ਆਮ ਆਦਮੀ ਪਾਰਟੀ ਦਾ ਉਮੀਦਵਾਰ ਦੇ ਦਫਤਰ ਦਾ ਹਲਕਾ ਵਿਧਾਇਕ ਨੇ ਕੀਤਾ ਉਦਘਾਟਨ 

Spread the love

 ਭੀਖੀ,18 ਦਸੰਬਰ ( ਕਮਲ ਜਿੰਦਲ) ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਭੀਖੀ ਵਿੱਚ ਚੋਣਾਂ ਅਖਾੜਾ ਪੂਰਾ ਦੀ ਤਰ੍ਹਾਂ ਭਖ ਚੁੱਕਾ ਹੈ ਹਰ ਉਮੀਦਵਾਰ ਵੋਟਰਾਂ ਨੂੰ  ਅਪਣੇ ਹੱਕ ਵਿੱਚ ਵੋਟ ਪਾਉਣ ਲਈ ਅਪੀਲ ਕਰ ਰਿਹਾ ਹੈ ਇਸੇ ਦੇ ਚਲਦੇ ਵਾਰਡ ਨੰਬਰ ਇੱਕ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਸਟਰ ਵਰਿੰਦਰ ਸੋਨੀ ਦੇ ਦਫਤਰ ਦਾ ਉਦਘਾਟਨ ਹਲਕਾ ਵਿਧਾਇਕ ਵਿਜੇ ਸਿੰਗਲਾ ਦੁਆਰਾ ਕੀਤਾ ਗਿਆ ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਜੋ ਭੀਖੀ ਦੇ ਵਿਕਾਸ ਕਾਰਜ ਰਹਿੰਦੇ ਹਨ ਉਹਨਾਂ ਨੂੰ ਪਹਿਲ ਦੇ ਅਧਾਰ ਤੋਂ ਉੱਤੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਲਈ ਹੀ ਬਣੀ। ਇਸ ਮੌਕੇ ਉਮੀਦਵਾਰ ਮਾਸਟਰ ਵਰਿੰਦਰ ਸੋਨੀ ਨੇ ਕਿਹਾ ਕਿ ਉਹ ਲੋਕਾਂ ਦਾ ਪੁੱਤ ਹੈ ਅਤੇ ਸਾਰੇ ਸ਼ਹਿਰ ਵਿੱਚ ਉਹ ਪਹਿਲਾਂ ਤੋਂ ਹੀ ਸੇਵਾਦਾਰ ਬਣ ਕੇ ਕੰਮ ਕਰ ਰਿਹਾ ਹੈ ਅਤੇ ਅੱਗੇ ਵੀ ਜੋ ਵੀ ਕੰਮ ਭਿੱਖੀ ਨਗਰ ਦੇ ਹੋਣਗੇ ਉਹਨਾਂ ਨੂੰ ਪਹਿਲ ਦੇ ਆਧਾਰ ਤੇ ਕਰੇਗਾ। ਅਤੇ ਆਪਣੇ ਵਾਰਡ ਵਾਸੀਆਂ ਦੀ ਸੇਵਾ

ਵਿੱਚ ਹਰ ਸਮੇਂ ਤਿਆਰ ਰਹੇਗਾ ਇਸ ਮੌਕੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਜ਼ਾਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *