ਮੰਤਵ ਤਹਿਤ ਸੂਬੇ ਭਰ ਵਿੱਚ ਵੱਖ-ਵੱਖ ਸਿਹਤ ਸਰਗਰਮੀਆਂ, ਮੀਟਿੰਗਾਂ ਅਤੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਆਮ ਆਦਮੀ ਕਲੀਨਿਕਾਂ ਵਿਖੇ ਸੇਵਾਵਾਂ ਦੇ ਰਹੇ ਸਮੂਹ ਮੈਡੀਕਲ ਅਫਸਰਾਂ ਨੂੰ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਸਬੰਧੀ ਵਿਸ਼ੇਸ਼ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਜਰੀਏ ਦੂਰ ਦੁਰਾਡੇ ਪਿੰਡਾਂ ਅਤੇ ਕਸਬਿਆਂ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਇਹਨਾਂ ਸੇਵਾਂਵਾਂ ਵਿਚ ਵਾਧਾ ਕਰਦੇ ਹੋਏ ਪਰਿਵਾਰ ਨਿਯੋਜਨ ਅਤੇ ਗਰਭਵਤੀ ਔਰਤਾਂ ਦੀ ਦੇਖਭਾਲ ਸਬੰਧੀ ਸੇਵਾਵਾਂ ਵੀ ਸ਼ੂਰੂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ ਸ਼੍ਰੀ ਮੁਕਤਸਰ ਸਾਹਿਬ ਨੇ ਸਮੂਹ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਖੇ ਜੱਚਾ-ਬੱਚਾ ਸਿਹਤ ਸੇਵਾਵਾਂ ਸ਼ੁਰੂ ਕੀਤੀਆਂ ਜਾਣ ਅਤੇ ਫੀਲਡ ਸਟਾਫ ਜਿਵੇਂ ਕਿ ਆਂਗਣਵਾੜੀ ਵਰਕਰ, ਆਸ਼ਾ ਵਰਕਰ, ਏ.ਐਨ.ਐਮ. ਅਤੇ ਸੀ.ਐਚ.ਓ. ਨਾਲ ਤਾਲਮੇਲ ਕਰਕੇ ਗਰਭਵਤੀ ਔਰਤਾਂ ਦੀ ਰਜਿਸਟਰੇਸ਼ਨ, ਸਿਹਤ ਜਾਂਚ, ਸੰਪੂਰਨ ਟੀਕਾਕਰਨ, ਸੰਤੁਲਿਤ ਖੁਰਾਕ ਤੋਂ ਲੈ ਕੇ ਸੁਰੱਖਿਅਤ ਜਣੇਪਾ ਕਰਵਾਉਣ ਤੱਕ ਸ਼ਾਨਦਾਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾ ਮੈਡੀਕਲ ਅਫਸਰਾਂ ਨੂੰ ਗਰਭਵਤੀ ਔਰਤਾਂ ਦਾ ਚੈਕਅੱਪ ਕਰਕੇ ਲੋੜੀਦੀਆਂ ਸੇਵਾਵਾਂ ਮੁਫਤ ਦੇਣ ਸਬੰਧੀ ਹਦਾਇਤਾਂ ਕੀਤੀਆਂ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਲੋਟ ਵਿਖੇ ਅਪ੍ਰੇਸ਼ਨ ਵਾਲੇ ਅਤੇ ਨਾਰਮਲ ਜਨੇਪੇ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਅਤੇ ਔਰਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ, ਔਰਤ ਨੂੰ ਜਨੇਪੇ ਲਈ ਘਰੋਂ ਲੈਕੇ ਆਉਣ ਅਤੇ ਜਨੇਪਾ ਹੋਣ ਉਪਰੰਤ ਘਰ ਛੱਡ ਕੇ ਆਉਣ ਦੀ ਮੁਫਤ ਸੁਵਿਧਾ ਦਿੱਤੀ ਜਾਂਦੀ ਹੈ। ਇਸ ਮੋਕੇ ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਡਾ ਸਿਮਰਦੀਪ ਕੌਰ ਮੈਡੀਕਲ ਅਫਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸੁਨੀਲ ਕੁਮਾਰ ਡੀ.ਐਸ.ਏ. ਅਤੇ ਜਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫਸਰ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *