ਆਮ ਆਦਮੀ ਪਾਰਟੀ ਹਮੇਸ਼ਾ ਆਪਣੇ ਵਰਕਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ: ਮਨਿੰਦਰਜੀਤ ਸਿੰਘ ਵਿੱਕੀ ਘਨੌਰ

Spread the love
ਘਨੌਰ, 14 ਜੁਲਾਈ: (ਅਭਿਸ਼ੇਕ ਸੂਦ) ਆਮ ਆਦਮੀ ਪਾਰਟੀ ਪੰਜਾਬ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਹਲਕਾ ਘਨੌਰ ਦੇ ਪਿੰਡ ਭੋਗਲਾ ਵਿਖੇ ਪਾਰਟੀ ਦੇ ਮੁੱਢਲੇ ਸਮੇਂ ਤੋਂ ਜੁੜੇ ਵਰਕਰਾਂ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪਾਰਟੀ ਦੀ ਨੀਂਹ ਰੱਖਣ ਵਾਲੇ ਅਤੇ ਔਖੇ ਸਮੇਂ ਵਿੱਚ ਪਾਰਟੀ ਦਾ ਸਾਥ ਦੇਣ ਵਾਲੇ ਵਰਕਰਾਂ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ‘ਆਪ’ ਇੱਕ ਅਜਿਹੀ ਪਾਰਟੀ ਹੈ ਜੋ ਆਪਣੇ ਵਰਕਰਾਂ ਨੂੰ ਹਮੇਸ਼ਾ ਬਣਦਾ ਮਾਣ-ਸਤਿਕਾਰ ਦਿੰਦੀ ਹੈ। ਇਸ ਮੀਟਿੰਗ ਦੌਰਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੇ ਸੂਬੇ ਵਿੱਚ ਇੱਕ ਨਵੀਂ ਕ੍ਰਾਂਤੀ ਲਿਆਂਦੀ ਹੈ। ਮੌਜੂਦ ਵਰਕਰਾਂ ਨੇ ਸਰਕਾਰ ਦੇ ਕੰਮਕਾਜ ‘ਤੇ ਤਸੱਲੀ ਪ੍ਰਗਟ ਕਰਦਿਆਂ ਦ੍ਰਿੜ੍ਹਤਾ ਨਾਲ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਮੁੜ ਵੱਡੀ ਜਿੱਤ ਪ੍ਰਾਪਤ ਕਰਕੇ ਸੱਤਾ ਵਿੱਚ ਵਾਪਸੀ ਕਰੇਗੀ ਅਤੇ ਪੰਜਾਬ ਨੂੰ ਹੋਰ ਉਚਾਈਆਂ ‘ਤੇ ਲੈ ਕੇ ਜਾਵੇਗੀ। ਇਸ ਮੌਕੇ ਡਾ. ਨਵਜੋਤ ਸਿੰਘ, ਦਲਜੀਤ ਸਿੰਘ, ਹਰਦੇਵ ਸਿੰਘ, ਜਗਤਾਰ ਸਿੰਘ, ਨਰੰਗ ਸਿੰਘ, ਕੁਲਦੀਪ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਪਾਰਟੀ ਫਾਊਂਡਰ ਮੈਂਬਰ ਗੁਲਜ਼ਾਰ ਸਿੰਘ ਘਨੌਰ ਅਤੇ ਗੁਰਪ੍ਰੀਤ ਸਿੰਘ ਉਲਾਣਾ ਸਮੇਤ ਕਈ ਸੀਨੀਅਰ ਵਰਕਰ ਹਾਜ਼ਰ ਸਨ। ਕੈਪਸਨ :- ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ,ਪਿੰਡ ਭੋਗਲਾ ਵਿਖੇ ਪਾਰਟੀ ਦੇ ਵਰਕਰਾਂ ਨਾਲ ਇੱਕ ਅਹਿਮ ਮੁਲਾਕਾਤ ਕਰਦੇ ਹੋਏ।
  • Related Posts

    ਰੂਹਾਨੀ ਰਿਵਾਇਤ ਨੂੰ ਮਿਲਿਆ ਨਵਾਂ ਸਰਪ੍ਰਸਤ, ਬਾਬਾ ਸਤ ਮੁਨੀ ਜੀ ਭਗਤੂਆਣਾ ਦੇ ਸਿਰ ਸਜਿਆ ਮੁਖੀਆ ਮਹੰਤ ਦਾ ਤਾਜ ਵੇਦ ਮੰਤਰਾਂ ਦੀ ਗੂੰਜ ਵਿਚ ਸੇਵਾ, ਸਮਰਪਣ ਅਤੇ ਏਕਤਾ ਦਾ ਹੋਇਆ ਸ਼ੰਖਨਾਦ; ਦੇਸ਼ ਭਰ ਦੇ ਸੰਤ-ਮਹੰਤਾਂ ਨੇ ਦਿੱਤੀਆਂ ਅਸੀਸਾਂ

    Spread the love

    Spread the loveਜੈਤੋ, 14 ਜੁਲਾਈ (ਮਨਜੀਤ ਸਿੰਘ ਢੱਲਾ): ਤਮਿਲਨਾਡੂ ਦੇ ਕਾਂਚੀਪੁਰਮ ਸਥਿਤ ਸ਼੍ਰੀ ਉਦਾਸੀਨ ਬਾਬਾ ਜੀ ਮਠ ਵਿਖੇ ਸ਼੍ਰੀ ਪੰਚ ਪਰਮੇਸ਼ਵਰ ਸ਼੍ਰੀ ਪੰਚਾਇਤੀ ਅਖਾੜਾ ਬੜਾ ਉਦਾਸੀਨ ਨਿਰਵਾਣ (ਮੁੱਖ ਦਫ਼ਤਰ ਕੋੜਾਂਚ,…

    ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਨੂੰ ਵਪਾਰ ਨਹੀਂ ਬਣਨ ਦਿੱਤਾ ਜਾਵੇਗਾ

    Spread the love

    Spread the love ਅੰਮ੍ਰਿਤਸਰ, 14 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ ) ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ `ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ…

    Leave a Reply

    Your email address will not be published. Required fields are marked *