ਇਤਿਹਾਸ ’ਚ ਪਹਿਲੀ ਵਾਰ ਕਿਸੇ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਲਿਆ ਇੰਨਾ ਵੱਡਾ ਫੈਸਲਾ

Spread the love
ਨੂਰਪੁਰਬੇਦੀ, 27 ਜੁਲਾਈ –ਦਲਜੀਤ ਚਨੌਲੀ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇਤਿਹਾਸਕ ਅਤੇ ਇੰਨਕਲਾਬੀ ਕਦਮ ਚੁੱਕਦਿਆਂ ਹੁਣ ਦਿਲ ਦੇ ਮਰੀਜ਼ਾਂ ਨੂੰ ਲੱਗਣ ਵਾਲਾ 50 ਹਜ਼ਾਰ ਰੁਪਏ ਮੁੱਲ ਦਾ ਟੀਕਾ ਸੂਬੇ ਦੇ ਸਾਰੇ ਸਿਵਲ ਹਸਪਤਾਲਾਂ ਵਿੱਚ ਮੁਫ਼ਤ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮਾਡਲ ਤਹਿਤ ਸਿਹਤ ਵਿਭਾਗ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਸਰਕਾਰ ਸਿਰਫ ਘੋਸ਼ਣਾਵਾਂ ਤੱਕ ਸੀਮਤ ਨਹੀਂ, ਸਗੋਂ ਜਮੀਨੀ ਪੱਧਰ ‘ਤੇ ਲੋਕਾਂ ਨੂੰ ਹਰੀ ਥੈਲੀ ਦੀ ਥਾਂ ਵਧੀਆ ਇਲਾਜ ਦੇ ਰਹੀ ਹੈ। ਚੱਢਾ ਨੇ ਕਿਹਾ ਕਿ ਇਹ ਟੀਕਾ ਐਕਯੂਟ ਕੋਰੋਨਰੀ ਸਿੰਡਰੋਮ ਜਾਂ ਦਿਲ ਦੇ ਦੌਰੇ ਤੋਂ ਬਾਅਦ ਲਗਾਇਆ ਜਾਂਦਾ ਹੈ। ਇਹ ਇਕ ਮਹਿੰਗਾ ਅਤੇ ਅਹਿਮ ਇਲਾਜੀ ਟੀਕਾ ਹੁੰਦਾ ਹੈ ਜੋ ਹੁਣ ਤੱਕ ਕੇਵਲ ਕੁਝ ਨਿੱਜੀ ਹਸਪਤਾਲਾਂ ਤੱਕ ਸੀਮਤ ਸੀ। ਪਰ ਹੁਣ ਸਰਕਾਰੀ ਹਸਪਤਾਲਾਂ ਰਾਹੀਂ ਇਹ ਸਹੂਲਤ ਆਮ ਮਰੀਜ਼ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਨੀਤੀ ਲੋਕ ਕੇਂਦਰਤ ਹੈ। ਇਹ ਸਿਰਫ ਸਿਹਤ ਤੱਕ ਸੀਮਤ ਨਹੀਂ, ਸਗੋਂ ਸਿੱਖਿਆ, ਰੁਜ਼ਗਾਰ ਅਤੇ ਹੋਰ ਮੁਢਲੇ ਹੱਕਾਂ ਦੇ ਹਰੇਕ ਖੇਤਰ ਵਿਚ ਵਧੀਆ ਫੈਸਲੇ ਕੀਤੇ ਜਾ ਰਹੇ ਹਨ। ਲੋਕਾਂ ਨੂੰ ਸੁਚੱਜੀ ਅਤੇ ਵਿਵਸਥਾ ਭਰਪੂਰ ਸਿਹਤ ਸੇਵਾ ਦੇਣ ਲਈ ਸਰਕਾਰ ਵਲੋਂ ਸਿੱਧੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ।ਚੱਢਾ ਨੇ ਦੱਸਿਆ ਕਿ ਦਿਲ ਦੇ ਮਰੀਜ਼ ਜੋ ਪਹਿਲਾਂ ਇਲਾਜ ਲਈ ਮਹਿੰਗੇ ਨਿੱਜੀ ਹਸਪਤਾਲਾਂ ‘ਚ ਜਾਣ ਲਈ ਮਜਬੂਰ ਹੁੰਦੇ ਸਨ, ਹੁਣ ਉਹਨਾਂ ਨੂੰ ਆਪਣੀ ਜਾਨ ਬਚਾਉਣ ਵਾਲੀ ਇਹ ਸਹੂਲਤ ਘਰ ਦੇ ਨੇੜਲੇ ਸਰਕਾਰੀ ਹਸਪਤਾਲ ’ਚ ਹੀ ਮਿਲੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਮਰੀਜ਼ ਦਿਲ ਦੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾਲ ਪੀੜਤ ਹਨ ਜਾਂ ਦਿਲ ਦਾ ਦੌਰਾ ਆਇਆ ਹੋਵੇ, ਉਹ ਆਪਣੇ ਨਜ਼ਦੀਕੀ ਸਿਵਲ ਹਸਪਤਾਲ ਜਾਂ ਆਮ ਆਦਮੀ ਕਲੀਨਿਕ ਵਿਚ ਜਾਂਚ ਕਰਵਾਉਣ‌ ਤਾਂ ਜੋ ਉਨਾਂ ਦੀ ਬਿਮਾਰੀ ਦੇ ਪੱਧਰ ਸਬੰਧੀ ਪਤਾ ਲਗਾਇਆ ਜਾ ਸਕੇ ਅਗਰ ਭਵਿੱਖ ਚ ਉਹਨਾਂ ਨੂੰ ਕੋਈ ਹਾਰਟ ਅਟੈਕ ਵਰਗੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹਨਾਂ ਨੂੰ ਸਰਕਾਰੀ ਹਸਪਤਾਲ ਚ ਇਹ ਟੀਕਾ ਲਗਾਇਆ ਜਾ ਸਕਦਾ ਹੈ। ਇਹ ਸਿਰਫ਼ ਇੱਕ ਇਲਾਜ ਨਹੀਂ, ਸਗੋਂ ਜਾਨ ਬਚਾਉਣ ਵਾਲਾ ਕਦਮ ਹੈ। ਵਿਧਾਇਕ ਨੇ ਆਖ਼ਰ ਵਿੱਚ ਕਿਹਾ ਕਿ ਮਾਨ ਸਰਕਾਰ ਦੀ ਇਨਸਾਫ਼ ਤੇ ਸੇਵਾ ਦੀ ਨੀਤੀ ਕਰਕੇ ਹੀ ਅਜਿਹੀ ਸਿਹਤ ਸੰਬੰਧੀ ਸੁਵਿਧਾ ਆਮ ਲੋਕਾਂ ਤੱਕ ਮੁਫ਼ਤ ਰੂਪ ਵਿੱਚ ਪਹੁੰਚ ਰਹੀ ਹੈ। ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਲੋਕਾਂ ਦੀ ਜਾਨ ਨੂੰ ਤਰਜੀਹ ਦਿੰਦਿਆਂ ਇੰਨਾ ਵੱਡਾ ਫੈਸਲਾ ਲਿਆ ਹੈ।
  • Related Posts

    ‘ਸਤਲੁਜ’ ਫ਼ਿਲਮ ਤੱਥਾਂ ’ਤੇ ਆਧਾਰਿਤ, ਪੰਜਾਬ ਦੇ ਦਰਦਨਾਕ ਦੌਰ ਦੀ ਸੱਚਾਈ ਨੂੰ ਦਰਸਾਉਂਦੀ ਹੈ : ਬਲਜਿੰਦਰ ਸਿੰਘ ਠੇਕੇਦਾਰ * ਕਿਹਾ- ਨੌਜਵਾਨ ਪੀੜ੍ਹੀ ਨੂੰ ਇਤਿਹਾਸਕ ਸੱਚ ਜਾਣਨ ਤੋਂ ਰੋਕਣਾ ਗਲਤ

    Spread the love

    Spread the loveਫਗਵਾੜਾ 10 ਜੁਲਾਈ (  ਪ੍ਰੀਤ ਕੌਰ ਪ੍ਰੀਤੀ     ) ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਪੰਜਾਬ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਫ਼ਿਲਮ ‘ਸਤਲੁਜ’ ਕਿਸੇ…

    ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਨ ’ਚ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਹਰਜੋਤ ਸਿੰਘ ਪਾਹਵਾ * ‘ਆਪ’ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਪਹਿਲ ਦੇਣ ਦਾ ਲਗਾਇਆ ਦੋਸ਼

    Spread the love

    Spread the loveਫਗਵਾੜਾ 10 ਜੁਲਾਈ (    ਪ੍ਰੀਤ ਕੌਰ ਪ੍ਰੀਤੀ    ) ਸ਼੍ਰੋਮਣੀ ਅਕਾਲੀ ਦਲ (ਬਾਦਲ) ਫਗਵਾੜਾ ਦੇ ਪ੍ਰਧਾਨ ਹਰਜੋਤ ਸਿੰਘ ਪਾਹਵਾ ਨੇ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ…

    Leave a Reply

    Your email address will not be published. Required fields are marked *