ਆਲੂ ਸ਼ਾਬਕਾ ਐਮਸੀ ਅਤੇ ਉੱਘੇ ਕਾਰੋਬਾਰੀ ਰਜਨੀਸ਼ ਕੁਮਾਰ ਆਲੂ ਧਨੌਲਾ ਵਾਲੇ ਮੀਤਹੇਅਰ ਜੀ ਦੀ ਹਾਜ਼ਰੀ ਵਿੱਚ ਆਪ ਪਾਰਟੀ ਵਿੱਚ ਹੋਏ ਸ਼ਾਮਲ

Spread the love
ਬਰਨਾਲਾ 10 ਜੂਨ 2026 — ਬਲਵੰਤ ਸਿੰਘ ਸਿੱਧੂ ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਉੱਘੇ ਕਾਰੋਬਾਰੀ, ਸ਼ਾਬਕਾ ਐਮਸੀ ਧਨੌਲਾ ਅਤੇ ਸਾਬਕਾ ਵਪਾਰ ਮੰਡਲ ਪ੍ਰਧਾਨ ਰਜਨੀਸ਼ ਕੁਮਾਰ ਆਲੂ ਧਨੌਲਾ ਨੇ ਅੱਜ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਸਾਥੀ ਅਤੇ ਸਮਰਥਕ ਵੀ ਮੌਜੂਦ ਸਨ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਰਜਨੀਸ਼ ਕੁਮਾਰ ਆਲੂ ਨੇ ਕਿਹਾ ਕਿ ਉਹ ਪਹਿਲਾਂ ਕਾਂਗਰਸ ਪਾਰਟੀ ਨਾਲ ਜੁੜੇ ਰਹੇ ਹਨ, ਪਰ ਪਿਛਲੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਜਿੱਤ ਅਤੇ ਸੰਸਦ ਮੈਂਬਰ ਮੀਤ ਹੇਅਰ ਵੱਲੋਂ ਕੀਤੇ ਗਏ ਜ਼ੋਰਦਾਰ ਚੋਣ ਪ੍ਰਚਾਰ ਨੇ ਉਨ੍ਹਾਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ। ਉਨ੍ਹਾਂ ਕਿਹਾ ਕਿ ਮੀਤ ਹੇਅਰ ਨੇ ਆਪਣੇ ਉਮੀਦਵਾਰਾਂ ਲਈ ਜਿਸ ਤਰ੍ਹਾਂ ਦਿਨ-ਰਾਤ ਇੱਕ ਕਰਕੇ ਮਿਹਨਤ ਕੀਤੀ ਅਤੇ ਹਰ ਵਰਕਰ ਦੇ ਨਾਲ ਖੜ੍ਹੇ ਰਹੇ, ਉਹ ਇੱਕ ਸੱਚੇ, ਸੁੱਚੇ ਅਤੇ ਬੇਦਾਗ਼ ਲੋਕ ਆਗੂ ਵਜੋਂ ਸਾਹਮਣੇ ਆਏ ਹਨ। ਰਜਨੀਸ਼ ਕੁਮਾਰ ਆਲੂ ਨੇ ਕਿਹਾ, “ਮੈਂ ਮੀਤ ਹੇਅਰ ਸਾਹਿਬ ਦੀ ਕਾਰਗੁਜ਼ਾਰੀ, ਲੋਕਾਂ ਨਾਲ ਜੁੜਾਅ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਤੋਂ ਇੰਨਾ ਪ੍ਰਭਾਵਿਤ ਹੋਇਆ ਕਿ ਮੇਰੇ ਕੋਲ ਉਨ੍ਹਾਂ ਨਾਲ ਚੱਲਣ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਸੀ। ਮੈਂ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਰੋਕ ਨਹੀਂ ਸਕਿਆ। ਧਨੌਲਾ ਅਤੇ ਇਲਾਕੇ ਦੇ ਵਿਕਾਸ ਲਈ ਦਿੱਤੀਆਂ ਗ੍ਰਾਂਟਾਂ ਅਤੇ ਕਰਵਾਏ ਕੰਮਾਂ ਨੂੰ ਹਰ ਕੋਈ ਜਾਣਦਾ ਹੈ। ਉਹ ਸਾਡੇ ਹਨ ਅਤੇ ਅਸੀਂ ਉਨ੍ਹਾਂ ਦੇ ਹਾਂ, ਇਸੇ ਭਾਵਨਾ ਨਾਲ ਮੈਂ ਅੱਜ ਆਪ ਪਾਰਟੀ ਵਿੱਚ ਸ਼ਾਮਲ ਹੋਇਆ ਹਾਂ।” ਇਸ ਮੌਕੇ ਮੀਤ ਹੇਅਰ ਨੇ ਰਜਨੀਸ਼ ਕੁਮਾਰ ਆਲੂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਧਨੌਲਾ ਖੇਤਰ ਵਿੱਚ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਰਜਨੀਸ਼ ਕੁਮਾਰ ਆਲੂ ਆਪਣੇ ਤਜ਼ਰਬੇ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਪਾਰਟੀ ਨੂੰ
  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *