ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਅਤੇ ਇੰਡੀਅਨ ਰੇਲਵੇ ਇੰਪਲਾਈਜ ਫੈਡਰੇਸ਼ਨ ਵੱਲੋਂ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਨੂੰ ਪੂਰਨ ਸਮਰਥਨ

Spread the love
ਕਪੂਰਥਲਾ, 7 ਜੁਲਾਈ ( ਕੌੜਾ )- ਰੇਲਵੇ ਕੋਚ ਫੈਕਟਰੀ (ਆਰ.ਸੀ.ਐਫ.) ਇੰਪਲਾਈਜ਼ ਯੂਨੀਅਨ ਅਤੇ ਇੰਡੀਅਨ ਰੇਲਵੇ ਐਂਪਲਾਈਜ਼ ਫੈਡਰੇਸ਼ਨ, ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 9 ਜੁਲਾਈ, 2025 ਨੂੰ ਬੁਲਾਈ ਗਈ ਦੇਸ਼ ਵਿਆਪੀ ਹੜਤਾਲ ਨੂੰ ਆਪਣਾ ਪੂਰਾ ਅਤੇ ਜ਼ੋਰਦਾਰ ਸਮਰਥਨ ਦਿੰਦੇ ਹਨ। ਇਹ ਹੜਤਾਲ ਪੁਰਾਣੀ ਪੈਨਸ਼ਨ ਯੋਜਨਾ ਦੀ ਬਹਾਲੀ, ਸਰਕਾਰ ਦੁਆਰਾ ਥੋਪੇ ਗਏ ਚਾਰ ਕਿਰਤ ਕਾਨੂੰਨਾਂ, ਠੇਕਾ ਪ੍ਰਣਾਲੀ ਦੇ ਵਧਦੇ ਚਲਨ ਅਤੇ ਭਾਰਤੀ ਰੇਲਵੇ ਸਮੇਤ ਹੋਰ ਜਨਤਕ ਅਦਾਰਿਆਂ ਦੇ ਨਿੱਜੀਕਰਨ ਦੇ ਵਿਰੋਧ ਵਿੱਚ ਕੀਤੀ ਜਾ ਰਹੀ ਹੈ।
ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ, ਸ੍ਰੀ ਸਰਬਜੀਤ ਸਿੰਘ ਨੇ ਅੱਜ ਹੋਈ ਸੈਕਟਰੀਏਟ ਬਾਡੀ ਦੀ ਮੀਟਿੰਗ ਵਿੱਚ ਕਿਹਾ ਕਿ ਸਰਕਾਰ ਇਹਨਾਂ ਨਵੇਂ ਕਿਰਤ ਕਾਨੂੰਨਾਂ ਨੂੰ ਲਾਗੂ ਕਰਕੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਉਠਾਉਣ ਤੋਂ ਰੋਕਣ ਦੀ ਸਾਜ਼ਿਸ਼ ਰਚ ਰਹੀ ਹੈ, ਅਤੇ ਯੂਨੀਅਨ ਇਸ ਸਾਜ਼ਿਸ਼ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਠੇਕਾ ਪ੍ਰਣਾਲੀ ਅਤੇ ਨਿੱਜੀਕਰਨ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਨੀਤੀਆਂ ਪੂਰੀ ਇੰਡੀਅਨ ਰੇਲਵੇ ਨੂੰ ਸਿਉਂਕ ਵਾਂਗ ਖੋਖਲਾ ਕਰ ਰਹੀਆਂ ਹਨ, ਜਿਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸ੍ਰੀ ਸਿੰਘ ਨੇ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਨੂੰ ਕਰਮਚਾਰੀਆਂ ਦਾ ਇੱਕ ਅਹਿਮ ਮੁੱਦਾ ਦੱਸਿਆ।  ਜਿਸ ਲਈ ਯੂਨੀਅਨ ਸੰਘਰਸ਼ ਕਰਦੀ ਆ ਰਹੀ ਹੈ ਅਤੇ ਇਸਨੂੰ ਲਾਗੂ ਕਰਵਾ ਕੇ ਰਹੇਗੀ। ਕਿਉਂਕਿ ਇਹ ਮੁੱਦਾ ਕਰਮਚਾਰੀਆਂ ਦੇ ਹਿੱਤਾਂ ਨਾਲ ਸਿੱਧਾ ਜੁੜਿਆ ਹੋਇਆ ਹੈ। ਯੂਨੀਅਨ ਦੇ ਪ੍ਰਧਾਨ, ਸ੍ਰੀ ਅਮਰੀਕ ਸਿੰਘ ਨੇ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਕਰਮਚਾਰੀ ਵਿਰੋਧੀ ਨੀਤੀਆਂ ਨੂੰ ਕਰਮਚਾਰੀਆਂ ‘ਤੇ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ। ਜੋ ਕਿ ਯੂਨੀਅਨ ਕਦੇ ਬਰਦਾਸ਼ਤ ਨਹੀਂ ਕਰੇਗੀ, ਕਿਉਂਕਿ ਯੂਨੀਅਨ ਹਮੇਸ਼ਾ ਕਰਮਚਾਰੀਆਂ ਦੇ ਹਿੱਤਾਂ ਵਿੱਚ ਖੜ੍ਹੀ ਰਹੀ ਹੈ ਅਤੇ ਖੜ੍ਹੀ ਰਹੇਗੀ।
ਇਸ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਵਿੱਚ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ, ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ 08 ਜੁਲਾਈ, 2025 (ਮੰਗਲਵਾਰ) ਨੂੰ ਸ਼ਾਮ 5:30 ਵਜੇ ਆਰ.ਸੀ.ਐਫ. ਕੈਂਪਸ ਵਿੱਚ ਸਥਿਤ ਵਰਕਰ ਕਲੱਬ ਤੋਂ ਕਲੋਨੀ ਤੱਕ ਇੱਕ ਵਿਸ਼ਾਲ ਮੋਟਰਸਾਈਕਲ ਰੈਲੀ ਅਤੇ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, 09 ਜੁਲਾਈ, 2025 (ਬੁੱਧਵਾਰ) ਨੂੰ ਸਵੇਰੇ 7:30 ਵਜੇ ਡਾ. ਭੀਮ ਰਾਓ ਅੰਬੇਡਕਰ ਚੌਕ (ਵਰਕਸ਼ਾਪ ਚੌਕ) ਵਿਖੇ ਇੱਕ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਜਾਵੇਗੀ। ਇਹਨਾਂ ਪ੍ਰੋਗਰਾਮਾਂ ਰਾਹੀਂ ਸਰਕਾਰ ਦੀਆਂ ਕਰਮਚਾਰੀ-ਵਿਰੋਧੀ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਪੁਰਾਣੀ ਪੈਨਸ਼ਨ ਯੋਜਨਾ ਦੀ ਬਹਾਲੀ, ਕਿਰਤ ਕਾਨੂੰਨਾਂ ਦੇ ਵਿਰੋਧ ਅਤੇ ਠੇਕਾ ਪ੍ਰਣਾਲੀ ਤੇ ਨਿੱਜੀਕਰਨ ਵਿਰੁੱਧ ਨਾਅਰੇ ਲਗਾਏ ਜਾਣਗੇ। ਆਰ.ਸੀ.ਐਫ. ਐਂਪਲਾਈਜ਼ ਯੂਨੀਅਨ ਅਤੇ ਇੰਡੀਅਨ ਰੇਲਵੇ ਐਂਪਲਾਈਜ਼ ਫੈਡਰੇਸ਼ਨ ਸਾਰੇ ਕਰਮਚਾਰੀਆਂ ਨੂੰ ਇਹਨਾਂ ਵਿਰੋਧ ਪ੍ਰੋਗਰਾਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਦੀ ਅਪੀਲ ਕਰਦੇ ਹਨ, ਕਿਉਂਕਿ ਇਹ ਸੰਘਰਸ਼ ਕਰਮਚਾਰੀਆਂ ਦੇ ਭਵਿੱਖ ਅਤੇ ਅਧਿਕਾਰਾਂ ਦੀ ਰਾਖੀ ਲਈ ਬਹੁਤ ਮਹੱਤਵਪੂਰਨ ਹੈ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *